AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sri Muktsar Sahib’ਚ ਨਹਿਰ ‘ਚ ਡੁੱਬਣ ਨਾਲ ਦੋ ਨੌਜਵਾਨਾਂ ਦੀ ਮੌਤ, ਪੁਲਿਸ ਨੇ ਕ੍ਰੇਨ ਨਾਲ ਕਢਵਾਈਆਂ ਲਾਸ਼ਾਂ

ਇਸ ਘਟਨਾ ਦਾ ਜਦੋਂ ਪਿੰਡ ਥਾਂਦੇਵਾਲਾ ਦੇ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੌਜਵਾਨਾਂ ਦੀ ਕਾਫੀ ਭਾਲ ਕੀਤੀ, ਪਰ ਉਹ ਨਹੀਂ ਮਿਲੇ। ਇਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।

Sri Muktsar Sahib'ਚ ਨਹਿਰ 'ਚ ਡੁੱਬਣ ਨਾਲ ਦੋ ਨੌਜਵਾਨਾਂ ਦੀ ਮੌਤ, ਪੁਲਿਸ ਨੇ ਕ੍ਰੇਨ ਨਾਲ ਕਢਵਾਈਆਂ ਲਾਸ਼ਾਂ
ਸੰਕੇਤਕ ਤਸਵੀਰ
tv9-punjabi
| Published: 06 May 2023 20:08 PM IST
Share
ਸ੍ਰੀ ਮੁਕਤਸਰ ਸਾਹਿਬ। ਸ਼ਹਿਰ ‘ਚ ਸ਼ਨੀਵਾਰ ਨੂੰ ਕੂੜਾ ਇੱਕਠਾ ਕਰਨ ਵਾਲੇ ਦੋ ਨੌਜਵਾਨਾਂ ਦੀ ਨਹਿਰ (Canal) ‘ਚ ਡੁੱਬਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਦੱਸ ਦਈਏ ਕਿ ਰਾਜਸਥਾਨ ਫੀਡਰ ਨਹਿਰ ‘ਚ ਚੱਲ ਰਹੇ ਮੁਰੰਮਤ ਦੇ ਕੰਮ ਕਾਰਨ ਬੰਨ੍ਹ ਲਗਾ ਕੇ ਪਾਣੀ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਨਹਿਰ ਵਿੱਚ 15 ਤੋਂ 20 ਫੁੱਟ ਡੂੰਘਾ ਟੋਆ ਬਣ ਗਿਆ। ਅੱਜ ਜਦੋਂ ਇੱਕ ਨੌਜਵਾਨ ਨਹਿਰ ਵਿੱਚੋਂ ਪਲਾਸਟਿਕ ਦਾ ਲਿਫਾਫਾ ਕੱਢਣ ਲਈ ਹੇਠਾਂ ਉਤਰਿਆ ਤਾਂ ਉਹ ਡੂੰਘੇ ਟੋਏ ਵਿੱਚ ਡੁੱਬ ਗਿਆ। ਜਦੋਂ ਇੱਕ ਹੋਰ ਨੌਜਵਾਨ ਉਸ ਨੂੰ ਬਚਾਉਣ ਗਿਆ ਤਾਂ ਉਹ ਵੀ ਉਸੇ ਟੋਏ ਵਿੱਚ ਡੁੱਬ ਗਿਆ, ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ।

ਕਬਾੜ ਦਾ ਕੰਮ ਕਰਦੇ ਸਨ ਦੋਹੇਂ ਮ੍ਰਿਤਕ ਨੌਜਵਾਨ

ਇਸ ਘਟਨਾ ਦਾ ਜਦੋਂ ਪਿੰਡ ਥਾਂਦੇਵਾਲਾ ਦੇ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੌਜਵਾਨਾਂ ਦੀ ਕਾਫੀ ਭਾਲ ਕੀਤੀ, ਪਰ ਉਹ ਨਹੀਂ ਮਿਲਿਆ। ਫਿਰ ਕਰੇਨ ਦੀ ਮਦਦ ਨਾਲ ਬਾਅਦ ਦੁਪਹਿਰ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਦੋਵਾਂ ਦੀ ਪਛਾਣ ਗੋਪੀ ਨਾਥ (25) ਪੁੱਤਰ ਧੰਨਾਨਾਥ, ਬੱਬੂ ਨਾਥ (18) ਪੁੱਤਰੀ ਵੀਰਾ ਨਾਥ ਵਾਸੀ ਮੁਕਤਸਰ ਵਜੋਂ ਹੋਈ ਹੈ। ਦੋਵੇਂ ਕਬਾੜ ਇਕੱਠਾ ਕਰਦੇ ਸਨ। ਮੌਕੇ ‘ਤੇ ਪਹੁੰਚੇ ਪੁਲਿਸ (Police) ਅਧਿਕਾਰੀ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਦੋਵਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...