ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਨੇ ਠੁਕਰਾਈ ਮਾਨ ਸਰਕਾਰ ਦੀ ਮੰਗ, AAP ਨੇ BJP ਨੂੰ ਦੱਸਿਆ ਪੰਜਾਬ ਵਿਰੋਧੀ
ਮਾਲਵਿੰਦਰ ਕੰਗ ਨੇ ਕਿਹਾ ਕਿ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਭਾਜਪਾ ਨੇ ਜੋ ਕੁਝ ਕੀਤਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਇੱਕ ਪਾਸੇ ਭਾਜਪਾ ਕਹਿੰਦੀ ਹੈ ਕਿ ਅਸੀਂ ਪੰਜਾਬ ਦੇ ਹਿੱਤ ਵਿੱਚ ਕੰਮ ਕਰ ਰਹੇ ਹਾਂ। ਪਰ ਅਸੀਂ ਕਿਵੇਂ ਮੰਨੀਏ ਕਿ ਤੁਸੀਂ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਹੋ। ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦੀ ਹਾਲਤ ਤੁਸੀਂ ਸਭ ਨੇ ਵੇਖੀ ਹੋਵੇਗੀ।
Stubble Burning: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕੀਤੀ ਗਈ 1200 ਕਰੋੜ ਰੁਪਏ ਦੀ ਮੰਗ ਨੂੰ ਕੇਂਦਰ ਸਰਕਾਰ ਨੇ ਠੁਕਰਾ ਦਿੱਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਪ੍ਰੋਤਸਾਹਨ ਰਾਸ਼ੀ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਦਾਇਰ ਹਲਫ਼ਨਾਮੇ ‘ਚ ਕਿਹਾ ਹੈ ਕਿ ਸੂਬਾ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ‘ਚੋਂ ਕਿਸਾਨਾਂ ਨੂੰ ਪ੍ਰੋਤਸਾਹਨ ਦੇ ਸਕਦੀ ਹੈ। ਇਸ ਨਾਲ ਪਰਾਲੀ ਸਾੜਨ ‘ਤੇ ਕਾਬੂ ਪਾਇਆ ਜਾ ਸਕੇਗਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ।
ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਕੰਗ ਨੇ ਕਿਹਾ ਕਿ ਉਨ੍ਹਾਂ ਪਰਾਲੀ ਦੇ ਮੁੱਦੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਮੁੱਦਾ ਕੋਈ ਨਵਾਂ ਨਹੀਂ ਹੈ ਪਰ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਆਈ ਹੈ, ਅਸੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਹਿ ਰਹੇ ਹਾਂ। ਪੰਜਾਬ ਸਰਕਾਰ ਇਸ ਨੂੰ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕੇਂਦਰ ਤੋਂ 1200 ਕਰੋੜ ਰੁਪਏ ਦੀ ਮੰਗ ਕਰ ਰਹੀ ਹੈ। ਅਸੀਂ ਕੇਂਦਰ ਸਰਕਾਰ ਤੋਂ ਪਰਾਲੀ ਦੇ ਪ੍ਰਬੰਧਨ ਦੀ ਮੰਗ ਕੀਤੀ ਸੀ। ਪਰ ਸਾਡੀ ਮੰਗ ਨੂੰ ਰੱਦ ਕਰ ਦਿੱਤਾ ਗਿਆ ਹੈ।
ਸੀਨੀਅਰ ‘ਆਪ’ ਆਗੂ ਅਤੇ ਐਮ. ਪੀ. ਮਲਵਿੰਦਰ ਸਿੰਘ ਕੰਗ ਇੱਕ ਮਹੱਤਵਪੂਰਨ ਮੁੱਦੇ ਤੇ ਸੰਬੋਧਨ ਕਰਦੇ ਹੋਏ Live.. https://t.co/89d8HGe8mn
— AAP Punjab (@AAPPunjab) November 5, 2024
ਇਹ ਵੀ ਪੜ੍ਹੋ
ਪੰਜਾਬ ਵਿਰੋਧੀ ਕੰਮ ਕਰ ਰਹੀ ਕੇਂਦਰ ਸਰਕਾਰ
ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਭਾਜਪਾ ਨੇ ਜੋ ਕੁਝ ਕੀਤਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਇੱਕ ਪਾਸੇ ਭਾਜਪਾ ਕਹਿੰਦੀ ਹੈ ਕਿ ਅਸੀਂ ਪੰਜਾਬ ਦੇ ਹਿੱਤ ਵਿੱਚ ਕੰਮ ਕਰ ਰਹੇ ਹਾਂ। ਪਰ ਅਸੀਂ ਕਿਵੇਂ ਮੰਨੀਏ ਕਿ ਤੁਸੀਂ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਹੋ। ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦੀ ਹਾਲਤ ਤੁਸੀਂ ਸਭ ਨੇ ਵੇਖੀ ਹੋਵੇਗੀ।