ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਯੂਨੀਵਰਸਿਟੀ ਬਣਾਵੇਗੀ ਮਾਨ ਸਰਕਾਰ, ਸੀਐਮ ਨੇ ਕੀਤਾ ਐਲਾਨ
ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ 'ਚ ਗੁਰੂ ਤੇਗ ਬਹਾਦਰ ਦੇ ਨਾਮ 'ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਏਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ 'ਚ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸਮਾਪਤੀ 'ਤੇ ਇਹ ਐਲਾਨ ਕੀਤਾ। 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਮਾਨ ਨੂੰ ਵਧਾਈ ਦਿੱਤੀ।
ਆਮ ਆਦਮੀ ਪਾਰਟੀ (ਆਪ) ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ‘ਚ ਗੁਰੂ ਤੇਗ ਬਹਾਦਰ ਦੇ ਨਾਮ ‘ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਏਗੀ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਨੂੰ ਲਾਗੂ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ (25 ਨਵੰਬਰ) ਨੂੰ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸਮਾਪਤੀ ‘ਤੇ ਇਹ ਐਲਾਨ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਬੁੱਢਾ ਦਲ ਛਾਉਣੀ ਵਿਖੇ ਹੋਏ ਸਰਬੱਤ ਦਾ ਭਲਾ ਸਮਾਗਮ ਦੌਰਾਨ, ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਦੀ ਸ਼ਲਾਘਾ ਕੀਤੀ।
ਕੇਜਰੀਵਾਲ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ, ਉਹ ਤੇ ਉਨ੍ਹਾਂ ਦੀ ਪਤਨੀ ਇਸ ਪਵਿੱਤਰ ਧਰਤੀ ‘ਤੇ ਸ਼ਰਧਾਂਜਲੀ ਦੇਣ ਲਈ ਇੱਥੇ ਆਏ ਹਨ। ਉਹ ਬਹੁਤ ਭਾਗਸ਼ਾਲੀ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਪਵਿੱਤਰ ਮੌਕੇ ‘ਤੇ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਆਯੋਜਿਤ ਸਮਾਗਮਾਂ ਦੀ ਲੜੀ ‘ਚ ਹਿੱਸਾ ਲੈਣਾ ਇੱਕ ਵਿਲੱਖਣ ਅਨੁਭਵ ਸੀ। ਰਾਜ ਸਰਕਾਰ ਨੇ ਇਸ ਪਵਿੱਤਰ ਸ਼ਹਿਰ ‘ਚ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ਉੱਤੇ ਵਰਲਡ ਕਲਾਸ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਯੂਨੀਵਰਸਿਟੀ ਵਿੱਚ ਗੁਰੂ ਸਾਹਿਬ ਜੀ ਦੀ ਚੇਅਰ ਸਥਾਪਤ ਕਰਕੇ ਵੱਖ-ਵੱਖ ਭਸ਼ਾਵਾਂ ਵਿੱਚ ਮਹਾਨ ਇਤਿਹਾਸ ਦਾ ਤਰਜ਼ਮਾ ਕੀਤਾ ਜਾਵੇਗਾ। —- श्री आनंदपुर साहिब में श्री गुरु तेग बहादुर साहिब जी के नाम पर एक pic.twitter.com/lxBNf6aaN2
— Bhagwant Mann (@BhagwantMann) November 25, 2025
‘ਗੁਰੂ ਸਾਹਿਬ ਦਾ ਸੰਦੇਸ਼ ਵਿਸ਼ਵ ਸ਼ਾਂਤੀ ਦਾ ਰਾਹ ਪੱਧਰਾ ਕਰ ਸਕਦਾ ਹੈ’
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇਸ ਸੇਵਾ ‘ਚ ਕੋਈ ਕਮੀਆਂ ਸਨ, ਤਾਂ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਤੇ ਮਹਾਨ ਗੁਰੂ ਸਾਹਿਬ ਤੋਂ ਮੁਆਫ਼ੀ ਮੰਗਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ਨੂੰ ਆਪਣੇ ਜੀਵਨ ‘ਚ ਅਪਣਾਉਂਦੇ ਹਨ ਤਾਂ ਦੁਨੀਆ ਵਿੱਚ ਕਿਸੇ ਵੀ ਤਰ੍ਹਾਂ ਦੇ ਫਿਰਕੂ ਤਣਾਅ ਲਈ ਕੋਈ ਥਾਂ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪਿਆਰ, ਦਇਆ ਤੇ ਮਨੁੱਖਤਾ ਦਾ ਸੰਦੇਸ਼ ਵਿਸ਼ਵ ਸ਼ਾਂਤੀ ਦਾ ਰਾਹ ਪੱਧਰਾ ਕਰ ਸਕਦਾ ਹੈ।
ਇਹ ਵੀ ਪੜ੍ਹੋ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਲਈ ਸਾਰੇ ਪ੍ਰਬੰਧ ਇਸ ਲਈ ਸੰਭਵ ਹੋਏ ਕਿਉਂਕਿ ਸੂਬਾ ਸਰਕਾਰ ਮਹਾਨ ਗੁਰੂਆਂ ਦੁਆਰਾ ਦਰਸਾਏ ਮਾਰਗ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦੇ ਮਾਰਗ ‘ਤੇ ਚੱਲਦੇ ਹੋਏ, ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਹਰ ਪੈਸਾ ਸਮਝਦਾਰੀ ਤੇ ਧਿਆਨ ਨਾਲ ਖਰਚ ਕੀਤਾ ਹੈ। ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ ਤੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀ ਹੈ।
ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਬੜੀ ਸ਼ਰਧਾ ਭਾਵਨਾ ਨਾਲ ਪਾਏ ਗਏ। ਸ਼ਹੀਦੀ ਦਿਹਾੜੇ ਸੰਬੰਧੀ ਉਲੀਕੇ ਸਾਰੇ ਪ੍ਰੋਗਰਾਮ ਗੁਰੂ ਮਰਿਯਾਦਾ ਅਨੁਸਾਰ ਸੰਪੂਰਨ ਹੋਏ। ਗੁਰੂ ਸਾਹਿਬ ਜੀ ਦਾ ਕੋਟਾਨ-ਕੋਟਿ ਸ਼ੁਕਰਾਨਾ।
ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ pic.twitter.com/1KJNezs1Kk — Bhagwant Mann (@BhagwantMann) November 25, 2025
“ਸੂਬੇ ਦੇ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।”
ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਦੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਮਿਲ ਰਿਹਾ ਹੈ ਤੇ ਸੂਬੇ ਦੇ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੁਸ਼ਕਿਸਮਤ ਹੈ ਕਿ ਉਹ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ ਤੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰਾ ਸਿੱਖ ਇਤਿਹਾਸ ਚੜ੍ਹਦੀ ਕਲਾ ਦਾ ਪ੍ਰਤੀਕ ਹੈ, ਜੋ ਲੋਕਾਂ ਨੂੰ ਸਖ਼ਤ ਮਿਹਨਤ ਕਰਨ, ਪਰਮਾਤਮਾ ਦਾ ਨਾਮ ਜਪਣ, ਦੂਜਿਆਂ ਨਾਲ ਵੰਡ ਕੇ ਖਾਣ ਤੇ ਕਮਜ਼ੋਰਾਂ ਤੇ ਮਜ਼ਲੂਮਾਂ ਦੀ ਰੱਖਿਆ ਕਰਨ ਲਈ ਪ੍ਰੇਰਿਤ ਕਰਦਾ ਹੈ।
“ਮਹਾਨ ਗੁਰੂਆਂ ਤੋਂ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ”
ਕੇਜਰੀਵਾਲ ਨੇ ਕਿਹਾ ਕਿ ਅੱਜ ਵੀ ਪੰਜਾਬੀ ਮਹਾਨ ਗੁਰੂਆਂ ਤੋਂ ਜਬਰ, ਜ਼ੁਲਮ ਤੇ ਅਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ‘ਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਆਪਣਾ ਫਰਜ਼ ਸਮਝਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨਾਲ ਜੁੜੇ ਹਰ ਵਿਅਕਤੀ, ਮੰਤਰੀਆਂ ਤੋਂ ਲੈ ਕੇ ਅਧਿਕਾਰੀਆਂ ਤੱਕ ਨੇ ਗੁਰੂ ਸਾਹਿਬ ਦੀ ਸੇਵਾ ‘ਚ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਮਾਗਮਾਂ ਦਾ ਸੁਚਾਰੂ ਢੰਗ ਨਾਲ ਸੰਚਾਲਨ ਉਨ੍ਹਾਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ।
हमारे गुरुओं ने निस्वार्थ सेवा का संदेश दिया, उन्होंने कहा नाम जपो, किरत करो, वंड छको उनके बताए इसी रास्ते पर हम अपनी जिंदगी और सरकार चलाने की कोशिश कर रहे हैं। आज बहुत लोग हमसे पूछते हैं कि इतना पैसा कहां से आया, सरकार ने इतना शानदार इंतजाम कैसे किया, पंजाब सरकार इतने काम pic.twitter.com/J8mNaeikuy
— Arvind Kejriwal (@ArvindKejriwal) November 25, 2025
“ਯੂਨੀਵਰਸਿਟੀ ਗੁਰੂ ਸਾਹਿਬ ਜੀ ਦੇ ਸੰਕਲਪ ਨੂੰ ਮਜ਼ਬੂਤ ਕਰੇਗੀ”
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਰੋਸਾਈ ਪਵਿੱਤਰ ਨਗਰੀ ‘ਚ ਸਥਾਪਿਤ ਹੋਣ ਵਾਲੀ ਯੂਨੀਵਰਸਿਟੀ ਗੁਰੂ ਸਾਹਿਬ ਜੀ ਦੇ ਮਹਾਨ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ। ਇਹ ਯੂਨੀਵਰਸਿਟੀ ਨੌਵੇਂ ਗੁਰੂ ਜੀ ਦੀ ਵਿਲੱਖਣ ਸ਼ਹਾਦਤ, ਮਹਾਨ ਜੀਵਨ ਤੇ ਦਰਸ਼ਨ ‘ਤੇ ਡੂੰਘਾਈ ਨਾਲ ਖੋਜ ਕਰਨ ‘ਚ ਬਹੁਤ ਮਦਦਗਾਰ ਸਾਬਤ ਹੋਵੇਗੀ। ਇਹ ਸੰਸਥਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ ਤੇ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਦਰਸ਼ਨ ਦਾ ਪ੍ਰਚਾਰ ਕਰੇਗੀ।


