Doctor Murder: ਸ੍ਰੀ ਮੁਕਤਸਰ ਸਾਹਿਬ ‘ਚ ਤਿੰਨ ਨਕਾਬਪੋਸ਼ਾਂ ਨੇ ਡਾਕਟਰ ਦੀ ਕੁੱਟ-ਕੁੱਟਕੇ ਕੀਤੀ ਹੱਤਿਆ, 5 ਲੱਖ ਮੰਗੇ ਨਹੀਂ ਦਿੱਤੇ ਤਾਂ ਕੀਤੀ ਵਾਰਦਾਤ
ਪੰਜਾਬ ਵਿੱਚ ਹਾਲੇ ਵੀ ਕਾਨੂੰਨ ਵਿਵਸਥਾ ਠੀਕ ਨਹੀਂ ਹੋਈ। ਸੂਬੇ ਵਿੱਚ ਆਏ ਦਿਨ ਫਿਰੌਤੀ ਮੰਗਣ ਤੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਨੇ ਤੇ ਹੁਣ ਸ੍ਰੀ ਮੁਕਤਸਰ ਸਾਹਿਬ ਵਿੱਚ ਤਿੰਨ ਬਦਾਮਾਸ਼ਾਂ ਨੇ ਇੱਕ ਡਾਕਟਰ ਦਾ ਕਤਲ ਕਰ ਦਿੱਤਾ।
ਸ੍ਰੀ ਮੁਕਤਸਰ ਸਾਹਿਬ। ਜ਼ਿਲ੍ਹੇ ਦੇ ਮਲੋਟ ਕਸਬੇ ਦੇ ਪਿੰਡ ਬੁਰਜ ਸਿੰਧਵਾ ਵਿੱਚ ਤਿੰਨ ਅਣਪਛਾਤੇ ਲੁਟੇਰਿਆਂ (Robbers) ਨੇ ਇੱਕ ਡਾਕਟਰ ਦਾ ਕਤਲ ਕਰ ਦਿੱਤਾ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਕਬਰਵਾਲਾ ਦੇ ਮੁੱਖ ਅਫਸਰ ਸੁਖਦੇਵ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਬਦਮਾਸ਼ਾਂ ਨੇ ਡਾਕਟਰ ਤੋਂ ਪੰਜ ਲੱਖ ਰੁਪਏ ਮੰਗੇ ਤੇ ਜਦੋਂ ਉਸਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਬਦਮਾਸ਼ਾਂ ਨੇ ਕੁੱਟ-ਕੁੱਟਕੇ ਡਾਕਟਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਿਸ (Police) ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਪਤਨੀ ਪਰਮਿੰਦਰ ਕੌਰ ਨੇ ਸ਼ਿਕਾਇਤ ਦਿੱਤੀ ਹੈ। ਸ਼ਨੀਵਾਰ ਤੜਕੇ 3 ਵਜੇ ਦੇ ਕਰੀਬ 3 ਨਕਾਬਪੋਸ਼ ਵਿਅਕਤੀ ਘਰ ਦੇ ਪਿੱਛੇ ਕੰਧ ਟੱਪ ਕੇ ਅੰਦਰ ਦਾਖਲ ਹੋਏ। ਉਹ ਦੋਵੇਂ ਸੁੱਤੇ ਪਏ ਸਨ ਪਰ ਲੁਟੇਰਿਆਂ ਨੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਜਗਾ ਦਿੱਤਾ।


