AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰੈਡ ਅਲਰਟ ਤੋਂ ਬਾਅਦ ਵੀ ਨਹੀਂ ਰੁੱਕ ਰਹੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ, ਸ਼ੁੱਕਰਵਾਰ ਨੂੰ 1150 ਮਾਮਲੇ ਆਏ ਸਾਹਮਣੇ

Stubble Burning Cases: ਦਿੱਲੀ-ਐਨਸੀਆਰ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ, ਸੁਪਰੀਮ ਕੋਰਟ ਨੇ 7 ਨਵੰਬਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਸਨ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨਾ "ਤੁਰੰਤ" ਬੰਦ ਕੀਤਾ ਜਾਵੇ, ਇਹ ਕਹਿੰਦਿਆਂ ਕਿ ਇਹ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਮਰਨ ਨਹੀਂ ਦਿੱਤਾ ਜਾ ਸਕਦਾ।

ਰੈਡ ਅਲਰਟ ਤੋਂ ਬਾਅਦ ਵੀ ਨਹੀਂ ਰੁੱਕ ਰਹੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ, ਸ਼ੁੱਕਰਵਾਰ ਨੂੰ 1150 ਮਾਮਲੇ ਆਏ ਸਾਹਮਣੇ
ਫਾਈਨ ਫੋਟੋ
harpinder-singh-tohra
| Updated On: 18 Nov 2023 10:03 AM IST
Share

ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੀ ਸਖਤੀ ਤੋਂ ਬਾਅਦ ਪੰਜਾਬ ‘ਤੇ ਨਜ਼ਰ ਰੱਖਣ ਲਈ ਸੂਬੇ ਦੇ ਨਾਲ-ਨਾਲ ਕੇਂਦਰ ਦੀਆਂ ਕੁੱਲ 600 ਤੋਂ ਵੱਧ ਫਲਾਇੰਗ ਸਕੁਐਡ ਟੀਮਾਂ ਮੈਦਾਨ ‘ਚ ਹਨ। ਇਸ ਦੇ ਬਾਵਜੂਦ ਪੰਜਾਬ ਵਿੱਚ ਵੀਰਵਾਰ ਨੂੰ ਪਰਾਲੀ ਸਾੜਨ ਦੀਆਂ 1,150 ਘਟਨਾਵਾਂ ਦਰਜ ਕੀਤੀਆਂ ਗਈਆਂ। ਜਿਸ ਕਾਰਨ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀ ਕੁੱਲ ਗਿਣਤੀ 33,082 ਤੱਕ ਪਹੁੰਚ ਗਈ ਹੈ।

ਗੁਆਂਢੀ ਰਾਜਾਂ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ (AQI) ‘ਬਹੁਤ ਮਾੜੀ’ ਅਤੇ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਜਾ ਰਹੀ ਹੈ। ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਅਪੀਲ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਜਾਰੀ ਰੱਖਿਆ।

ਸ਼ੁੱਕਰਵਾਰ ਨੂੰ ਸਾਹਮਣੇ ਆਈਆਂ 1,150 ਖੇਤਾਂ ਨੂੰ ਅੱਗ ਦੀਆਂ ਘਟਨਾਵਾਂ ਵਿੱਚੋਂ ਮੋਗਾ ਵਿੱਚ ਸਭ ਤੋਂ ਵੱਧ 225 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਬਰਨਾਲਾ ਵਿੱਚ 117, ਫ਼ਿਰੋਜ਼ਪੁਰ ਵਿੱਚ 114, ਸੰਗਰੂਰ ਵਿੱਚ 110, ਬਠਿੰਡਾ ਵਿੱਚ 109 ਅਤੇ ਫਰੀਦਕੋਟ ਵਿੱਚ 101 ਮਾਮਲੇ ਸਾਹਮਣੇ ਆਏ ਹਨ। ਇਸ ਦਿਨ 2021 ਅਤੇ 2022 ਵਿੱਚ ਕ੍ਰਮਵਾਰ 523 ਅਤੇ 966 ਖੇਤਾਂ ਵਿੱਚ ਅੱਗ ਲੱਗੀ ਸੀ।

ਅੰਕੜਾ 33 ਹਜ਼ਾਰ ਤੋਂ ਪਾਰ, ਸੰਗਰੂਰ ਟਾਪ ‘ਤੇ

ਪੰਜਾਬ ਵਿੱਚ 15 ਸਤੰਬਰ ਤੋਂ 17 ਨਵੰਬਰ ਤੱਕ ਖੇਤਾਂ ਵਿੱਚ ਅੱਗ ਲੱਗਣ ਦੇ ਕੁੱਲ 33,082 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਸਭ ਤੋਂ ਵੱਧ 5,462 ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸੰਗਰੂਰ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ ਹੁਣ ਤੱਕ 2,998, ਬਠਿੰਡਾ ਵਿੱਚ 2,696, ਮਾਨਸਾ ਵਿੱਚ 2,194, ਮੋਗਾ ਵਿੱਚ 2,170 ਅਤੇ ਬਰਨਾਲਾ ਵਿੱਚ 2,112 ਮਾਮਲੇ ਸਾਹਮਣੇ ਆਏ ਹਨ।

ਰਾਹਤ ਦੀ ਗੱਲ ਇਹ ਹੈ ਕਿ ਪਿਛਲੇ ਦੋ ਸਾਲਾਂ ਦੇ ਰਿਕਾਰਡ ਅਨੁਸਾਰ ਇਹ ਬਹੁਤ ਘੱਟ ਹਨ। ਪੰਜਾਬ ਵਿੱਚ ਹੁਣ ਤੱਕ 2021 ਅਤੇ 2022 ਵਿੱਚ ਪਰਾਲੀ ਸਾੜਨ ਦੀਆਂ 69,300 ਅਤੇ 47,788 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...