Panchayat Election Punjab: ਐਕਟਿਵ ਹੋਇਆ ਰਾਜ ਚੋਣ ਕਮਿਸ਼ਨ, ਡਿਪਟੀ ਕਮਿਸ਼ਨਾਂ ਨੂੰ ਤਿਆਰੀਆਂ ਕਰਨ ਦੇ ਆਦੇਸ਼ ਜਾਰੀ
Panchayat Election Punjab: ਪੰਚਾਇਤੀ ਚੋਣਾਂ ਦੀ ਉਡੀਕ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਰਹੇ ਹਨ। ਹੁਣ ਚੋਣਾਂ ਨੂੰ ਲੈਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਰਾਜ ਸੂਬਾ ਕਮਿਸ਼ਨ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਚੋਣਾਂ ਦੀ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਚਾਇਤੀ ਚੋਣਾਂ ਨੂੰ ਲੈਕੇ ਪੰਜਾਬ ਵਿੱਚ ਅਖਾੜਾ ਭਖ ਚੁੱਕਾ ਹੈ। ਪਿੰਡ ਪਿੰਡ ਚੋਣ ਲੜਣ ਦੇ ਚਾਹਵਾਨ ਉਮੀਦਵਾਰ ਤਿਆਰ ਹੋ ਗਏ ਹਨ ਅਤੇ ਲੋਕਾਂ ਵਿੱਚ ਵਿਚਰ ਰਹੇ ਹਨ। ਇਸ ਸਮੇਂ ਪੂਰਾ ਪੰਜਾਬ ਹੀ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਇੰਤਜ਼ਾਰ ਕਰ ਰਿਹਾ ਹੈ।
ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਨੇ ਵੀ ਤਿਆਰੀ ਸੁਰੂ ਕਰ ਦਿੱਤੀ ਹੈ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਰਾਖਵੀਂ ਸੀਟਾਂ ਬਾਰੇ ਹੋਵੇਗੀ ਪੜ੍ਹਤਾਲ
ਰਾਜ ਚੋਣ ਕਮਿਸ਼ਨ ਨੇ ਪੱਤਰ ਜਾਰੀ ਕਰਕੇ ਜਿੱਥੇ ਡਿਪਟੀ ਕਮਿਸ਼ਨਰ-ਕਮ ਚੋਣ ਅਫ਼ਸਰਾਂ ਨੂੰ ਚੋਣ ਦੀਆਂ ਤਿਆਰੀਆਂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਮੇਂ ਦੌਰਾਨ ਡਿਪਟੀ ਕਮਿਸ਼ਨਰ ਅਨੂਸੂਚਿਤ ਜਾਤੀਆਂ ਅਤੇ ਮਹਿਲਾਵਾਂ ਲਈ ਰਾਖਵਾਂ ਸੀਟਾਂ ਦੇ ਐਲਾਨ ਕਰਨਗੇ। ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਮਲੇ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਪਹਿਚਾਣ ਕਰਨਗੇ ਕਿ ਕਿਸ ਪਿੰਡ ਵਿੱਚ ਪੰਚਾਇਤ ਰਿਜ਼ਰਵ ਹੋਵੇਗੀ ਜਾਂ ਜਨਰਲ।
ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੇ ਨਹੀਂ ਲੜ ਸਕਣਗੇ ਉਮੀਦਵਾਰ
ਪੰਜਾਬ ਸਰਕਾਰ ਵੱਲੋਂ ਚੋਣ ਦੇ ਐਲਾਨ ਤੋਂ ਪਹਿਲਾਂ ਪੰਚਾਇਤੀ ਰਾਜ ਕਾਨੂੰਨ ਵਿੱਚ ਸੋਧ ਕੀਤੀ ਹੈ। ਜਿਸ ਮੁਤਾਬਕ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਕਿਸੇ ਸਿਆਸੀ ਪਾਰਟੀ ਦੇ ਚਿੰਨ ਤੇ ਚੋਣਾਂ ਨਹੀਂ ਲੜ ਸਕੇਗਾ। ਹਾਲਾਂਕਿ ਉਹ ਨਿਯਮ ਪੰਚ ਅਤੇ ਸਰਪੰਚੀ ਦੇ ਉਮੀਦਵਾਰਾਂ ਤੇ ਲਾਗੂ ਹੋਵੇਗਾ। ਜਦੋਂ ਜ਼ਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਦੀ ਵਰਤੋਂ ਕਰ ਸਕਦੇ ਹਨ।
ਖ਼ਬਰ ਅਪਡੇਟ ਹੋ ਰਹੀ ਹੈ ਜੀ….