ਸ੍ਰੀ ਮੁਕਤਸਰ ਸਾਹਿਬ। ਜ਼ਿਲ੍ਹੇ ਦੇ ਮਲੋਟ ਕਸਬੇ ਦੇ ਪਿੰਡ ਬੁਰਜ ਸਿੰਧਵਾ ਵਿੱਚ ਤਿੰਨ ਅਣਪਛਾਤੇ
ਲੁਟੇਰਿਆਂ (Robbers) ਨੇ ਇੱਕ ਡਾਕਟਰ ਦਾ ਕਤਲ ਕਰ ਦਿੱਤਾ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਕਬਰਵਾਲਾ ਦੇ ਮੁੱਖ ਅਫਸਰ ਸੁਖਦੇਵ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਬਦਮਾਸ਼ਾਂ ਨੇ ਡਾਕਟਰ ਤੋਂ ਪੰਜ ਲੱਖ ਰੁਪਏ ਮੰਗੇ ਤੇ ਜਦੋਂ ਉਸਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਬਦਮਾਸ਼ਾਂ ਨੇ ਕੁੱਟ-ਕੁੱਟਕੇ ਡਾਕਟਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਿਸ (Police) ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਪਤਨੀ ਪਰਮਿੰਦਰ ਕੌਰ ਨੇ ਸ਼ਿਕਾਇਤ ਦਿੱਤੀ ਹੈ। ਸ਼ਨੀਵਾਰ ਤੜਕੇ 3 ਵਜੇ ਦੇ ਕਰੀਬ 3 ਨਕਾਬਪੋਸ਼ ਵਿਅਕਤੀ ਘਰ ਦੇ ਪਿੱਛੇ ਕੰਧ ਟੱਪ ਕੇ ਅੰਦਰ ਦਾਖਲ ਹੋਏ। ਉਹ ਦੋਵੇਂ ਸੁੱਤੇ ਪਏ ਸਨ ਪਰ ਲੁਟੇਰਿਆਂ ਨੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਜਗਾ ਦਿੱਤਾ।
ਸਾਨੂੰ ਦੋਵਾਂ ਨੂੰ ਡੰਡਿਆਂ ਨਾਲ ਕੁੱਟਿਆ-ਪਰਮਿੰਦਰ
ਪਰਮਿੰਦਰ ਅਨੁਸਾਰ ਲੁਟੇਰਿਆਂ ਨੇ ਉਸ ਤੋਂ 5 ਲੱਖ ਰੁਪਏ ਦੀ ਮੰਗ ਕੀਤੀ, ਪਰ ਉਸ ਦੇ ਘਰ ਵਿਚ ਜ਼ਿਆਦਾ ਪੈਸੇ ਨਹੀਂ ਸਨ, ਜਿਸ ‘ਤੇ ਲੁਟੇਰਿਆਂ ਨੇ ਉਸ ਦੇ ਪਤੀ ਸੁਖਵਿੰਦਰ ਨਾਲ ਲੜਾਈ ਸ਼ੁਰੂ ਕਰ ਦਿੱਤੀ। ਉਸ ਨੇ ਬਹੁਤ ਮਿੰਨਤਾਂ ਕੀਤੀਆਂ ਕਿ ਉਹ ਸਵੇਰੇ ਬੈਂਕ ਵਿੱਚੋਂ ਪੈਸੇ ਕਢਵਾ ਕੇ ਤੁਹਾਨੂੰ ਦੇ ਦੇਵੇਗਾ ਪਰ ਲੁਟੇਰਿਆਂ ਨੇ
ਡਾਕਟਰ (Doctor) ਸੁਖਵਿੰਦਰ ਸਿੰਘ ਤੇ ਰਾਡਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
‘ਰੌਲਾ ਪਾਇਆ ਤਾਂ ਭੱਜ ਗਏ ਲੁਟੇਰੇ’
ਜਾਂਦੇ ਸਮੇਂ ਲੁਟੇਰੇ ਘਰ ‘ਚ ਪਏ 30 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਪਰਮਿੰਦਰ ਕੌਰ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਪਰ ਉਦੋਂ ਤੱਕ ਸੁਖਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਅਤੇ ਮਾਮਲਾ ਦਰਜ ਕਰ ਲਿਆ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ