Stubble Burning: ਪੰਜਾਬ ‘ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ, ਸ਼ੁਕਰਵਾਰ ਨੂੰ 1551 ਮਾਮਲੇ ਆਏ ਸਾਹਮਣੇ

Updated On: 

04 Nov 2023 14:30 PM

Stubble Burning Case in Punjab: ਸ਼ੁਕਰਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 1551 ਮਾਮਲੇ ਸਾਹਮਣੇ ਆਏ ਹਨ। ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 12 ਹਜ਼ਾਰ 813 ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਪਿਛਲੇ ਤਿੰਨ ਦਿਨਾਂ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ 5359 ਕੇਸ ਸਾਹਮਣੇ ਆਏ ਹਨ, ਜੋ ਅਕਤੂਬਰ ਮਹੀਨੇ ਦਾ 70% ਬਣਦਾ ਹੈ। ਅੰਮ੍ਰਿਤਸਰ ਵਿੱਚ ਪਰਾਲੀ ਸਾੜਨ ਦੇ 13 ਫੀਸਦ ਕੇਸ ਸਾਹਮਣੇ ਆਏ ਹਨ।

Stubble Burning: ਪੰਜਾਬ ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ, ਸ਼ੁਕਰਵਾਰ ਨੂੰ 1551 ਮਾਮਲੇ ਆਏ ਸਾਹਮਣੇ

Photo Credit: Tv9 Hindi.com

Follow Us On

ਪੰਜਾਬ ਤੋਂ ਲੈ ਕੇ ਦਿੱਲੀ ਤੱਕ ਲੋਕਾਂ ਦਾ ਹਵਾ ਨਾਲ ਦਮ ਘੁੱਟ ਰਿਹਾ ਹੈ। ਕਾਰਪੋਰੇਸ਼ਨ ਰੈਜ਼ੀਡਿਊ ਬਰਨਿੰਗ ਇਨਫਰਮੇਸ਼ਨ ਐਂਡ ਮੈਨੇਜਮੈਂਟ ਸਿਸਟਮ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਤੂਬਰ ਮਹੀਨੇ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7 ਹਜ਼ਾਰ 454 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਸਭ ਤੋਂ ਜਿਆਦਾ ਮਾਮਲੇ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ। ਅੰਮ੍ਰਿਤਸਰ ਵਿੱਚ ਪਰਾਲੀ ਸਾੜਨ ਦੇ 13 ਫੀਸਦ ਕੇਸ ਸਾਹਮਣੇ ਆਏ ਹਨ। ਦੱਸ ਦਈਏ ਕਿ ਬੀਤੇ ਤਿੰਨ ਦਿਨਾਂ ਤੋਂ ਪਰਾਲੀ ਸਾੜਨ ਦੇ 5 ਹਜ਼ਾਰ 359 ਮਾਮਲੇ ਸਾਹਮਣੇ ਆਏ ਹਨ।

ਸ਼ੁੱਕਰਵਾਰ ਨੂੰ 1551 ਕੇਸ ਆਏ ਸਾਹਮਣੇ

ਇਸ ਸਾਲ ਅਕਤੂਬਰ ਮਹੀਨੇ ਵਿੱਚ ਬੀਤੇ ਸਾਲਾਂ ਦੇ ਮੁਕਾਬਲੇ ਪਾਰਲੀ ਸਾੜਨ ਦੇ 50 ਫੀਸਦ ਘੱਟ ਕੇਸ ਸਾਹਮਣੇ ਆਏ ਹਨ। ਪਰ ਬੀਤੇ ਦਿਨ ਤਿੰਨ ਦਿਨਾਂ ਤੋਂ ਪਰਾਲੀ ਸਾੜਨ ਦੇ ਕੇਸਾਂ ਵਿੱਚ ਅਚਾਨਕ ਹੀ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਦੀ ਚਿੰਤਾ ਹੋਰ ਜਿਆਦਾ ਵਧ ਗਈ ਹੈ। ਸ਼ੁੱਕਰਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 1551 ਮਾਮਲੇ ਸਾਹਮਣੇ ਆਏ ਹਨ। ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 12 ਹਜ਼ਾਰ 813 ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਪਿਛਲੇ ਤਿੰਨ ਦਿਨਾਂ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ 5359 ਕੇਸ ਸਾਹਮਣੇ ਆਏ ਹਨ, ਜੋ ਅਕਤੂਬਰ ਮਹੀਨੇ ਦਾ 70% ਬਣਦਾ ਹੈ।

ਸ਼ੁੱਕਰਵਾਰ ਨੂੰ ਦਿੱਲੀ ਦਾAQI ਪੱਧਰ 504

ਸ਼ੁੱਕਰਵਾਰ ਨੂੰ ਦਿੱਲੀ ਦਾ ਔਸਤ AQI ਪੱਧਰ 504 ਤੱਕ ਪਹੁੰਚ ਗਿਆ। ਇੱਥੋਂ ਤੱਕ ਕਿ ਆਨੰਦ ਵਿਹਾਰ ਖੇਤਰ ਵਿੱਚ AQI ਪੱਧਰ 865 ਦਰਜ ਕੀਤਾ ਗਿਆ ਸੀ। ਇਹ ਬਹੁਤ ਗੰਭੀਰ ਸ਼੍ਰੇਣੀ ਵਿੱਚ ਆਉਂਦਾ ਹੈ। ਦਿੱਲੀ ਦੀ ਖਤਰਨਾਕ ਜ਼ਹਿਰੀਲੀ ਹਵਾ ਦੇ ਮੱਦੇਨਜ਼ਰ ਗਰੁੱਪ 3 ਵੀ ਲਾਗੂ ਕਰ ਦਿੱਤਾ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਦਿੱਲੀ ਜਿਸ ਖਤਰਨਾਕ ਹਵਾ ਪ੍ਰਦੂਸ਼ਣ ਦਾ ਸ਼ਿਕਾਰ ਹੋਈ ਹੈ, ਉਸ ਦੇ ਮੱਦੇਨਜ਼ਰ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸ਼ੁੱਕਰਵਾਰ ਨੂੰ ਆਨੰਦ ਵਿਹਾਰ ਬੱਸ ਸਟੈਂਡ ਦਾ ਦੌਰਾ ਕੀਤਾ ਅਤੇ ਵਧਦੇ ਪ੍ਰਦੂਸ਼ਣ ਦੇ ਕਾਰਨਾਂ ਦਾ ਜਾਇਜ਼ਾ ਲਿਆ। ਤਾਜ਼ਾ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ‘ਚ ਹਵਾ ਪ੍ਰਦੂਸ਼ਣ ਦਾ ਪੱਧਰ 1098 ਤੱਕ ਪਹੁੰਚ ਗਿਆ।