ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Union Health Minister :ਕੇਂਦਰੀ ਮੰਤਰੀ ਨੇ ਪੰਜਾਬ ਦੇ ਮੁਹੱਲਾ ਕਲੀਨਿਕਾਂ ਦੀ ਕੀਤੀ ਸ਼ਲਾਘਾ

ਪੰਜਾਬ ਦੇ ਸਿਹਤ ਮੰਤਰੀ ਨੇ ਕੇਂਦਰੀ ਸਿਹਤ ਮੰਤਰੀ ਨਾਲ ਪਟਿਆਲਾ ਵਿੱਚ ਕੀਤੀ ਮੁਲਾਕਾਤ, ਕੇਂਦਰੀ ਮੰਤਰੀ ਨੇ ਪੰਜਾਬ ਦੇ ਰੁਕੇ ਫੰਡ ਜਲਦੀ ਜਾਰੀ ਕਰਨ ਦਾ ਦਿੱਤਾ ਭਰੋਸਾ

Union Health Minister :ਕੇਂਦਰੀ ਮੰਤਰੀ ਨੇ ਪੰਜਾਬ ਦੇ ਮੁਹੱਲਾ ਕਲੀਨਿਕਾਂ ਦੀ ਕੀਤੀ ਸ਼ਲਾਘਾ
ਕੇਂਦਰੀ ਸਿਹਤ ਮਤੰਰੀ ਪਟਿਆਲਾ ਪਹੁੰਚੇ ਸਨ.. ਜਿੱਥੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਨੇ ਮੁਲਾਕਾਤ ਕਰਕੇ ਕਈ ਮਾਮਲਿਆਂ ਦੇ ਵਿਚਾਰ ਵਟਾਂਦਰਾ ਕੀਤਾ..
Follow Us
tv9-punjabi
| Updated On: 05 Mar 2023 17:38 PM IST
ਪਟਿਆਲਾ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਪੁੱਜੇ ਕੇਂਦਰੀ ਸਿਹਤ ਮੰਤਰੀ ਡਾ.ਮਨਸੁੱਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਿਹਤ ਸਬੰਧੀ ਮਸਲੇ ਜ਼ੋਰਦਾਰ ਢੰਗ ਨਾਲ ਚੁੱਕੇ। ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੀਆਂ ਸਿਹਤ ਨਾਲ ਜੁੜੀਆਂ ਅਹਿਮ ਤੇ ਜਰੂਰੀ ਮੰਗਾਂ ਬਾਰੇ ਇੱਕ ਮੰਗ ਪੱਤਰ ਵੀ ਸੌਂਪਿਆ. ਡਾ.ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਲਿਆਂਦੀ ਜਾ ਰਹੀ ਕ੍ਰਾਂਤੀ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੀ ਮੌਜੂਦ ਸਨ।

ਕੇਂਦਰੀ ਮੰਤਰੀ ਨਾਲ ਕਈ ਮਾਮਲਿਆਂ ਨੂੰ ਲੈ ਕੇ ਹੋਈ ਵਿਸਥਾਰ ਸਹਿਤ ਚਰਚਾ

ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਮੀਟਿੰਗ ‘ਚ ਕੇਂਦਰੀ ਮੰਤਰੀ ਨਾਲ ਸਿਹਤ ਨਾਲ ਜੁੜੇ ਸਾਰੇ ਮਾਮਲਿਆਂ ਬਾਰੇ ਵਿਸਥਾਰ ‘ਚ ਚਰਚਾ ਕੀਤੀ ਗਈ। ਡਾ. ਮਾਂਡਵੀਆ ਨੇ ਇਨ੍ਹਾਂ ਬਾਰੇ ਹਾਂ ਪੱਖੀ ਹੁੰਗਾਰਾ ਭਰਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਨਾਗਰਿਕਾਂ ਨੂੰ ਸੰਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਾਗੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਭਰਵੀਂ ਸ਼ਲਾਘਾ ਕੀਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਦੇ ਸਿਹਤ ਨਾਲ ਸਬੰਧਤ ਰੁਕੇ ਹੋਏ ਫੰਡ ਵੀ ਜਲਦ ਜਾਰੀ ਕੀਤੇ ਜਾਣਗੇ।

‘ਕ੍ਰਿਟੀਕਲ ਕੇਅਰ ਯੂਨਿਟ ਬਣਾਉਣ ਨੂੰ ਵੀ ਪ੍ਰਵਾਨ ਕੀਤਾ’

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਲਈ ਕ੍ਰਿਟੀਕਲ ਕੇਅਰ ਯੂਨਿਟ ਬਣਾਉਣ ਨੂੰ ਵੀ ਪ੍ਰਵਾਨ ਕੀਤਾ ਹੈ, ਜਿਸ ਲਈ ਪੰਜਾਬ ਵੱਲੋਂ ਜਲਦ ਹੀ ਇੱਕ ਵਿਸਥਾਰਤ ਤਜਵੀਜ ਬਣਾ ਕੇ ਭੇਜੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਦੇ ਨਵੇਂ ਮੈਡੀਕਲ ਕਾਲਜਾਂ ਲਈ ਵੀ ਕੇਂਦਰੀ ਸਿਹਤ ਮੰਤਰੀ ਨੇ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਪੰਜਾਬ ਦੀ ਮੰਗ ‘ਤੇ 388 ਕਿਸਮਾਂ ਦੀਆਂ ਜਰੂਰੀ ਦਵਾਈਆਂ ਤੇ 42 ਕੈਂਸਰ ਰੋਕੂ ਦਵਾਈਆਂ ਦੀਆਂ ਕੀਮਤਾਂ ‘ਤੇ ਨਿਯੰਤਰਨ ਸਬੰਧੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ।

ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਕੀਤੀ ਜਾਵੇ ਮੀਟਿੰਗ-ਬਲਬੀਰ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਿਹਤ ਸੇਵਾਵਾਂ ਤੇ ਮੈਡੀਕਲ ਸਿੱਖਿਆ ‘ਚ ਵੱਡੇ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਇੱਕ ਸਾਂਝੀ ਮੀਟਿੰਗ ਕੀਤੇ ਜਾਣ ਦੀ ਦਿੱਤੀ ਸਲਾਹ ਨੂੰ ਵੀ ਕੇਂਦਰੀ ਮੰਤਰੀ ਨੇ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਕ੍ਰਿਟੀਕਲ ਕੇਅਰ ਯੂਨਿਟਾਂ ‘ਚ ਤਾਇਨਾਤ ਹੋਣ ਵਾਲੇ ਵਿਸ਼ੇਸ ਸਟਾਫ਼ ਦੀ ਵਿਸ਼ੇਸ਼ ਸਿਖਲਾਈ ਕਰਵਾਉਣ ਦੀ ਸਲਾਹ ਦੀ ਵੀ ਕੇਂਦਰੀ ਮੰਤਰੀ ਨੇ ਸ਼ਲਾਘਾ ਕੀਤੀ.. ਉਨ੍ਹਾਂ ਨੇ ਫੈਮਿਲੀ ਮੈਡੀਸਨ ਫੈਮਿਲੀ ਫ਼ਿਜ਼ੀਸ਼ੀਅਨ ਤੇ ਹੋਲਿਸਟਿਕ ਹੈਲਥ ਕੇਅਰ ਜਿਸ ‘ਚ ਪ੍ਰੀਵੈਂਟਿਵ ਕੇਅਰ, ਪ੍ਰੋਮੋਸ਼ਨ ਤੇ ਰੀ-ਹੈਬਲੀਟੇਟਿਵ ਸੇਵਾਵਾਂ ਸਮੇਤ ਗੰਭੀਰ ਮਰੀਜਾਂ ਦੀ ਸਿਹਤ ਸੇਵਾਵਾਂ ਬਾਰੇ ਚਰਚਾ ‘ਤੇ ਵੀ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...