ਪੰਜਾਬ ‘ਚ ਬੀਜੇਪੀ ਨੇਤਾ ਦੀ ਗੋਲੀ ਲੱਗਣ ਨਾਲ ਮੌਤ, ਸਰਬਜੀਤ ਸਿੰਘ ਕਾਕਾ ਨੇ ਲੁਧਿਆਣਾ ਹਸਪਤਾਲ ‘ਚ ਤੋੜਿਆ ਦਮ
ਗੋਲੀ ਚੱਲਣ ਦਾ ਕਾਰਨ ਪਰਿਵਾਰਿਕ ਝਗੜੇ ਦੱਸਿਆ ਜਾ ਰਿਹਾ ਹੈ। ਹਾਲਾਂਕਿ ਗੋਲੀਬਾਰੀ ਇੱਕ ਘਟਨਾ ਜਾਂ ਹਾਦਸਾ ਹੈ ਇਹ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਸਾਫ ਹੋ ਸਕੇਗਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਦਿੱਤੀ ਹੈ।

ਪੰਜਾਬ ਨਿਊਜ। ਸ੍ਰੀ ਮੁਕਤਸਰ ਦੇ ਪਿੰਡ ਲੱਖੇਵਾਲੀ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਭਾਜਪਾ ਆਗੂ (BJP leader) ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਮੌਤ ਹੋ ਗਈ ਹੈ। ਸਰਬਜੀਤ ਸਿੰਘ ਲੱਖੇਵਾਲੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਹਾਲਾਂਕਿ ਪੁਲਿਸ ਜਾਂਚ ਵਿੱਚ ਹੁਣ ਤੱਕ ਗੋਲੀ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।
ਜ਼ਿਲ੍ਹਾ ਪ੍ਰੀਸ਼ਦ (District Council)ਦੇ ਮੈਂਬਰ ਰਹੇ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅਜੇ ਤੱਕ ਪੁਲਿਸ ਜਾਂਚ ਵਿੱਚ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀ ਕਿਵੇਂ ਲੱਗੀ ਜਾਂ ਕਿਸ ਨੇ ਮਾਰੀ। ਹਾਲਾਂਕਿ ਪੀੜਤ ਪਰਿਵਾਰ ਅੱਜ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾ ਸਕਦਾ ਹੈ। ਕਿਉਂਕਿ ਇਸ ਤੋਂ ਪਹਿਲਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਵੱਲੋਂ ਬਿਆਨ ਨਹੀਂ ਦਿੱਤੇ ਗਏ ਸਨ।