AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਕਾਰ ਸੜਕੀ ਢਾਂਚੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ:ਈ.ਟੀ.ਓ.

ਮੰਤਰੀ ਨੇ ਸਮੁੱਚੇ ਵਿਭਾਗ ਨੂੰ ਸੜਕੀ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਈ ਪ੍ਰੇਰਿਤ ਕੀਤਾ।

ਸਰਕਾਰ ਸੜਕੀ ਢਾਂਚੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ:ਈ.ਟੀ.ਓ.
ਸਰਕਾਰ ਸੜਕੀ ਢਾਂਚੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ:ਈ.ਟੀ.ਓ.
tv9-punjabi
| Published: 25 Jan 2023 07:00 AM IST
Share
ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਵਿਰਟਗੇਨ ਕੰਪਨੀ ਦੀ ਅਗਵਾਈ ਹੇਠ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਸਮਾਨ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਮੰਤਰੀ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਕਲਪ ਦੇਸ਼ ਵਿਆਪੀ ਚੇਤਨਾ ਦਾ ਹਿੱਸਾ ਹੈ ਅਤੇ ਇਸ ਮਿਸ਼ਨ ਦੀ ਦਿਸ਼ਾ ਵੱਲ ਅਜਿਹੇ ਸੈਮੀਨਾਰ ਅਹਿਮ ਭੂਮਿਕਾ ਨਿਭਾਉਂਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਕੀਤੇ ਯਤਨ ਮਾਈਨ ਬਲਾਸਟਿੰਗ ਅਤੇ ਆਵਾਜਾਈ ਲਾਗਤ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਪੱਖੀ ਵੀ ਹਨ। ਉਹਨਾਂ ਅੱਗੇ ਕਿਹਾ ਕਿ ਇਹ ਨਵੀਨ ਵਿਧੀ ਕਿਫ਼ਾਇਤੀ ਵੀ ਹੈ। ਮੰਤਰੀ ਨੇ ਸਮੁੱਚੇ ਵਿਭਾਗ ਨੂੰ ਸੜਕੀ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਤਰੀ ਨੂੰ ਇਹ ਵੀ ਜਾਣੂੰ ਕਰਵਾਇਆ ਗਿਆ ਕਿ ਇਸ ਨਵੀਂ ਤਕਨੀਕ ਨਾਲ ਸੜਕ ਨਿਰਮਾਣ ਵਿਧੀ ਵਿੱਚ ਪੁਰਾਣੀ ਸਮੱਗਰੀ ਦੀ ਵਰਤੋਂ ਕਰਨ ਤੋਂ ਇਲਾਵਾ ਸੀਮਿੰਟ ਦੀ ਵਰਤੋਂ ਨੂੰ ਘਟਾ ਕੇ ਇਸ ਦੀ ਥਾਂ ਫੋਮ ਬਿਟੂਮਨ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਸੜਕਾਂ ਦਾ ਮਿਆਰ ਵੀ ਬਿਹਤਰ ਹੋਵੇਗਾ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...