ਕਰਤਾਰਪੁਰ ‘ਚ ਆਵਾਰਾ ਕੁੱਤਿਆਂ ਦਾ ਆਤੰਕ, ਬਾਈਕ ‘ਤੇ ਹਮਲੇ ਕਾਰਨ ਸੜਕ ‘ਤੇ ਡਿੱਗੀ ਬਜ਼ੁਰਗ ਮਹਿਲਾ; CCTV ਆਈ ਸਾਹਮਣੇ

Published: 

28 Nov 2026 23:52 PM IST

ਕਰਤਾਰਪੁਰ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਦਾ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਇਸੇ ਦੌਰਾਨ ਕਰਤਾਰਪੁਰ ਦੀ ਇੱਕ ਗਲੀ ਵਿੱਚ ਵਾਪਰੀ ਖ਼ੌਫ਼ਨਾਕ ਘਟਨਾ ਦੀ ਸੀ.ਸੀ.ਟੀ.ਵੀ. (CCTV) ਫੁਟੇਜ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਕਰਤਾਰਪੁਰ ਚ ਆਵਾਰਾ ਕੁੱਤਿਆਂ ਦਾ ਆਤੰਕ, ਬਾਈਕ ਤੇ ਹਮਲੇ ਕਾਰਨ ਸੜਕ ਤੇ ਡਿੱਗੀ ਬਜ਼ੁਰਗ ਮਹਿਲਾ; CCTV ਆਈ ਸਾਹਮਣੇ

ਕਰਤਾਰਪੁਰ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਦਾ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਇਸੇ ਦੌਰਾਨ ਕਰਤਾਰਪੁਰ ਦੀ ਇੱਕ ਗਲੀ ਵਿੱਚ ਵਾਪਰੀ ਖ਼ੌਫ਼ਨਾਕ ਘਟਨਾ ਦੀ ਸੀ.ਸੀ.ਟੀ.ਵੀ. (CCTV) ਫੁਟੇਜ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵਾਇਰਲ ਹੋ ਰਹੀ ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਬਜ਼ੁਰਗ ਮਹਿਲਾ ਨੂੰ ਆਪਣੇ ਮੋਟਰਸਾਈਕਲ ਦੇ ਪਿੱਛੇ ਬਿਠਾ ਕੇ ਗਲੀ ਵਿੱਚੋਂ ਲੰਘ ਰਿਹਾ ਹੁੰਦਾ ਹੈ। ਇਸੇ ਦੌਰਾਨ ਪਿੱਛੋਂ ਆਵਾਰਾ ਕੁੱਤਿਆਂ ਦਾ ਝੁੰਡ ਉਨ੍ਹਾਂ ‘ਤੇ ਹਮਲਾ ਕਰਨ ਲਈ ਤੇਜ਼ੀ ਨਾਲ ਦੌੜਦਾ ਹੈ। ਕੁੱਤਿਆਂ ਵੱਲੋਂ ਅਚਾਨਕ ਕੀਤੇ ਗਏ ਇਸ ਹਮਲੇ ਕਾਰਨ ਬਾਈਕ ਚਾਲਕ ਬੁਰੀ ਤਰ੍ਹਾਂ ਘਬਰਾ ਜਾਂਦਾ ਹੈ ਅਤੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਂਦਾ ਹੈ। ਸੰਤੁਲਨ ਵਿਗੜਨ ਸਾਰ ਮੋਟਰਸਾਈਕਲ ਪਿੱਛੇ ਬੈਠੀ ਬਜ਼ੁਰਗ ਮਹਿਲਾ ਸੜਕ ‘ਤੇ ਡਿੱਗ ਪੈਂਦੀ ਹੈ।

ਵੱਡਾ ਹਾਦਸਾ ਟਲਿਆ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ

ਗਨੀਮਤ ਇਹ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਬਜ਼ੁਰਗ ਮਹਿਲਾ ਦਾ ਬਚਾਅ ਹੋ ਗਿਆ। ਹਾਲਾਂਕਿ, ਇਸ ਘਟਨਾ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਹਾਦਸੇ ਵਿੱਚ ਬਜ਼ੁਰਗ ਮਹਿਲਾ ਜਾਂ ਕਿਸੇ ਹੋਰ ਰਾਹਗੀਰ ਨੂੰ ਕੋਈ ਗੰਭੀਰ ਸੱਟ ਲੱਗ ਜਾਂਦੀ, ਤਾਂ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੁੰਦੀ?

ਅਕਸਰ ਅਜਿਹੀਆਂ CCTV ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਾਸੀਆਂ ਵੱਲੋਂ ਨਗਰ ਕੌਂਸਲ ਅਤੇ ਸਬੰਧਤ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਚੁੱਕੇ ਜਾਂਦੇ ਹਨ। ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਦਾ ਕੋਈ ਪੱਕਾ ਅਤੇ ਠੋਸ ਹੱਲ ਕੱਢਿਆ ਜਾਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਵਿਅਕਤੀ ਜਾਂ ਬਜ਼ੁਰਗ-ਬੱਚੇ ਨੂੰ ਅਜਿਹੀ ਭਿਆਨਕ ਘਟਨਾ ਦਾ ਸਾਹਮਣਾ ਨਾ ਕਰਨਾ ਪਵੇ।

ਹੁਣ ਇਲਾਕੇ ਦੇ ਲੋਕਾਂ ਸਾਹਮਣੇ ਸਭ ਤੋਂ ਵੱਡਾ ਸਵਾਲ ਇਹੀ ਖੜ੍ਹਾ ਹੈ ਕਿ ਆਖ਼ਰਕਾਰ ਉਨ੍ਹਾਂ ਨੂੰ ਇਸ ਗੰਭੀਰ ਸਮੱਸਿਆ ਤੋਂ ਕਦੋਂ ਨਿਜਾਤ ਮਿਲੇਗੀ? ਕੀ ਸਬੰਧਤ ਪ੍ਰਸ਼ਾਸਨ ਕਿਸੇ ਵੱਡੇ ਅਤੇ ਜਾਨਲੇਵਾ ਹਾਦਸੇ ਦੀ ਉਡੀਕ ਕਰ ਰਿਹਾ ਹੈ, ਜਾਂ ਫਿਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮੇਂ ਸਿਰ ਕੋਈ ਸਖ਼ਤ ਤੇ ਠੋਸ ਕਦਮ ਚੁੱਕਿਆ ਜਾਵੇਗਾ?

Loading...
Unable to load recommendations.
Follow Us