ਖੰਨਾ ਦੇ SSP ਨੇ ਵਧਾਇਆ ਪੰਜਾਬ ਦਾ ਮਾਣ, IPS ਅਸ਼ਵਨੀ ਗੋਟਿਆਲ ਨੂੰ ਮਿਲੇਗਾ ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ

Published: 

02 Nov 2024 16:15 PM

ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਵਿੱਚੋਂ ਸਿਰਫ਼ ਇੱਕ ਐਸਐਸਪੀ ਦੀ ਚੋਣ ਹੋਈ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਅਸ਼ਵਨੀ ਗੋਟਿਆਲ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਹੈ। ਇਸ ਮੈਡਲ ਦਾ ਉਦੇਸ਼ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਉਤਸ਼ਾਹਿਤ ਕਰਨਾ ਅਤੇ ਹੋਣਹਾਰ ਜਵਾਨਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣਾ ਹੈ।

ਖੰਨਾ ਦੇ SSP ਨੇ ਵਧਾਇਆ ਪੰਜਾਬ ਦਾ ਮਾਣ, IPS ਅਸ਼ਵਨੀ ਗੋਟਿਆਲ ਨੂੰ ਮਿਲੇਗਾ ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ

ਖੰਨਾ ਦੇ SSP ਅਸ਼ਵਨੀ ਗੋਟਿਆਲ (Photo Credit: @PunjabPoliceInd)

Follow Us On

ਕੇਂਦਰੀ ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਸੂਬਿਆਂ ਅਤੇ ਕੇਂਦਰੀ ਸੰਸਥਾਵਾਂ ਦੇ 463 ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਕਰਮਚਾਰੀਆਂ ਨੂੰ ਉੱਚ ਪੇਸ਼ੇਵਰ ਮਿਆਰਾਂ ਨੂੰ ਉਤਸ਼ਾਹਿਤ ਕਰਨ ਲਈ 2024 ਲਈ ‘ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ’ ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਵਿੱਚੋਂ ਸਿਰਫ਼ ਇੱਕ ਐਸਐਸਪੀ ਦੀ ਚੋਣ ਹੋਈ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਅਸ਼ਵਨੀ ਗੋਟਿਆਲ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਹੈ। ਇਸ ਮੈਡਲ ਦਾ ਉਦੇਸ਼ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਉਤਸ਼ਾਹਿਤ ਕਰਨਾ ਅਤੇ ਹੋਣਹਾਰ ਜਵਾਨਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣਾ ਹੈ।

ਇਸ ਸਨਮਾਨ ਦਾ ਐਲਾਨ ਕੇਂਦਰ ਸਰਕਾਰ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਦਾਰ ਵੱਲਭ ਭਾਈ ਪਟੇਲ ਨੂੰ ਲੋਹ ਪੁਰਸ਼ ਵਜੋਂ ਜਾਣਿਆ ਜਾਂਦਾ ਹੈ। ਆਜ਼ਾਦੀ ਤੋਂ ਬਾਅਦ, ਉਨ੍ਹਾਂ ਦੀ ਅਗਵਾਈ ਵਿੱਚ ਰਿਆਸਤਾਂ ਨੂੰ ਭਾਰਤ ਵਿੱਚ ਮਿਲਾ ਦਿੱਤਾ ਗਿਆ ਸੀ।

ਗੋਟਿਆਲ 2016 ਬੈਚ ਦੇ ਅਧਿਕਾਰੀ ਹਨ

ਪੰਜਾਬ ਕੇਡਰ ਦੀ 2016 ਬੈਚ ਦੀ ਆਈਪੀਐਸ ਅਸ਼ਵਨੀ ਗੋਟਿਆਲ ਦੇਸ਼ ਭਰ ਦੇ 463 ਪੁਲਿਸ ਮੁਲਾਜ਼ਮਾਂ ਵਿੱਚੋਂ ਪੰਜਾਬ ਦੀ ਇਕਲੌਤੀ ਪੁਲਿਸ ਅਧਿਕਾਰੀ ਹੈ, ਜਿਸ ਨੂੰ ਜਾਂਚ, ਵਿਸ਼ੇਸ਼ ਆਪ੍ਰੇਸ਼ਨ ਅਤੇ ਫੋਰੈਂਸਿਕ ਵਿਗਿਆਨ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ-2024 ਨਾਲ ਸਨਮਾਨਿਤ ਕੀਤਾ ਜਾਵੇਗਾ। ਗੋਟਿਆਲ ਮੂਲ ਰੂਪ ਵਿੱਚ ਕਰਨਾਟਕ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਸਾਲ 2016 ਵਿੱਚ UPSC ਦੀ ਪ੍ਰੀਖਿਆ 625ਵਾਂ ਰੈਂਕ ਪ੍ਰਾਪਤ ਕਰਕੇ ਪਾਸ ਕੀਤੀ ਸੀ।

ਬਟਾਲਾ ਮਾਮਲਾ 2 ਹਫਤਿਆਂ ‘ਚ ਕੀਤਾ ਸੀ ਹੱਲ

ਐਸਐਸਪੀ ਗੋਟਿਆਲ ਨੂੰ ਜੂਨ 2023 ਵਿੱਚ ਬਟਾਲਾ ਵਿੱਚ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ, ਉਨ੍ਹਾਂ ਦੇ ਪੁੱਤਰ ਮਾਨਵ ਮਹਾਜਨ ਅਤੇ ਭਰਾ ਅਨਿਲ ਮਹਾਜਨ ‘ਤੇ ਹੋਏ ਹਮਲੇ ਦੇ ਕੇਸ ਨੂੰ ਸੁਲਝਾਉਣ ਲਈ ਇਹ ਐਵਾਰਡ ਦਿੱਤਾ ਜਾਵੇਗਾ। ਅਸ਼ਵਨੀ ਗੋਟਿਆਲ, ਜੋ ਉਸ ਸਮੇਂ ਬਟਾਲਾ ਦੇ ਇੰਚਾਰਜ ਸਨ, ਉਨ੍ਹਾਂ ਨੇ 2 ਹਫਤਿਆਂ ਦੇ ਅੰਦਰ-ਅੰਦਰ ਇਸ ਕੇਸ ਨੂੰ ਟਰੇਸ ਕਰਕੇ ਤਰਨਤਾਰਨ ਦੇ ਜਸ਼ਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਦੇ ਦਲਬੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨੇ ਲਈ ਸੀ। ਇਹ 18 ਜੂਨ, 2023 ਨੂੰ ਕੈਨੇਡਾ ਵਿੱਚ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਸੀ।

Exit mobile version