ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧੇ, ਬਠਿੰਡਾ ਸ਼ਹਿਰ ਸਭ ਤੋਂ ਵੱਧ ਪ੍ਰਦੂਸ਼ਿਤ | stubble burning cases again increased in punjab bathinda highest pollutted city know full detail in punjabi Punjabi news - TV9 Punjabi

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧੇ, ਬਠਿੰਡਾ ਸ਼ਹਿਰ ਸਭ ਤੋਂ ਵੱਧ ਪ੍ਰਦੂਸ਼ਿਤ

Updated On: 

14 Nov 2023 06:54 AM

Stubble Burning: ਪ੍ਰਸ਼ਾਸਨ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਸੋਮਵਾਰ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ ਸ਼ਹਿਰ ਸੂਬੇ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਿਹਾ ਹੈ। ਇੱਥੇ AQI 380 ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪਰਾਲੀ ਸਾੜਨ ਕਾਰਨ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ।

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧੇ, ਬਠਿੰਡਾ ਸ਼ਹਿਰ ਸਭ ਤੋਂ ਵੱਧ ਪ੍ਰਦੂਸ਼ਿਤ

ਫਾਈਨ ਫੋਟੋ

Follow Us On

ਦਿੱਲੀ-ਐਨਸੀਆਰ ਦੀ ਹਵਾ ਪਿਛਲੇ ਕਈ ਦਿਨਾਂ ਤੋਂ ਜ਼ਹਿਰੀਲੀ ਬਣੀ ਹੋਈ ਹੈ। ਬਰਸਾਤ ਨੇ ਬੇਸ਼ੱਕ ਪ੍ਰਦੂਸ਼ਣ (Pollution) ਨੂੰ ਕਾਫੀ ਹੱਦ ਤੱਕ ਘਟਾਇਆ ਸੀ, ਪਰ ਇਹ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਦਰਅਸਲ, ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇੱਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ। ਸੋਮਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 1624 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਪਿਛਲੇ ਦਿਨ ਯਾਨੀ 12 ਨਵੰਬਰ ਨੂੰ ਪਰਾਲੀ ਸਾੜਨ ਦੇ 987 ਮਾਮਲੇ ਸਾਹਮਣੇ ਆਏ ਸਨ। ਇੱਕ ਦਿਨ ਵਿੱਚ 637 ਮਾਮਲੇ ਵਧੇ।

ਸਭ ਤੋਂ ਵੱਧ ਪਰਾਲੀ ਬਠਿੰਡਾ ਜ਼ਿਲ੍ਹੇ ਵਿੱਚ ਸਾੜੀ ਗਈ। ਇੱਥੇ 272 ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਸੰਗਰੂਰ ਜ਼ਿਲ੍ਹਾ ਦੂਜੇ ਸਥਾਨ ਤੇ ਰਿਹਾ। ਇੱਥੇ 216 ਥਾਵਾਂ ‘ਤੇ ਪਰਾਲੀ ਸਾੜੀ ਗਈ। ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 26341 ਮਾਮਲੇ ਸਾਹਮਣੇ ਆ ਚੁੱਕੇ ਹਨ। ਬਠਿੰਡਾ ਸ਼ਹਿਰ ਸੂਬੇ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਿਹਾ ਹੈ। ਇੱਥੇ AQI 380 ਦਰਜ ਕੀਤਾ ਗਿਆ ਸੀ।

ਸੋਮਵਾਰ ਨੂੰ ਦੇਰ ਰਾਤ ਪਟਾਕੇ ਚਲਾਉਣ ਨਾਲ ਦਿੱਲੀ ਦੀ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ‘ਚ ਪਹੁੰਚ ਗਈ, ਜਦੋਂ ਕਿ ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਵੱਲੋਂ ਇਕ-ਦੂਜੇ ‘ਤੇ ਦੋਸ਼ ਮੜ੍ਹਦਿਆਂ ਸਿਆਸੀ ਟਕਰਾਅ ਸ਼ੁਰੂ ਹੋ ਗਿਆ ਹੈ। ਮੀਂਹ ਕਾਰਨ ਮਿਲੀ ਰਾਹਤ ਤੋਂ ਬਾਅਦ ਰਾਜਧਾਨੀ ‘ਚ ਪ੍ਰਦੂਸ਼ਣ ਦੇ ਪੱਧਰ ‘ਚ ਉਛਾਲ ਦਰਜ ਕੀਤਾ ਗਿਆ। ਸਵੇਰੇ ਹੀ ਧੁੰਦ ਛਾਈ ਹੋਈ ਸੀ।

ਦਿੱਲੀ ਵਿੱਚ AQI 358 ਰਿਕਾਰਡ ਕੀਤਾ ਗਿਆ

ਐਤਵਾਰ ਨੂੰ ਦੀਵਾਲੀ ਮੌਕੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਅੱਠ ਸਾਲਾਂ ਵਿੱਚ ਸਭ ਤੋਂ ਵਧੀਆ ਦਰਜ ਕੀਤੀ ਗਈ। 24 ਘੰਟੇ ਦਾ ਔਸਤ ਏਅਰ ਕੁਆਲਿਟੀ ਇੰਡੈਕਸ (AQI) ਸ਼ਾਮ 4 ਵਜੇ 218 ‘ਤੇ ਪਹੁੰਚ ਗਿਆ, ਪਰ ਰਾਹਤ ਥੋੜ੍ਹੇ ਸਮੇਂ ਲਈ ਰਹੀ ਕਿਉਂਕਿ ਸੋਮਵਾਰ ਨੂੰ AQI 358 ਦਰਜ ਕੀਤਾ ਗਿਆ ਸੀ। CPCB ਦੇ ਅੰਕੜਿਆਂ ਦੇ ਅਨੁਸਾਰ, ਪਿਛਲੇ ਸਾਲ ਦੀਵਾਲੀ ‘ਤੇ ਦਿੱਲੀ ਵਿੱਚ AQI 312, 2021 ਵਿੱਚ 382, ​​2020 ਵਿੱਚ 414, 2019 ਵਿੱਚ 337, 2018 ਵਿੱਚ 281, 2017 ਵਿੱਚ 319 ਅਤੇ 2016 ਵਿੱਚ 431 ਦਰਜ ਕੀਤਾ ਗਿਆ ਸੀ। ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਵਾਲੀ ਸਵਿਸ ਕੰਪਨੀ IQAir ਦੇ ਅਨੁਸਾਰ, ਸੋਮਵਾਰ ਨੂੰ ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਸੀ, ਇਸ ਤੋਂ ਬਾਅਦ ਪਾਕਿਸਤਾਨ ਦਾ ਲਾਹੌਰ ਅਤੇ ਕਰਾਚੀ ਹੈ। ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਮੁੰਬਈ ਅਤੇ ਕੋਲਕਾਤਾ ਪੰਜਵੇਂ ਅਤੇ ਛੇਵੇਂ ਸਥਾਨ ‘ਤੇ ਹਨ।

Exit mobile version