AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Refinery Visit: ਰਾਜ ਮੰਤਰੀ ਰਾਜੇਸ਼ਵਰ ਤੇਲੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

Refinery Visit: ਰਾਜ ਮੰਤਰੀ ਰਾਜੇਸ਼ਵਰ ਤੇਲੀ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੇ ਬੌਟਲਿੰਗ ਪਲਾਂਟ ਦਾ ਦੌਰਾ ਕੀਤਾ, ਉਨ੍ਹਾਂ ਕਿਹਾ ਕਿ ਔਰਤਾਂ ਦੀ ਸਹੂਲਤ ਦੇ ਮੱਦੇਨਜ਼ਰ ਜਲਦ ਹੀ ਫਾਈਬਰ ਸਿਲੰਡਰ ਸਪਲਾਈ ਹੋਣਗੇ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਰਾਜ ਮੰਤਰੀ ਭਾਰਤ ਸਰਕਾਰ ਰਾਮੇਸ਼ਵਰ ਤੇਲੀ ਨੇ ਬੂਟੇ ਲਗਾਏ। ਅੱਜ ਇੱਥੇ ਰਾਮਾਂ ਮੰਡੀ ਨਜ਼ਦੀਕ ਪੈਂਦੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੇ ਬੌਟਲਿੰਗ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ।

Refinery Visit: ਰਾਜ ਮੰਤਰੀ ਰਾਜੇਸ਼ਵਰ ਤੇਲੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ
ਰਾਜ ਮੰਤਰੀ ਰਾਜੇਸ਼ਵਰ ਤੇਲੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ।
gobind-saini-bathinda
| Published: 10 Mar 2023 23:50 PM IST
Share
ਬਠਿੰਡਾ ਨਿਊਜ਼: ਰਾਜ ਮੰਤਰੀ ਰਾਜੇਸ਼ਵਰ ਤੇਲੀ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ (Guru Gobind Singh Refinery) ਤੇ ਬੌਟਲਿੰਗ ਪਲਾਂਟ ਦਾ ਦੌਰਾ ਕੀਤਾ, ਉਨ੍ਹਾਂ ਕਿਹਾ ਕਿ ਔਰਤਾਂ ਦੀ ਸਹੂਲਤ ਦੇ ਮੱਦੇਨਜ਼ਰ ਜਲਦ ਹੀ ਫਾਈਬਰ ਸਿਲੰਡਰ ਸਪਲਾਈ ਹੋਣਗੇ। ਰਿਫਾਇਨਰੀ ਦੁਆਰਾ ਤਿਆਰ ਕੀਤੇ ਜਾ ਰਹੇ ਪ੍ਰੋਡਕਟਾਂ ‘ਤੇ ਤਸੱਲੀ ਪ੍ਰਗਟਾਈ। ਰਿਫਾਇਰੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੋਰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤਕੀਤਾ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਪੈਟਰੋਲੀਅਮ, ਕੁਦਰਤੀ ਗੈਸ, ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਭਾਰਤ ਸਰਕਾਰ ਰਾਮੇਸ਼ਵਰ ਤੇਲੀ ਨੇ ਬੂਟੇ ਲਗਾਏ ਅਤੇ ਅੱਜ ਇੱਥੇ ਰਾਮਾਂ ਮੰਡੀ ਨਜ਼ਦੀਕ ਪੈਂਦੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੇ ਬੌਟਲਿੰਗ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ।

ਰਾਮੇਸ਼ਵਰ ਤੇਲੀ 3 ਰਿਫਾਇਨਰੀਆਂ ਦਾ ਜਲਦ ਦੌਰਾ ਕਰਨਗੇ

ਰਾਜ ਮੰਤਰੀ ਰਾਮੇਸ਼ਵਰ ਤੇਲੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਐਮ.ਡੀ. ਤੇ ਸੀਈਓ ਸ਼੍ਰੀ ਪ੍ਰਭਦਾਸ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਦੌਰਾਨ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਗੁਰੂ ਗੋਬਿੰਦ ਸਿੰਘ ਰਿਫ਼ਇਨਰੀ ਵਿਖੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਪ੍ਰੋਡਕਟਾਂ ਤੋਂ ਇਲਾਵਾ ਇੱਥੋ ਦੀ ਸੁੰਦਰਤਾ, ਸਾਫ਼-ਸਫ਼ਾਈ ਅਤੇ ਹਰਿਆਵਲ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਭਾਰਤ ਵਿੱਚ ਵੱਖ-ਵੱਖ ਥਾਵਾਂ ‘ਤੇ ਬਣੀਆਂ 23 ਰਿਫਾਇਨਰੀਆਂ ਦਾ ਦੌਰਾ ਕਰਨਗੇ, ਜਿਨ੍ਹਾਂ ਵਿੱਚੋਂ ਹੁਣ ਤੱਕ ਉਹ 20 ਰਿਫਾਇਨਰੀਆਂ ਦਾ ਦੌਰਾ ਕਰ ਚੁੱਕੇ ਹਨ ਤੇ ਰਹਿੰਦੀਆਂ 3 ਰਿਫਾਇਨਰੀਆਂ ਦਾ ਜਲਦ ਦੌਰਾ ਕਰਨਗੇ। ਰਿਫਾਇਨਰੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਬੂਟੇ ਲਗਾਏ

ਕੇਂਦਰੀ ਮੰਤਰੀ ਸ਼੍ਰੀ ਰਾਮੇਸ਼ਵਰ ਤੇਲੀ ਨੇ ਦੌਰੇ ਦੌਰਾਨ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਐਮ.ਡੀ. ਸ਼੍ਰੀ ਪ੍ਰਭਦਾਸ ਨਾਲ ਗੱਲਬਾਤ ਕਰਦਿਆਂ ਇੱਥੇ ਅਪਣਾਏ ਜਾ ਰਹੇ ਵਿਲੱਖਣ ਅਤੇ ਨਵੀਨਤਾਕਾਰੀ ਅਭਿਆਸਾ ਨੂੰ ਸਮਝਿਆਂ। ਉਨ੍ਹਾਂ ਇੱਥੇ ਚੱਲ ਰਹੇ ਬਾਇਓ ਈਥਾਨਾਲ ਪ੍ਰੋਜੈਕਟ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪੈਟਰੋਕੈਮੀਕਲ ਪ੍ਰੋਜੈਕਟ ਦੇ ਅਤਿ ਆਧੁਨਿਕ ਕੰਟਰੋਲ ਰੂਮ ਦਾ ਦੌਰਾ ਕਰਕੇ ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਆਪਣੀ ਜਿੰਦਗੀ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਤਜ਼ਰਬੇ ਵੀ ਸਾਂਝੇ ਕੀਤੇ। ਇਸ ਦੌਰਾਨ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਤਰ੍ਹਾਂ ਦੇ ਬੂਟੇ ਵੀ ਲਗਾਏ। ਇਸ ਮੌਕੇ ਉਨ੍ਹਾਂ ਰਿਫਾਇਨਰੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਾਤਾਵਰਣ ਨੂੰ ਸ਼ੁੱਧ ਅਤੇ ਸਾਫ਼ ਰੱਖਣ ਲਈ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਵੀ ਕੀਤੀ। ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਐਚਪੀਸੀਐਲ ਦੇ ਬੌਟਲਿੰਗ ਪਲਾਂਟ ਦਾ ਦੌਰਾ ਕਰਨ ਉਪਰੰਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਚਲਾਈ ਉਜਵਲ ਯੋਜਨਾ ਤਹਿਤ ਘਰ-ਘਰ ਗੈਸ ਪਹੁੰਚਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਦੀ ਸਹੂਲਤ ਤੇ ਮੰਗ ਨੂੰ ਮੁੱਖ ਰੱਖਦਿਆਂ ਬਹੁਤ ਜਲਦ ਹੀ ਫਾਈਬਰ ਦੇ ਸਿਲੰਡਰ ਰਾਹੀਂ ਗੈਸ ਸਪਲਾਈ ਕੀਤੀ ਜਾਵੇਗੀ ਤਾਂ ਜੋ ਮਹਿਲਾਵਾਂ ਲਈ ਸਿਲੰਡਰ ਉਠਾਉਣਾ ਆਸਾਨ ਰਹੇ। ਇਸ ਦੌਰਾਨ ਰਿਫਾਇਨਰੀ ਦੇ ਏ.ਐਸ ਵਾਸੂ, ਐਸ.ਪੀ. ਅਜੈ ਗਾਂਧੀ, ਐਸ.ਡੀ.ਐਮ ਤਲਵੰਡੀ ਸਾਬੋ ਸ਼੍ਰੀ ਗਗਨਦੀਪ ਸਿੰਘ, ਡੀਐਸਪੀ ਸ. ਬੂਟਾ ਸਿੰਘ ਗਿੱਲ ਤੋਂ ਇਲਾਵਾ ਰਿਫ਼ਇਨਰੀ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...