Refinery Visit: ਰਾਜ ਮੰਤਰੀ ਰਾਜੇਸ਼ਵਰ ਤੇਲੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

Published: 

10 Mar 2023 23:50 PM

Refinery Visit: ਰਾਜ ਮੰਤਰੀ ਰਾਜੇਸ਼ਵਰ ਤੇਲੀ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੇ ਬੌਟਲਿੰਗ ਪਲਾਂਟ ਦਾ ਦੌਰਾ ਕੀਤਾ, ਉਨ੍ਹਾਂ ਕਿਹਾ ਕਿ ਔਰਤਾਂ ਦੀ ਸਹੂਲਤ ਦੇ ਮੱਦੇਨਜ਼ਰ ਜਲਦ ਹੀ ਫਾਈਬਰ ਸਿਲੰਡਰ ਸਪਲਾਈ ਹੋਣਗੇ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਰਾਜ ਮੰਤਰੀ ਭਾਰਤ ਸਰਕਾਰ ਰਾਮੇਸ਼ਵਰ ਤੇਲੀ ਨੇ ਬੂਟੇ ਲਗਾਏ। ਅੱਜ ਇੱਥੇ ਰਾਮਾਂ ਮੰਡੀ ਨਜ਼ਦੀਕ ਪੈਂਦੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੇ ਬੌਟਲਿੰਗ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ।

Refinery Visit: ਰਾਜ ਮੰਤਰੀ ਰਾਜੇਸ਼ਵਰ ਤੇਲੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

ਰਾਜ ਮੰਤਰੀ ਰਾਜੇਸ਼ਵਰ ਤੇਲੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ।

Follow Us On

ਬਠਿੰਡਾ ਨਿਊਜ਼: ਰਾਜ ਮੰਤਰੀ ਰਾਜੇਸ਼ਵਰ ਤੇਲੀ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ (Guru Gobind Singh Refinery) ਤੇ ਬੌਟਲਿੰਗ ਪਲਾਂਟ ਦਾ ਦੌਰਾ ਕੀਤਾ, ਉਨ੍ਹਾਂ ਕਿਹਾ ਕਿ ਔਰਤਾਂ ਦੀ ਸਹੂਲਤ ਦੇ ਮੱਦੇਨਜ਼ਰ ਜਲਦ ਹੀ ਫਾਈਬਰ ਸਿਲੰਡਰ ਸਪਲਾਈ ਹੋਣਗੇ। ਰਿਫਾਇਨਰੀ ਦੁਆਰਾ ਤਿਆਰ ਕੀਤੇ ਜਾ ਰਹੇ ਪ੍ਰੋਡਕਟਾਂ ‘ਤੇ ਤਸੱਲੀ ਪ੍ਰਗਟਾਈ। ਰਿਫਾਇਰੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੋਰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤਕੀਤਾ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਪੈਟਰੋਲੀਅਮ, ਕੁਦਰਤੀ ਗੈਸ, ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਭਾਰਤ ਸਰਕਾਰ ਰਾਮੇਸ਼ਵਰ ਤੇਲੀ ਨੇ ਬੂਟੇ ਲਗਾਏ ਅਤੇ ਅੱਜ ਇੱਥੇ ਰਾਮਾਂ ਮੰਡੀ ਨਜ਼ਦੀਕ ਪੈਂਦੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੇ ਬੌਟਲਿੰਗ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ।

ਰਾਮੇਸ਼ਵਰ ਤੇਲੀ 3 ਰਿਫਾਇਨਰੀਆਂ ਦਾ ਜਲਦ ਦੌਰਾ ਕਰਨਗੇ

ਰਾਜ ਮੰਤਰੀ ਰਾਮੇਸ਼ਵਰ ਤੇਲੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਐਮ.ਡੀ. ਤੇ ਸੀਈਓ ਸ਼੍ਰੀ ਪ੍ਰਭਦਾਸ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਦੌਰਾਨ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਗੁਰੂ ਗੋਬਿੰਦ ਸਿੰਘ ਰਿਫ਼ਇਨਰੀ ਵਿਖੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਪ੍ਰੋਡਕਟਾਂ ਤੋਂ ਇਲਾਵਾ ਇੱਥੋ ਦੀ ਸੁੰਦਰਤਾ, ਸਾਫ਼-ਸਫ਼ਾਈ ਅਤੇ ਹਰਿਆਵਲ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਭਾਰਤ ਵਿੱਚ ਵੱਖ-ਵੱਖ ਥਾਵਾਂ ‘ਤੇ ਬਣੀਆਂ 23 ਰਿਫਾਇਨਰੀਆਂ ਦਾ ਦੌਰਾ ਕਰਨਗੇ, ਜਿਨ੍ਹਾਂ ਵਿੱਚੋਂ ਹੁਣ ਤੱਕ ਉਹ 20 ਰਿਫਾਇਨਰੀਆਂ ਦਾ ਦੌਰਾ ਕਰ ਚੁੱਕੇ ਹਨ ਤੇ ਰਹਿੰਦੀਆਂ 3 ਰਿਫਾਇਨਰੀਆਂ ਦਾ ਜਲਦ ਦੌਰਾ ਕਰਨਗੇ। ਰਿਫਾਇਨਰੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਬੂਟੇ ਲਗਾਏ

ਕੇਂਦਰੀ ਮੰਤਰੀ ਸ਼੍ਰੀ ਰਾਮੇਸ਼ਵਰ ਤੇਲੀ ਨੇ ਦੌਰੇ ਦੌਰਾਨ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਐਮ.ਡੀ. ਸ਼੍ਰੀ ਪ੍ਰਭਦਾਸ ਨਾਲ ਗੱਲਬਾਤ ਕਰਦਿਆਂ ਇੱਥੇ ਅਪਣਾਏ ਜਾ ਰਹੇ ਵਿਲੱਖਣ ਅਤੇ ਨਵੀਨਤਾਕਾਰੀ ਅਭਿਆਸਾ ਨੂੰ ਸਮਝਿਆਂ। ਉਨ੍ਹਾਂ ਇੱਥੇ ਚੱਲ ਰਹੇ ਬਾਇਓ ਈਥਾਨਾਲ ਪ੍ਰੋਜੈਕਟ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪੈਟਰੋਕੈਮੀਕਲ ਪ੍ਰੋਜੈਕਟ ਦੇ ਅਤਿ ਆਧੁਨਿਕ ਕੰਟਰੋਲ ਰੂਮ ਦਾ ਦੌਰਾ ਕਰਕੇ ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਆਪਣੀ ਜਿੰਦਗੀ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਤਜ਼ਰਬੇ ਵੀ ਸਾਂਝੇ ਕੀਤੇ। ਇਸ ਦੌਰਾਨ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਤਰ੍ਹਾਂ ਦੇ ਬੂਟੇ ਵੀ ਲਗਾਏ। ਇਸ ਮੌਕੇ ਉਨ੍ਹਾਂ ਰਿਫਾਇਨਰੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਾਤਾਵਰਣ ਨੂੰ ਸ਼ੁੱਧ ਅਤੇ ਸਾਫ਼ ਰੱਖਣ ਲਈ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਵੀ ਕੀਤੀ। ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਐਚਪੀਸੀਐਲ ਦੇ ਬੌਟਲਿੰਗ ਪਲਾਂਟ ਦਾ ਦੌਰਾ ਕਰਨ ਉਪਰੰਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਚਲਾਈ ਉਜਵਲ ਯੋਜਨਾ ਤਹਿਤ ਘਰ-ਘਰ ਗੈਸ ਪਹੁੰਚਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਦੀ ਸਹੂਲਤ ਤੇ ਮੰਗ ਨੂੰ ਮੁੱਖ ਰੱਖਦਿਆਂ ਬਹੁਤ ਜਲਦ ਹੀ ਫਾਈਬਰ ਦੇ ਸਿਲੰਡਰ ਰਾਹੀਂ ਗੈਸ ਸਪਲਾਈ ਕੀਤੀ ਜਾਵੇਗੀ ਤਾਂ ਜੋ ਮਹਿਲਾਵਾਂ ਲਈ ਸਿਲੰਡਰ ਉਠਾਉਣਾ ਆਸਾਨ ਰਹੇ। ਇਸ ਦੌਰਾਨ ਰਿਫਾਇਨਰੀ ਦੇ ਏ.ਐਸ ਵਾਸੂ, ਐਸ.ਪੀ. ਅਜੈ ਗਾਂਧੀ, ਐਸ.ਡੀ.ਐਮ ਤਲਵੰਡੀ ਸਾਬੋ ਸ਼੍ਰੀ ਗਗਨਦੀਪ ਸਿੰਘ, ਡੀਐਸਪੀ ਸ. ਬੂਟਾ ਸਿੰਘ ਗਿੱਲ ਤੋਂ ਇਲਾਵਾ ਰਿਫ਼ਇਨਰੀ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ