ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ ਸੀਐਮ ਭਗਵੰਤ ਮਾਨ ਦੀ ਕੇਂਦਰ ਸਰਕਾਰ ਨੂੰ ਅਪੀਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤੇ ਧਾਰਮਿਕ ਭਾਵਨਾਵਾਂ ਦੇ ਮਾਮਲੇ ਰਾਜਨੀਤੀ ਤੋਂ ਉੱਪਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ… ਸੀਐਮ ਭਗਵੰਤ ਮਾਨ ਦੀ ਕੇਂਦਰ ਸਰਕਾਰ ਨੂੰ ਅਪੀਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਤੇ ਇਸ ਨੂੰ ਲਗਾਤਾਰ ਚਾਲੂ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਨੂੰ ਰਾਜਨੀਤੀ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ ਤੇ ਧਾਰਮਿਕ ਭਾਵਨਾਵਾਂ ਨੂੰ ਕਦੇ ਵੀਰਾਜਨੀਤੀ ਦਾ ਸ਼ਿਕਾਰ ਨਹੀਂ ਬਣਨ ਦੇਣਾ ਚਾਹੀਦਾ। ਪੰਜਾਬ ਵਿਧਾਨ ਸਭਾ ਨੇ ਵੀ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ, ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।
ਧਾਰਮਿਕ ਭਾਵਨਾਵਾਂ ਸਭ ਤੋਂ ਉੱਪਰ: ਮਾਨ
ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਨੂੰ ਰਾਜਨੀਤੀ ਦਾ ਸ਼ਿਕਾਰ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ, ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾਵਾਂ ਦੀ ਗੱਲ ਆਉਂਦੀ ਹੈ, ਉੱਥੇ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ, ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਆਪਣੀਆਂ ਅਧਿਆਤਮਿਕ ਇੱਛਾਵਾਂ ਪੂਰੀਆਂ ਕਰ ਸਕੇ।
ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਰਾਹੀਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਤੇ ਇਸ ਨੂੰ ਲਗਾਤਾਰ ਚਾਲੂ ਰੱਖਣ ਦੀ ਅਪੀਲ ਕੀਤੀ ਗਈ। ਮਤੇ ‘ਚ ਜ਼ੋਰ ਦਿੱਤਾ ਗਿਆ ਕਿ ਇਹ ਲਾਂਘਾ ਸਿਰਫ਼ ਭਾਰਤ ਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸ਼ਰਧਾਲੂਆਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਮਾਮਲਾ ਹੈ।
ਕੇਂਦਰ ਸਰਕਾਰ ਨੂੰ ਲਾਂਘਾ ਚਾਲੂ ਰੱਖਣ ਦੀ ਵੀ ਅਪੀਲ
ਇਸ ਮਤੇ ‘ਚ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਤੇ ਲਗਾਤਾਰ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਏ ਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ, ਤਾਂ ਜੋ ਸੰਗਤ ਦੀ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਤੱਕ ਸੁਰੱਖਿਅਤ, ਸੁਚਾਰੂ ਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਤੇ ਪਾਬੰਦੀਆਂ ਤੇ ਰੁਕਾਵਟਾਂ ਦੁਨੀਆ ਭਰ ‘ਚ ਵੱਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਮਤੇ ‘ਚ ਕੇਂਦਰ ਸਰਕਾਰ ਨੂੰ ਸੰਗਤ, ਖ਼ਾਸ ਕਰਕੇ ਬਜ਼ੁਰਗ ਸ਼ਰਧਾਲੂਆਂ ਲਈ ਯਾਤਰਾ ਦੀਆਂ ਪ੍ਰਕਿਰਿਆਵਾਂ ਹੋਰ ਸਰਲ ਬਣਾਉਣ ਦੀ ਅਪੀਲ ਵੀ ਕੀਤੀ ਗਈ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ਸ੍ਰੀ ਕਰਤਾਰਪੁਰ ਸਾਹਿਬ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤਾਂ ਦਾ ਮੂਲ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਆਪਣੇ ਚਰਨ ਪਾਏ ਸਨ।
