ਸ਼ਹੀਦੀ ਸ਼ਤਾਬਦੀ: ਅਨੰਦਪੁਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ, ਸਰਵ ਧਰਮ ਸੰਮੇਲਨ ਦਾ ਆਯੋਜਨ

Updated On: 

24 Nov 2025 11:09 AM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੌਕੇ ਮੌਜੂਦ ਰਹੇ। ਸੀਐਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਨੂੰ ਸਮਰਪਿਤ ਸਮਾਗਮ ਪੂਰੇ ਸਾਲ ਚੱਲਣਗੇ। ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਆਯੋਜਿਤ ਕੀਤੀ ਜਾਣਗੇ। ਇਸ ਦਾ ਉਦੇਸ਼ ਹੈ ਕਿ ਆਉਣ ਵਾਲੀਆਂ ਪੀੜੀਆਂ ਨੂੰ ਮਹਾਨ ਗੁਰੂ ਸਾਹਿਬਾਂ ਦੀ ਸ਼ਾਨਦਾਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾਵੇ।

ਸ਼ਹੀਦੀ ਸ਼ਤਾਬਦੀ: ਅਨੰਦਪੁਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ, ਸਰਵ ਧਰਮ ਸੰਮੇਲਨ ਦਾ ਆਯੋਜਨ

ਸ਼ਹੀਦੀ ਸ਼ਤਾਬਦੀ: ਅਨੰਦਪੁਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ, ਸਰਵ ਧਰਮ ਸੰਮੇਲਨ ਦਾ ਆਯੋਜਨ

Follow Us On

ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਅਨੰਦਪੁਰ ਸਾਹਿਬ ‘ਚ ਭਾਰੀ ਗਿਣਤੀ ‘ਚ ਸੰਗਤਾਂ ਪਹੁੰਚ ਰਹੀਆਂ ਹਨ। ਬਾਬਾ ਬੁੱਢਾ ਦਲ ਪੰਡਾਲ ‘ਚ ਬੀਤੀ ਦਿਨ ਸਰਵ ਧਰਮ ਸੰਮੇਲਨ ਆਯੋਜਿਤ ਕੀਤਾ ਗਿਆ। ਸਿੱਖ, ਹਿੰਦੂ, ਬੁੱਧ, ਜੈਨ, ਇਸਾਈ ਤੇ ਯਹੂਦੀ ਆਦਿ ਧਰਮ ਦੇ ਧਾਰਮਿਕ ਪ੍ਰਚਾਰਕਾਂ ਤੇ ਆਗੂਆਂ ਨੇ ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਸਰਧਾਂਜਲੀ ਦੇ ਸਨਮਾਨ ਅਰਪਿਤ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੌਕੇ ਮੌਜੂਦ ਰਹੇ। ਸੀਐਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਨੂੰ ਸਮਰਪਿਤ ਸਮਾਗਮ ਪੂਰੇ ਸਾਲ ਚੱਲਣਗੇ। ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਆਯੋਜਿਤ ਕੀਤੀ ਜਾਣਗੇ। ਇਸ ਦਾ ਉਦੇਸ਼ ਹੈ ਕਿ ਆਉਣ ਵਾਲੀਆਂ ਪੀੜੀਆਂ ਨੂੰ ਮਹਾਨ ਗੁਰੂ ਸਾਹਿਬਾਂ ਦੀ ਸ਼ਾਨਦਾਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੇ ਧਾਰਮਿਕ ਸੁਤੰਤਰਤਾ ਦੀ ਰੱਖਿਆ ਦੇ ਲਈ ਦਿੱਲੀ ਜਾ ਕੇ ਸ਼ਹਾਦਤ ਦਿੱਤੀ, ਜਿਸ ਦੀ ਮਿਸਾਲ ਵਿਸ਼ਵ ਦੇ ਇਤਿਹਾਸ ‘ਚ ਕਿਤੇ ਵੀ ਨਹੀਂ ਮਿਲਦੀ।

ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸਿੱਖਿਆ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ ਸੁਤੰਤਰਤਾ ਦੀ ਰੱਖਿਆ ਕਰਦੇ ਹੋਏ ਮਹਾਨ ਬਲਿਦਾਨ ਦਿੱਤਾ। ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਪ੍ਰਚਾਰਕ ਤੇ ਆਗੂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਦੇ ਲਈ ਪੰਜਾਬ ਸਰਕਾਰ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਹਨ।