AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਦੇ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਉਪਰੋਕਤ ਹੁਕਮ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀ.ਡਬਲਿਊ.ਪੀ. ਨੰਬਰ 487 ਆਫ 2015 (ਓ.ਐਂਡ.ਐਮ.) ਮਿਤੀ 20 ਜਨਵਰੀ 2015 ਦੇ ਹੁਕਮਾਂ ਅਨੁਸਾਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ 'ਤੇ ਪੂਰਨ ਪਾਬੰਦੀ ਦੇ ਹੁਕਮ
ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਵਾਲਿਆਂ ਤੇ ਡਰੋਨ ਰਾਹੀਂ ਰੱਖੀ ਜਾਵੇਗੀ ਨਜ਼ਰ
tv9-punjabi
| Published: 24 Jan 2023 07:50 AM IST
Share
ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਜ਼ਿਆਦਾ ਪਤੰਗ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਥੈਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚਾਈਨਾ ਡੋਰ ਜੋ ਕਿ ਪਤੰਗ ਉਡਾਉਣ ਦੇ ਉਦੇਸ਼ ਲਈ ਵੇਚੀ ਅਤੇ ਵਰਤੀ ਜਾਂਦੀ ਹੈ, ਦੀ ਵਿਕਰੀ, ਭੰਡਾਰਨ ਅਤੇ ਖਰੀਦ ‘ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਅਤੇ ਇਸ ਨੂੰ ਤੁਰੰਤ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਿਹੀ ਸਮੱਗਰੀ ਨਾਲ ਬਣੀ ਡੋਰ ਨਾ ਸਿਰਫ ਮਨੁੱਖੀ ਜੀਵਨ ਲਈ, ਸਗੋਂ ਪੰਛੀਆਂ ਲਈ ਵੀ ਖਤਰਨਾਕ ਹੈ। ਇਸ ਤੋਂ ਇਲਾਵਾ ਡੀਜੀਪੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੇ ਐਸਐਚਓਜ਼ ਨੂੰ ਤੁਰੰਤ ਆਪਣੇ ਅਧਿਕਾਰ ਖੇਤਰ ਵਿੱਚ ਛਾਪੇਮਾਰੀ ਕਰਨ ਦੇ ਨਿਰਦੇਸ਼ ਜਾਰੀ ਕਰਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਉਪਰੋਕਤ ਹੁਕਮ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀ.ਡਬਲਿਊ.ਪੀ. ਨੰਬਰ 487 ਆਫ 2015 (ਓ.ਐਂਡ.ਐਮ.) ਮਿਤੀ 20 ਜਨਵਰੀ 2015 ਦੇ ਹੁਕਮਾਂ ਅਨੁਸਾਰ ਦਿੱਤੇ ਗਏ ਹਨ। ਉਨ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਦੇ ਖ਼ਤਰੇ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਕਿਸਮ ਦੀ ਡੋਰੀ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਚਾਈਨਾ ਡੋਰ ਬਿਜਲੀ ਦੀ ਸੰਚਾਲਕ ਹੈ ਅਤੇ ਇਸ ਨਾਲ ਮਨੁੱਖੀ ਜੀਵਨ, ਖਾਸ ਕਰਕੇ ਪੰਛੀਆਂ ਦੇ ਜੀਵਨ ਲਈ ਖ਼ਤਰਾ ਪੈਦਾ ਹੁੰਦਾ ਹੈ। ਇਸ ਤੋਂ ਇਲਾਵਾ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਸਰਕਾਰ ਪੰਜਾਬ ਦੇ ਨੋਟੀਫਿਕੇਸ਼ਨ ਨੰ. 10/133/2016-ਐਸਟੀਈ (5)/173002 ਮਿਤੀ 23.02.2018 ਦੇ ਹੁਕਮਾਂ ਤਹਿਤ ਨਾਈਲੋਨ, ਪਲਾਸਟਿਕ ਜਾਂ ਕਿਸੇ ਵੀ ਚੀਜ਼ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ਜਾਂ ਕਿਸੇ ਹੋਰ ਸਿੰਥੈਟਿਕ ਸਮਗਰੀ ਜਿਸ ਨੂੰ ਪੰਜਾਬ ਵਿੱਚ “ਚੀਨੀ ਡੋਰ/ਮਾਂਝਾ” ਵਜੋਂ ਜਾਣਿਆ ਜਾਂਦਾ ਹੈ ਅਤੇ ਜੋ ਗੈਰ-ਬਾਇਓਡੀਗਰੇਬਲ ਹੈ, ਦੇ ਨਿਰਮਾਣ, ਵਿਕਰੀ, ਭੰਡਾਰਨ, ਖ਼ਰੀਦ, ਸਪਲਾਈ, ਆਯਾਤ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਾਤਾਵਰਣ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਜੰਗਲੀ ਜੀਵ ਅਤੇ ਜੰਗਲਾਤ ਵਿਭਾਗ ਦੇ ਇੰਸਪੈਕਟਰ ਦੇ ਰੈਂਕ ਦੇ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀ, ਸੂਬੇ ਦੀਆਂ ਮਿਉਂਸਪਲ ਇਕਾਈਆਂ ਦੇ ਦਰਜਾ ਤਿੰਨ ਅਤੇ ਇਸ ਤੋਂ ਉੱਪਰ ਦੇ ਅਧਿਕਾਰੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀਆਂ ਨੂੰ ਉਪਰੋਕਤ ਨਿਰਦੇਸ਼ਾਂ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰਤ ਕੀਤਾ ਗਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 2016 ਦੇ ਓ.ਏ. ਨੰਬਰ 384 ਅਤੇ 2016 ਦੇ ਓ.ਏ. ਨੰਬਰ 442 ਤਹਿਤ 11 ਜੁਲਾਈ, 2017 ਨੂੰ ਜਾਰੀ ਨਿਰਦੇਸ਼ਾਂ ਰਾਹੀਂ ਸੂਬਾ ਸਰਕਾਰਾਂ ਨੂੰ ਵਾਤਾਵਰਣ (ਸੁਰੱਖਿਆ) ਐਕਟ, 1986; ਜਾਨਵਰਾਂ ਪ੍ਰਤੀ ਬੇਰਹਿਮੀ ਦੇ ਰੋਕਥਾਮ ਐਕਟ, 1960; ਜੰਗਲੀ ਜੀਵ (ਸੁਰੱਖਿਆ) ਐਕਟ, 1972, ਭਾਰਤੀ ਦੰਡਾਵਲੀ ਜਾਂ ਕਿਸੇ ਹੋਰ ਕਾਨੂੰਨੀ ਵਿਵਸਥਾ ਤਹਿਤ ਕਿਸੇ ਵੀ ਉਲੰਘਣਾ ਦੇ ਖਿਲਾਫ ਢੁਕਵੇਂ ਕਦਮ ਚੁੱਕਣ ਲਈ ਕਿਹਾ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...