ਪੰਜਾਬ ਤੋਂ ਦਿੱਲੀ ਤੱਕ ਵਿਗੜਿਆ ਮੌਸਮ, ਲੁਧਿਆਣਾ-ਰੂਪਨਗਰ ਸੂਬੇ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ; ਪਰਾਲੀ ਸਾੜਨ ਦੇ ਮਾਮਲਿਆਂ ‘ਚ 50% ਕਮੀ
ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 50 ਫੀਸਦੀ ਦੀ ਕਮੀ ਆਈ ਹੈ। ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਅੰਕੜੇ ਜਾਰੀ ਕੀਤੇ ਗਏ ਹਨ। ਲੁਧਿਆਣਾ ਅਤੇ ਰੂਪਨਗਰ ਦੋਵੇਂ ਸ਼ਹਿਰ ਸੂਬੇ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਹਨ। ਸੂਬੇ ਦੀ ਪ੍ਰਦੂਸ਼ਿਤ ਹੋਈ ਹਵਾ ਵਿੱਚ ਸਾਹ ਲੈਣ ਵਿੱਚ ਕਾਫੀ ਦਿੱਕਤ ਹੋ ਰਹੀ ਹੈ। ਜਿੱਥੇ ਸਾਹ ਦੀਆਂ ਬਿਮਾਰੀਆਂ ਵਧਣਗੀਆਂ, ਉੱਥੇ ਹੀ ਚਮੜੀ ਅਤੇ ਅੱਖਾਂ ਵੀ ਇਸ ਤੋਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਦੇ ਨਾਲਪੰਜਾਬ ਹੀ ਨਹੀਂ ਦਿੱਲੀ ਦੀ ਹਵਾ ਵੀ ਪ੍ਰਭਾਵਿਤ ਹੋਈ ਹੈ। ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਔਸਤਨ 357 ਅਤੇ ਵੱਧ ਤੋਂ ਵੱਧ 500 ਉੱਤੇ ਚੱਲ ਰਿਹਾ ਹੈ।

ਪੰਜਾਬ ਵਿੱਚ ਇਸ ਸਾਲ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਕਮੀ ਆਈ ਹੈ। ਪੰਜਾਬ ਸਰਕਾਰ ਵੱਲੋਂ ਸਾਂਝੇ ਕੀਤੇ ਅੰਕੜਿਆਂ ਮੁਤਬਾਕ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 50 ਫੀਸਦੀ ਦੀ ਕਮੀ ਆਈ ਹੈ। ਪਰ ਇਸ ਦੇ ਬਾਵਜੂਦ ਪੰਜਾਬ ਦਾ ਮਾਹੌਲ ਵਿਗੜਨਾ ਸ਼ੁਰੂ ਹੋ ਗਿਆ ਹੈ। ਲੁਧਿਆਣਾ ਅਤੇ ਰੂਪਨਗਰ ਦੋਵੇਂ ਸ਼ਹਿਰ ਸੂਬੇ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਹਨ ਅਤੇ ਔਰੇਂਜ ਸ਼੍ਰੇਣੀ ਵਿੱਚ ਆ ਗਏ ਹਨ।
ਇਸ ਤਰ੍ਹਾਂ ਦੀ ਹਵਾ ਸਾਹ ਲੈਣ ਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਵਧਣਗੀਆਂ, ਉੱਥੇ ਹੀ ਚਮੜੀ ਅਤੇ ਅੱਖਾਂ ਵੀ ਇਸ ਤੋਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਪੰਜਾਬ ਹੀ ਨਹੀਂ ਦਿੱਲੀ ਦੀ ਹਵਾ ਵੀ ਪ੍ਰਭਾਵਿਤ ਹੋਈ ਹੈ। ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਔਸਤਨ 357 ਅਤੇ ਵੱਧ ਤੋਂ ਵੱਧ 500 ਉੱਤੇ ਚੱਲ ਰਿਹਾ ਹੈ। ਇੰਨੀ ਜ਼ਹਿਰੀਲੀ ਹਵਾ ਕਿਸੇ ਦਾ ਵੀ ਦਮ ਘੁੱਟ ਸਕਦੀ ਹੈ।
ਸ਼ੁੱਕਰਵਾਰ ਸ਼ਾਮ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 766 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਹ ਇਸ ਸੀਜ਼ਨ ਦੇ ਸਭ ਤੋਂ ਵੱਧ ਮਾਮਲੇ ਹਨ। ਲੁਧਿਆਣਾ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਮੁਤਾਬਕ ਸੂਬੇ ਵਿੱਚ 15 ਸਤੰਬਰ ਤੋਂ 27 ਅਕਤੂਬਰ ਤੱਕ ਪਰਾਲੀ ਸਾੜਨ ਦੇ ਕੁੱਲ 4 ਹਜ਼ਾਰ 88 ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ ਸਾਲ ਇਨ੍ਹਾਂ ਮਹੀਨਿਆਂ ਵਿੱਚ 8 ਹਜ਼ਾਰ 147 ਅਤੇ 2021 ਵਿੱਚ 6 ਹਜ਼ਾਰ 742 ਕੇਸ ਦਰਜ ਕੀਤੇ ਗਏ ਸਨ।