ਸਰਹਿੰਦ ਨਹਿਰ 'ਚ ਡਿੱਗੀ ਪ੍ਰਾਈਵੇਟ ਬੱਸ, 8 ਲੋਕਾਂ ਦੀ ਮੌਤ, 11 ਜ਼ਖ਼ਮੀ, 40 ਨੂੰ ਬਚਾਇਆ ਗਿਆ | bus accident private bus fell into sarhind river 8 dead, 11 injured 40 rescued know full detail in punjabi Punjabi news - TV9 Punjabi

ਸਰਹਿੰਦ ਨਹਿਰ ‘ਚ ਡਿੱਗੀ ਪ੍ਰਾਈਵੇਟ ਬੱਸ, 8 ਲੋਕਾਂ ਦੀ ਮੌਤ, 11 ਜ਼ਖ਼ਮੀ, 40 ਨੂੰ ਬਚਾਇਆ ਗਿਆ

Updated On: 

19 Sep 2023 19:21 PM

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਬੱਸ ਦੀ ਰਫਤਾਰ ਤੇਜ਼ ਸੀ। ਬੱਸ ਨਹਿਰ ਦੇ ਕਿਨਾਰੇ ਲੱਗੀਆਂ ਲੋਹੇ ਦੀਆਂ ਗਰਿੱਲਾਂ ਨੂੰ ਤੋੜਦੀ ਹੋਈ ਨਹਿਰ ਵਿੱਚ ਡਿੱਗ ਗਈ ਹੈ। ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰਵਾਏ।

Follow Us On

ਪੰਜਾਬ ਦੇ ਮੁਕਤਸਰ ਦੇ ਕੋਟਕਪੂਰਾ ਰੋਡ ‘ਤੇ ਪਿੰਡ ਝਬੇਲਵਾਲੀ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਸਰਹਿੰਦ ਨਹਿਰ ਵਿੱਚ ਡਿੱਗ ਗਈ। ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਗਈ ਹੈ। 11 ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਚੋਂ 2 ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਜਦਕਿ 40 ਯਾਤਰੀਆਂ ਨੂੰ ਬਚਾ ਲਿਆ ਗਿਆ ਹੈ। ਹਾਦਸੇ ਦੇ ਸਮੇਂ ਬੱਸ ਵਿੱਚ 60-65 ਯਾਤਰੀ ਸਵਾਰ ਸਨ।

ਘਟਨਾ ਮੰਗਲਵਾਰ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਬੱਸ ਦੀ ਰਫਤਾਰ ਤੇਜ਼ ਸੀ। ਬੱਸ ਨਹਿਰ ਦੇ ਕਿਨਾਰੇ ਲੱਗੀ ਲੋਹੇ ਦੀ ਗਰਿੱਲ ਨੂੰ ਤੋੜਦੀ ਹੋਈ ਨਹਿਰ ਵਿੱਚ ਡਿੱਗ ਗਈ । ਐਸਐਸਪੀ ਹਰਮਨਬੀਰ ਸਿੰਘ ਗਿੱਲ ਅਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਮੌਕੇ ਤੇ ਗਈ ਅਤੇ ਮਦਦ ਕਾਰਜ ਸ਼ੁਰੂ ਕੀਤੇ। ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਮੌਕੇ ‘ਤੇ ਪਹੁੰਚ ਗਏ ਹਨ। ਬੱਸ ਮੁਕਤਸਰ ਤੋਂ ਕੋਟਕਪੂਰਾ ਵੱਲ ਜਾ ਰਹੀ ਸੀ।

ਸੀਐਮ ਮਾਨ ਨੇ ਟਵੀਟ ਕਰ ਜਤਾਇਆ ਦੁੱਖ

ਮੁਕਤਸਰ ਹਾਦਸੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਮੁਕਤਸਰ-ਕੋਟਕਪੂਰਾ ਰੋਡ ‘ਤੇ ਇੱਕ ਨਿੱਜੀ ਬੱਸ ਦੇ ਨਹਿਰ ‘ਚ ਡਿੱਗਣ ਦੀ ਦੁਖਦਾਈ ਖ਼ਬਰ… ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ… ਮੈਂ ਹਰ ਪਲ ਬਚਾਅ ਕਾਰਜਾਂ ਦੀ ਜਾਣਕਾਰੀ ਲੈ ਰਿਹਾ ਹਾਂ… ਵਾਹਿਗੁਰੂ ਸਭ ਦਾ ਭਲਾ ਕਰੇ। ਚੰਗੀ ਸਿਹਤ ਪ੍ਰਦਾਨ ਕਰੇ।

ਹਾਦਸੇ ਦੇ ਕੁਝ ਹੀ ਦੇਰ ਬਾਅਦ ਐਨਡੀਆਰਐਫ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚ ਗਈਆਂ ਅਤੇ ਫੌਰਨ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜਿਸ ਕਰਕੇ ਹੋਰ ਜਾਨੀ ਨੁਕਸਾਨ ਹੋਣ ਤੋਂ ਬਚਾ ਲਿਆ ਗਿਆ।

Exit mobile version