AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਮਸੌਦੇ ਮੁਤਾਬਕ ਜੇਕਰ ਇਸ ਮਿਆਦ ਦੌਰਾਨ ਉਸੇ ਜ਼ਮੀਨ 'ਤੇ ਮੁੜ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਂਦੀ ਜਾਂ ਸਾਬਤ ਹੁੰਦੀ ਹੈ ਜਾਂ ਲਗਾਇਆ ਗਿਆ ਵਾਤਾਵਰਣ ਮੁਆਵਜ਼ਾ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਤਾਂ ਰੈੱਡ ਕੈਟੇਗਰੀ ਦੀ ਮਿਆਦ ਹੋਰ 15 ਮਹੀਨਿਆਂ ਲਈ ਵਧਾਈ ਜਾ ਸਕਦੀ ਹੈ।

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ 'ਚ ਰਹੇਗੀ ਰੈੱਡ ਐਂਟਰੀ
tv9-punjabi
| Updated On: 22 Sep 2026 10:03 AM IST
Share

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਵਾਤਾਵਰਣ ਮੰਤਰਾਲੇ ਨੇ ਇਸ ਸਬੰਧੀ ਨਵੇਂ ਨਿਯਮਾਂ ਦਾ ਮਸੌਦਾ (ਡ੍ਰਾਫਟ) ਤਿਆਰ ਕੀਤਾ ਹੈ। ਪ੍ਰਸਤਾਵਿਤ ਨਿਯਮਾਂ ਤਹਿਤ ਜਿਸ ਖੇਤ ‘ਚ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਵੇਗੀ, ਉਸ ਜ਼ਮੀਨ ਨੂੰ ਘਟਨਾ ਦੀ ਤਾਰੀਖ ਤੋਂ 15 ਮਹੀਨਿਆਂ ਲਈ ‘ਰੈੱਡ ਕੈਟੇਗਰੀ’ ਵਿੱਚ ਰੱਖਿਆ ਜਾ ਸਕੇਗਾ।

ਮਸੌਦੇ ਮੁਤਾਬਕ ਜੇਕਰ ਇਸ ਮਿਆਦ ਦੌਰਾਨ ਉਸੇ ਜ਼ਮੀਨ ‘ਤੇ ਮੁੜ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਂਦੀ ਜਾਂ ਸਾਬਤ ਹੁੰਦੀ ਹੈ ਜਾਂ ਲਗਾਇਆ ਗਿਆ ਵਾਤਾਵਰਣ ਮੁਆਵਜ਼ਾ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਤਾਂ ਰੈੱਡ ਕੈਟੇਗਰੀ ਦੀ ਮਿਆਦ ਹੋਰ 15 ਮਹੀਨਿਆਂ ਲਈ ਵਧਾਈ ਜਾ ਸਕਦੀ ਹੈ।

60 ਦਿਨਾਂ ‘ਚ ਮੰਗੇ ਸੁਝਾਅ

ਕੇਂਦਰ ਸਰਕਾਰ ਨੇ ਮਸੌਦਾ ਨਿਯਮਾਂ ‘ਤੇ ਹਿੱਸੇਦਾਰਾਂ ਤੋਂ ਸੁਝਾਅ ਤੇ ਇਤਰਾਜ਼ ਮੰਗੇ ਹਨ। ਅੰਤਿਮ ਮਨਜ਼ੂਰੀ ਤੋਂ ਬਾਅਦ ਇਨ੍ਹਾਂ ਨਿਯਮਾਂ ਨੂੰ ਦਿੱਲੀ-ਐਨਸੀਆਰ, ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਸਮੇਤ ਹੋਰ ਸਬੰਧਤ ਰਾਜਾਂ ‘ਚ ਲਾਗੂ ਕੀਤਾ ਜਾ ਸਕਦਾ ਹੈ।

ਹਾਲਾਂਕਿ ਮਸੌਦੇ ‘ਚ ਇਹ ਗੱਲ ਹਾਲੇ ਸਪੱਸ਼ਟ ਨਹੀਂ ਕੀਤੀ ਗਈ ਕਿ ਰੈੱਡ ਕੈਟੇਗਰੀ ਵਿੱਚ ਰੱਖੇ ਜਾਣ ਤੋਂ ਬਾਅਦ ਜ਼ਮੀਨ ਮਾਲਕ ਲਈ ਕਿਹੜੇ ਸਾਰੇ ਕਾਨੂੰਨੀ ਜਾਂ ਵਿਹਾਰਕ ਨਤੀਜੇ ਹੋਣਗੇ।

ਹਜ਼ਾਰਾਂ ਰੁਪਏ ਦਾ ਜ਼ੁਰਮਾਨਾ

2 ਏਕੜ ਤੋਂ ਘੱਟ ਜ਼ਮੀਨ- 5,000 ਰੁਪਏ

2 ਤੋਂ 5 ਏਕੜ ਜ਼ਮੀਨ- 10,000 ਰੁਪਏ

5 ਏਕੜ ਤੋਂ ਵੱਧ ਜ਼ਮੀਨ- 30,000 ਰੁਪਏ

ਚਲਾਨ ਜਾਰੀ ਹੋਣ ਤੋਂ 30 ਦਿਨਾਂ ਅੰਦਰ ਕਰਨਾ ਹੋਵੇਗਾ ਭੁਗਤਾਨ

ਪ੍ਰਸਤਾਵਿਤ ਨਿਯਮਾਂ ਤਹਿਤ ਕਿਸਾਨ ਨੂੰ ਜਾਰੀ ਕੀਤੇ ਗਏ ਚਲਾਨ ਦੀ ਰਕਮ ਦਾ ਭੁਗਤਾਨ ਚਲਾਨ ਜਾਰੀ ਹੋਣ ਦੀ ਤਾਰੀਖ ਤੋਂ 30 ਦਿਨਾਂ ਦੇ ਅੰਦਰ ਕਰਨਾ ਹੋਵੇਗਾ। ਜੇਕਰ ਕਿਸਾਨ ਨਿਰਧਾਰਤ ਸਮੇਂ ‘ਚ ਮੁਆਵਜ਼ੇ ਦੀ ਰਕਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਕਮਿਸ਼ਨ ਵੱਲੋਂ ਬਕਾਇਆ ਰਕਮ ਦਰਸਾਉਂਦਾ ਸਰਟੀਫਿਕੇਟ ਤਿਆਰ ਕਰਕੇ ਸਬੰਧਤ ਰਾਜ ਸਰਕਾਰ ਦੇ ਅਧਿਕਾਰਤ ਅਧਿਕਾਰੀ ਨੂੰ ਭੇਜਿਆ ਜਾਵੇਗਾ। ਇਸ ਤੋਂ ਬਾਅਦ ਇਹ ਰਕਮ ਜ਼ਮੀਨੀ ਮਾਲੀਏ ਦੇ ਬਕਾਏ ਵਾਂਗ ਵਸੂਲ ਕੀਤੀ ਜਾ ਸਕੇਗੀ।

ਪਰਾਲੀ ਸਾੜਨ ਵਾਲੀ ਜ਼ਮੀਨ ‘ਤੇ ਹੋਵੇਗੀ ‘ਰੈੱਡ ਐਂਟਰੀ’

ਮਸੌਦੇ ਦੀ ਸਭ ਤੋਂ ਅਹਿਮ ਵਿਵਸਥਾ ਜ਼ਮੀਨ ਦੇ ਰਿਕਾਰਡ ‘ਚ ‘ਰੈੱਡ ਐਂਟਰੀ’ ਨਾਲ ਸਬੰਧਤ ਹੈ। ਜਿਸ ਜ਼ਮੀਨ ‘ਤੇ ਪਰਾਲੀ ਸਾੜਨ ਦੀ ਘਟਨਾ ਹੋਣ ਦੀ ਸੂਚਨਾ ਜਾਂ ਸਬੂਤ ਮਿਲੇਗਾ, ਉਸ ਜ਼ਮੀਨ ਦੇ ਰਿਕਾਰਡ ‘ਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇਗੀ।

ਇਹ ਰੈੱਡ ਐਂਟਰੀ ਘਟਨਾ ਦੀ ਤਾਰੀਖ ਤੋਂ 15 ਮਹੀਨਿਆਂ ਤੱਕ ਵੈਧ ਰਹੇਗੀ। ਜੇਕਰ ਇਸ ਮਿਆਦ ਦੌਰਾਨ ਉਸੇ ਜ਼ਮੀਨ ‘ਤੇ ਮੁੜ ਪਰਾਲੀ ਸਾੜਨ ਦੀ ਘਟਨਾ ਨਹੀਂ ਹੁੰਦੀ ਤੇ ਲਗਾਇਆ ਗਿਆ ਵਾਤਾਵਰਣ ਮੁਆਵਜ਼ਾ ਵੀ ਜਮ੍ਹਾਂ ਕਰਵਾ ਦਿੱਤਾ ਜਾਂਦਾ ਹੈ ਤਾਂ 15 ਮਹੀਨੇ ਪੂਰੇ ਹੋਣ ‘ਤੇ ਰੈੱਡ ਐਂਟਰੀ ਹਟਾਈ ਹੋਈ ਮੰਨੀ ਜਾਵੇਗੀ।

ਮੁੜ ਪਰਾਲੀ ਸਾੜੀ ਤਾਂ ਹੋਰ 15 ਮਹੀਨੇ ਰਹੇਗੀ ਐਂਟਰੀ

ਜੇਕਰ 15 ਮਹੀਨਿਆਂ ਦੀ ਮਿਆਦ ਦੌਰਾਨ ਉਸੇ ਜ਼ਮੀਨ ‘ਤੇ ਪਰਾਲੀ ਸਾੜਨ ਦੀ ਕੋਈ ਹੋਰ ਘਟਨਾ ਸਾਹਮਣੇ ਆਉਂਦੀ ਹੈ ਜਾਂ ਸਾਬਤ ਹੁੰਦੀ ਹੈ, ਜਾਂ ਨਿਰਧਾਰਤ ਵਾਤਾਵਰਣ ਮੁਆਵਜ਼ਾ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਤਾਂ ਰੈੱਡ ਐਂਟਰੀ ਅਗਲੇ 15 ਮਹੀਨਿਆਂ ਲਈ ਵੀ ਜਾਰੀ ਰਹੇਗੀ। ਮਸੌਦੇ ‘ਚ ਇਸ ਤਰ੍ਹਾਂ ਪਰਾਲੀ ਸਾੜਨ ਦੀ ਦੁਹਰਾਈ ਤੇ ਮੁਆਵਜ਼ੇ ਦੀ ਅਦਾਇਗੀ ਨਾ ਕਰਨ ਦੀ ਸਥਿਤੀ ‘ਚ ਰੈੱਡ ਐਂਟਰੀ ਨੂੰ ਅੱਗੇ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ।

ਇਕੱਠਾ ਮੁਆਵਜ਼ਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖਾਤੇ ‘ਚ ਜਾਵੇਗਾ

ਨਿਯਮਾਂ ਤਹਿਤ ਇਕੱਠੀ ਕੀਤੀ ਜਾਣ ਵਾਲੀ ਵਾਤਾਵਰਣ ਮੁਆਵਜ਼ੇ ਦੀ ਰਕਮ ਸਬੰਧਤ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਜਾਂ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਖਾਤੇ ‘ਚ ਜਮ੍ਹਾਂ ਕਰਵਾਈ ਜਾਵੇਗੀ। ਇਸ ਰਕਮ ਦੀ ਵਰਤੋਂ ਪਰਾਲੀ ਪ੍ਰਬੰਧਨ ਅਤੇ ਇਸ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਲਈ ਕਰਨ ਦੀ ਤਜਵੀਜ਼ ਹੈ।

ਮਸੌਦੇ ਮੁਤਾਬਕ ਇਕੱਠੇ ਕੀਤੇ ਵਾਤਾਵਰਣ ਮੁਆਵਜ਼ੇ ਦੀ ਰਕਮ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਬਾਇਓਮਾਸ ਦੀ ਵਰਤੋਂ ਤੇ ਸਟੋਰੇਜ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਖੋਜ ਤੇ ਵਿਕਾਸ ਲਈ ਵਰਤੀ ਜਾ ਸਕਦੀ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...