ਸ਼ਹੀਦੀ ਸ਼ਤਾਬਦੀ: ਅਨੰਦਪੁਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ, ਸਰਵ ਧਰਮ ਸੰਮੇਲਨ ਦਾ ਆਯੋਜਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੌਕੇ ਮੌਜੂਦ ਰਹੇ। ਸੀਐਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਨੂੰ ਸਮਰਪਿਤ ਸਮਾਗਮ ਪੂਰੇ ਸਾਲ ਚੱਲਣਗੇ। ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਆਯੋਜਿਤ ਕੀਤੀ ਜਾਣਗੇ। ਇਸ ਦਾ ਉਦੇਸ਼ ਹੈ ਕਿ ਆਉਣ ਵਾਲੀਆਂ ਪੀੜੀਆਂ ਨੂੰ ਮਹਾਨ ਗੁਰੂ ਸਾਹਿਬਾਂ ਦੀ ਸ਼ਾਨਦਾਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾਵੇ।
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਅਨੰਦਪੁਰ ਸਾਹਿਬ ‘ਚ ਭਾਰੀ ਗਿਣਤੀ ‘ਚ ਸੰਗਤਾਂ ਪਹੁੰਚ ਰਹੀਆਂ ਹਨ। ਬਾਬਾ ਬੁੱਢਾ ਦਲ ਪੰਡਾਲ ‘ਚ ਬੀਤੀ ਦਿਨ ਸਰਵ ਧਰਮ ਸੰਮੇਲਨ ਆਯੋਜਿਤ ਕੀਤਾ ਗਿਆ। ਸਿੱਖ, ਹਿੰਦੂ, ਬੁੱਧ, ਜੈਨ, ਇਸਾਈ ਤੇ ਯਹੂਦੀ ਆਦਿ ਧਰਮ ਦੇ ਧਾਰਮਿਕ ਪ੍ਰਚਾਰਕਾਂ ਤੇ ਆਗੂਆਂ ਨੇ ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਸਰਧਾਂਜਲੀ ਦੇ ਸਨਮਾਨ ਅਰਪਿਤ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੌਕੇ ਮੌਜੂਦ ਰਹੇ। ਸੀਐਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਨੂੰ ਸਮਰਪਿਤ ਸਮਾਗਮ ਪੂਰੇ ਸਾਲ ਚੱਲਣਗੇ। ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਆਯੋਜਿਤ ਕੀਤੀ ਜਾਣਗੇ। ਇਸ ਦਾ ਉਦੇਸ਼ ਹੈ ਕਿ ਆਉਣ ਵਾਲੀਆਂ ਪੀੜੀਆਂ ਨੂੰ ਮਹਾਨ ਗੁਰੂ ਸਾਹਿਬਾਂ ਦੀ ਸ਼ਾਨਦਾਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੇ ਧਾਰਮਿਕ ਸੁਤੰਤਰਤਾ ਦੀ ਰੱਖਿਆ ਦੇ ਲਈ ਦਿੱਲੀ ਜਾ ਕੇ ਸ਼ਹਾਦਤ ਦਿੱਤੀ, ਜਿਸ ਦੀ ਮਿਸਾਲ ਵਿਸ਼ਵ ਦੇ ਇਤਿਹਾਸ ‘ਚ ਕਿਤੇ ਵੀ ਨਹੀਂ ਮਿਲਦੀ।
ਨੌਵੇਂ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਦੇ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਏ ਗਏ ‘ਸਰਬ ਧਰਮ ਸੰਮੇਲਨ’ ‘ਚ ਸੂਬੇ ਦੇ ਗਵਰਨਰ ਮਾਣਯੋਗ ਗੁਲਾਬ ਚੰਦ ਕਟਾਰੀਆ ਜੀ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਸ਼ਿਰਕਤ ਕੀਤੀ। ਵੱਡੀ ਗਿਣਤੀ ‘ਚ ਪਹੁੰਚੇ pic.twitter.com/Yb7IHiPmRA
— Bhagwant Mann (@BhagwantMann) November 23, 2025
ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸਿੱਖਿਆ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ ਸੁਤੰਤਰਤਾ ਦੀ ਰੱਖਿਆ ਕਰਦੇ ਹੋਏ ਮਹਾਨ ਬਲਿਦਾਨ ਦਿੱਤਾ। ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਪ੍ਰਚਾਰਕ ਤੇ ਆਗੂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਦੇ ਲਈ ਪੰਜਾਬ ਸਰਕਾਰ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਹਨ।
श्री गुरु तेग बहादुर जी की 350वीं शहीदी शताब्दी के उपलक्ष्य में आज श्री आनंदपुर साहिब में भव्य लाइट एंड साउंड शो का आयोजन हुआ। इस दिव्य प्रस्तुति के माध्यम से गुरु साहिब जी के अनुपम बलिदान, उनके अटूट साहस, मानवता-धर्म की रक्षा हेतु किए गए त्याग तथा उनकी अमर शिक्षाओं को और अधिक pic.twitter.com/iRIvPfgqxF
— Arvind Kejriwal (@ArvindKejriwal) November 23, 2025ਇਹ ਵੀ ਪੜ੍ਹੋ


