AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab: ਬਰਖਾਸਤ AIG ਰਾਜਜੀਤ ਨੂੰ ਭਗੌੜਾ ਐਲਾਨ ਕਰਵਾਉਣ ਲਈ STF ਪਹੁੰਚੀ ਹਾਈ ਕੋਰਟ

ਐਸਟੀਐਫ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ ਰਾਜਜੀਤ ਇਹ ਸਾਰਾ ਕੰਮ ਜੇਲ੍ਹ ਵਿੱਚ ਬੰਦ ਇੰਸਪੈਕਟਰ ਇੰਦਰਜੀਤ ਸਿੰਘ ਰਾਹੀਂ ਕਰਦਾ ਸੀ। ਐਸਆਈਟੀ ਦੀ ਰਿਪੋਰਟ ਵਿੱਚ ਇਸ ਜੋੜੀ ਦੀ ਭੂਮਿਕਾ ਦਾ ਵੀ ਵੇਰਵਾ ਦਿੱਤਾ ਗਿਆ ਹੈ ਅਤੇ ਇਹ ਵੀ ਦੱਸਿਆ ਗਿਆ ਹੈ ਕਿ ਉਹ ਸ਼ਿਕਾਰ ਕਿਵੇਂ ਚੁਣਦੇ ਸਨ।

Punjab: ਬਰਖਾਸਤ AIG ਰਾਜਜੀਤ ਨੂੰ ਭਗੌੜਾ ਐਲਾਨ ਕਰਵਾਉਣ ਲਈ STF ਪਹੁੰਚੀ ਹਾਈ ਕੋਰਟ
lalit-kumar
| Updated On: 04 Jun 2023 17:24 PM IST
Share
ਪੰਜਾਬ ਨਿਊਜ। ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਅਤੇ ਕਰੋੜਾਂ ਰੁਪਏ ਦੀ ਵਸੂਲੀ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਬਰਖਾਸਤ ਏਆਈਜੀ ਰਾਜਜੀਤ (Rajjit) ਸਿੰਘ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਹੁਣ ਇਸ ਮਾਮਲੇ ਵਿੱਚ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੁਲਜ਼ਮ ਨੂੰ ਭਗੌੜਾ ਕਰਾਰ ਦਿਵਾਉਣ ਵੱਲ ਕਦਮ ਪੁੱਟਿਆ ਹੈ। ਜਦੋਂ ਕਿ ਰਾਜਜੀਤ ਸਿੰਘ ਵੀ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਪੁੱਜੇ। ਉਸ ਨੇ ਆਪਣੇ ਖਿਲਾਫ ਜਾਰੀ ਗ੍ਰਿਫਤਾਰੀ ਵਾਰੰਟ ਵਾਪਸ ਲੈਣ ਦੀ ਮੰਗ ਕੀਤੀ ਹੈ। ਅਦਾਲਤ ਨੇ ਦੋਵਾਂ ਮਾਮਲਿਆਂ ਦੀ ਅਗਲੀ ਸੁਣਵਾਈ 5 ਜੂਨ ਨੂੰ ਤੈਅ ਕੀਤੀ ਹੈ। ਅਜਿਹੇ ‘ਚ ਉਮੀਦ ਜਤਾਈ ਜਾ ਰਹੀ ਹੈ ਕਿ ਦੋਸ਼ੀ ਅਧਿਕਾਰੀ ਆਉਣ ਵਾਲੇ ਦਿਨਾਂ ‘ਚ ਆਤਮ ਸਮਰਪਣ ਜਾਂ ਗ੍ਰਿਫਤਾਰੀ ਵੀ ਕਰ ਸਕਦੇ ਹਨ। ਪੰਜਾਬ-ਹਰਿਆਣਾ ਹਾਈ ਕੋਰਟ (High Court) ਵੱਲੋਂ ਬਣਾਈ ਗਈ ਐਸਆਈਟੀ ਦੀਆਂ ਤਿੰਨ ਜਾਂਚ ਰਿਪੋਰਟਾਂ ਦੇ ਆਧਾਰ ਤੇ ਐਸਟੀਐਫ ਨੇ ਇੰਸਪੈਕਟਰ ਇੰਦਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਮਾਰਚ ਮਹੀਨੇ ਵਿੱਚ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਸੀ। ਏਆਈਜੀ ਨੂੰ ਵੀ ਉਸੇ ਸਮੇਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਦਿਨ ਤੋਂ ਏ.ਆਈ.ਜੀ. ਫਰਾਰ ਚੱਲ ਰਿਹਾ ਸੀ।

ਐੱਸਟੀਐੱਫ ਨੇ ਕੀਤੀ ਛਾਪੇਮਾਰੀ

ਹਾਲਾਂਕਿ ਐਸਟੀਐਫ (STF) ਨੇ ਉਸ ਨੂੰ ਕਾਬੂ ਕਰਨ ਲਈ ਕਰੀਬ 500 ਥਾਵਾਂ ‘ਤੇ ਛਾਪੇਮਾਰੀ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਵਿਰੁੱਧ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਨਾਲ ਸਬੰਧਤ ਦੋ ਨਵੇਂ ਕੇਸ ਦਰਜ ਕੀਤੇ ਗਏ ਸਨ। ਇਸ ਦੌਰਾਨ ਉਸ ਨੇ ਹੁਣ ਅਦਾਲਤ ਦੀ ਸ਼ਰਨ ਲਈ ਹੈ। ਹਾਲਾਂਕਿ ਸੀਨੀਅਰ ਪੁਲਸ ਅਧਿਕਾਰੀ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਬਰਖਾਸਤਗੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਲਾਂਕਿ ਅਦਾਲਤ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ।

ਇਸ ਅਧਾਰ ‘ਤੇ ਦਰਜ ਕੀਤਾ ਹੈ ਪਰਚਾ

ਐਸਟੀਐਫ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ ਰਾਜਜੀਤ ਇਹ ਸਾਰਾ ਕੰਮ ਜੇਲ੍ਹ ਵਿੱਚ ਬੰਦ ਇੰਸਪੈਕਟਰ ਇੰਦਰਜੀਤ ਸਿੰਘ ਰਾਹੀਂ ਕਰਦਾ ਸੀ। ਐਸਆਈਟੀ ਦੀ ਰਿਪੋਰਟ ਵਿੱਚ ਇਸ ਜੋੜੀ ਦੀ ਭੂਮਿਕਾ ਦਾ ਵੀ ਵੇਰਵਾ ਦਿੱਤਾ ਗਿਆ ਹੈ ਅਤੇ ਇਹ ਵੀ ਦੱਸਿਆ ਗਿਆ ਹੈ ਕਿ ਉਹ ਆਪਣੇ ਸ਼ਿਕਾਰ ਨੂੰ ਕਿਵੇਂ ਚੁਣਦੇ ਸਨ। ਇਸ ਤੋਂ ਬਾਅਦ ਉਹ ਕਿਸ ਤਰ੍ਹਾਂ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਕੇ ਪੈਸੇ ਹੜੱਪਦੇ ਸਨ। ਇਸ ਦੇ ਨਾਲ ਹੀ ਇਹ ਸਪੱਸ਼ਟ ਹੋ ਗਿਆ ਹੈ ਕਿ ਰਾਜਜੀਤ ਲਈ ਇਸ ਕੇਸ ਵਿੱਚ ਬਚਣਾ ਮੁਸ਼ਕਲ ਹੋ ਗਿਆ ਹੈ। ਸੂਤਰਾਂ ਅਨੁਸਾਰ ਰਾਜਜੀਤ ਸਿੰਘ ਵਿਦੇਸ਼ ਗਿਆ ਹੋ ਸਕਦਾ ਹੈ।

ਹੁਣ ਕੇਂਦਰੀ ਏਜੰਸੀਆਂ ਵੀ ਜਾਂਚ ‘ਚ ਜੁਟੀਆਂ

ਵਿਜੀਲੈਂਸ ਬਿਊਰੋ, STF ਤੋਂ ਬਾਅਦ ਹੁਣ ED ਵੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਈਡੀ ਵੱਲੋਂ ਕੁੱਝ ਦਿਨ ਪਹਿਲਾਂ ਵਿਜੀਲੈਂਸ ਨੂੰ ਪੱਤਰ ਲਿਖਿਆ ਗਿਆ ਸੀ। ਨਾਲ ਹੀ ਮੰਗ ਕੀਤੀ ਕਿ ਬਰਖਾਸਤ ਏਆਈਜੀ ਰਾਜਜੀਤ ਸਿੰਘ ਖ਼ਿਲਾਫ਼ ਦਰਜ ਕੇਸ ਸਬੰਧੀ ਰਿਕਾਰਡ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਜਾਵੇ। ਇਸ ਵਿੱਚ ਉਸ ਖ਼ਿਲਾਫ਼ ਦਰਜ ਐਫਆਈਆਰ ਦੀ ਕਾਪੀ, ਉਸ ਦੀ ਚੱਲ-ਅਚੱਲ ਜਾਇਦਾਦ ਦੇ ਵੇਰਵੇ ਅਤੇ ਸੁਪਰੀਮ ਕੋਰਟ ਵੱਲੋਂ ਦਰਜ ਤਿੰਨ ਐਫਆਈਆਰਜ਼ ਦੇ ਵੇਰਵੇ ਮੰਗੇ ਗਏ ਹਨ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...