Amritpal Singh: ਕੇਂਦਰ ਦੀ ਮਦਦ ਨਾਲ ਕੱਸਿਆ ਅੰਮ੍ਰਿਤਪਾਲ ਸਿੰਘ ‘ਤੇ ਸ਼ਿਕੰਜਾ-ਕਾਲੀਆ
Former Minister: ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਅੰਮ੍ਰਿਤਪਾਲ 'ਤੇ ਜਿਹੜੀ ਕਾਰਵਾਈ ਕੀਤੀ ਹੈ, ਉਸ ਵਿੱਚ ਕੇਂਦਰ ਨੇ ਪੰਜਾਬ ਸਰਕਾਰ ਦੀ ਮਦਦ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ।
ਜਲੰਧਰ। ਭਾਜਪਾ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ (Former Cabinet Minister) ਮਨੋਰੰਜਨ ਕਾਲੀਆ ਨੇ ਅੰਮ੍ਰਿਤਪਾਲ (Amritpal Singh) ਤੇ ਪੁਲਿਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ। ਕਾਲੀਆ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤਰਫੋਂ ਪੰਜਾਬ ਸਰਕਾਰ ਦੀ ਮਦਦ ਲਈ ਫੋਰਸ ਭੇਜੀ ਗਈ ਸੀ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁਦ ਸਥਿਤੀ ਸਪੱਸ਼ਟ ਕਰਨ ਲਈ ਅੱਗੇ ਆਉਣਾ ਚਾਹੀਦਾ ਸੀ। ਪੰਜਾਬ ਦਾ ਅਮਨ-ਕਾਨੂੰਨ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਮਦਦ ਲਈ ਭਾਰੀ ਫੋਰਸ ਭੇਜੀ ਸੀ,, ਜਿਸ ਬਾਅਦ ਅੰਮ੍ਰਿਤਪਾਲ ਸਿੰਘ ਤੇ ਸਖਤ ਐਕਸ਼ਨ ਲਿਆ ਗਿਆ ਤੇ ਉਸਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ,, ਹਾਲਾਂਕਿ ਅੰਮ੍ਰਿਤਪਾਲ ਸਿੰਘ ਨੂੰ ਹਾਲੇ ਪੰਜਾਬ ਪੁਲਿਸ ਗ੍ਰਿਫਤਾਰ ਨਹੀਂ ਕਰ ਸਕੀ ਉਹ ਫਰਾਰ ਹੈ ਜਿਸ ਕਾਰਨ ਉਸਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ