AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

LPU Violence: ਮਿਗ-23 ਫਾਈਟਰ ਜੈੱਟ ‘ਤੇ ਚੜ੍ਹਿਆ ਨਾਬਾਲਗ ਵਿਦਿਆਰਥੀ ਗ੍ਰਿਫ਼ਤਾਰ, CCTV ਤੋਂ ਹੋਈ ਪਛਾਣ; ਲੁੱਟ ਦੇ ਇਰਾਦੇ ਨਾਲ ਪਹੁੰਚੇ 2 ਡਿਲਿਵਰੀ ਬੁਆਏ ਵੀ ਕਾਬੂ

LPU Violence: ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ ਲਗਾਏ ਗਏ ਮਿਗ-23UM ਫਾਈਟਰ ਜੈੱਟ 'ਤੇ ਚੜ੍ਹੇ ਸ਼ਖਸ ਦੀ ਪਛਾਣ ਹੋ ਗਈ ਹੈ। ਪੁਲਿਸ ਨੇ CCTV ਫੁਟੇਜ ਦੀ ਜਾਂਚ ਕਰਕੇ ਉਸ ਦੀ ਪਛਾਣ ਕੀਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।

LPU Violence: ਮਿਗ-23 ਫਾਈਟਰ ਜੈੱਟ 'ਤੇ ਚੜ੍ਹਿਆ ਨਾਬਾਲਗ ਵਿਦਿਆਰਥੀ ਗ੍ਰਿਫ਼ਤਾਰ, CCTV ਤੋਂ ਹੋਈ ਪਛਾਣ; ਲੁੱਟ ਦੇ ਇਰਾਦੇ ਨਾਲ ਪਹੁੰਚੇ 2 ਡਿਲਿਵਰੀ ਬੁਆਏ ਵੀ ਕਾਬੂ
ਮਿਗ-23 ਜੈੱਟ ‘ਤੇ ਚੜ੍ਹਿਆ ਵਿਦਿਆਰਥੀ ਗ੍ਰਿਫ਼ਤਾਰ
davinder-kumar-jalandhar
| Published: 02 Oct 2026 10:15 AM IST
Share

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ ਲਗਾਏ ਗਏ ਮਿਗ-23UM ਫਾਈਟਰ ਜੈੱਟ ‘ਤੇ ਚੜ੍ਹੇ ਸ਼ਖਸ ਦੀ ਪਛਾਣ ਹੋ ਗਈ ਹੈ। ਪੁਲਿਸ ਨੇ CCTV ਫੁਟੇਜ ਦੀ ਜਾਂਚ ਕਰਕੇ ਉਸ ਦੀ ਪਛਾਣ ਕੀਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਆਰੋਪੀ ਦੀ ਗ੍ਰਿਫ਼ਤਾਰੀ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਹੋਈ ਹੈ। ਉਹ ਨਾਬਾਲਗ ਹੈ, ਯੂਨੀਵਰਸਿਟੀ ਦਾ ਹੀ ਵਿਦਿਆਰਥੀ ਹੈ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਦੇ ਪਿਤਾ ਮੰਡੀ ਦੇ DC ਦਫ਼ਤਰ ਵਿੱਚ ਅਧਿਕਾਰੀ ਵਜੋਂ ਤਾਇਨਾਤ ਹਨ।

ਯੂਨੀਵਰਸਿਟੀ ਵਿੱਚ ਹਿੰਸਾ ਦੌਰਾਨ ਉਸ ਨਾਬਾਲਗ ਲੜਕੇ ਨੂੰ ਸੋਸ਼ਲ ਮੀਡੀਆ ‘ਤੇ ਹੀਰੋ ਵਾਂਗ ਪੇਸ਼ ਕੀਤਾ ਗਿਆ। ਉਸ ਦੀ ਇੱਕ ਤਸਵੀਰ ਕਾਫ਼ੀ ਵਾਇਰਲ ਹੋਈ, ਜਿਸ ਵਿੱਚ ਉਹ ਫਾਈਟਰ ਜੈੱਟ ‘ਤੇ ਖੜ੍ਹਾ ਨਜ਼ਰ ਆ ਰਿਹਾ ਹੈ ਅਤੇ ਬੈਕਗ੍ਰਾਊਂਡ ਵਿੱਚ ਅੱਗ ਲੱਗੀ ਹੋਈ ਹੈ।

ਇਸ ਘਟਨਾ ਨੂੰ ਲੈ ਕੇ ਯੂਨੀਵਰਸਿਟੀ ਦੇ ਚਾਂਸਲਰ ਅਤੇ BJP ਦੇ ਰਾਜ ਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ ਯੂਨੀਵਰਸਿਟੀ ਕੈਂਪਸ ਦੇ ਬਾਹਰ ਮਿਗ-23 ਅਤੇ 1971 ਦੀ ਜੰਗ ਵਿੱਚ ਵਰਤਿਆ ਗਿਆ ਟੈਂਕ ਲਗਾਇਆ ਗਿਆ ਹੈ। ਇਹ ਫੌਜ ਦਾ ਹੌਸਲਾ ਵਧਾਉਂਦੇ ਹਨ ਅਤੇ ਨੌਜਵਾਨਾਂ ਨੂੰ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ‘ਤੇ ਚੜ੍ਹ ਕੇ ਸਾਰਿਆਂ ਦੀ ਬੇਇੱਜ਼ਤੀ ਕੀਤੀ ਗਈ ਹੈ।

ਮਾਮਲੇ ਵਿੱਚ ਹੁਣ ਤੱਕ 5 ਗ੍ਰਿਫ਼ਤਾਰੀਆਂ

ਉੱਥੇ ਹੀ, ਪੁਲਿਸ ਨੇ LPU ਹਿੰਸਾ ਮਾਮਲੇ ਵਿੱਚ ਹੁਣ ਤੱਕ ਕੁੱਲ 4 ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਵਿੱਚੋਂ 3 ਮਾਮਲੇ ਹਾਈਵੇ ਜਾਮ ਕਰਨ, ਪੁਲਿਸ ਦੀ ਗੱਡੀ ਨੂੰ ਅੱਗ ਲਗਾਉਣ ਅਤੇ ਯੂਨੀਵਰਸਿਟੀ ਵਿੱਚ ਭੰਨਤੋੜ ਕਰਨ ਨਾਲ ਸਬੰਧਤ ਹਨ। ਇਨ੍ਹਾਂ ਮਾਮਲਿਆਂ ਵਿੱਚ ਹੁਣ ਤੱਕ ਕੁੱਲ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 2 ਪਿਜ਼ਜ਼ਾ ਡਿਲਿਵਰੀ ਬੁਆਏ ਅਤੇ 2 ਯੂਨੀਵਰਸਿਟੀ ਦੇ ਹੀ ਵਿਦਿਆਰਥੀ ਸ਼ਾਮਲ ਹਨ।

ਪੁਲਿਸ ਨੇ ਮਿਗ-23 ਫਾਈਟਰ ਜੈੱਟ ‘ਤੇ ਚੜ੍ਹੇ ਨਾਬਾਲਗ ਤੋਂ ਇਲਾਵਾ ਹਰਿਆਣਾ ਦੇ ਸੋਨੀਪਤ ਸ਼ਹਿਰ ਦੀ ਸ਼ਿਵ ਕਾਲੋਨੀ ਵਿੱਚ ਰਹਿਣ ਵਾਲੇ ਜੇਮਸ ਦਹੀਆ, ਫਗਵਾੜਾ ਵਾਸੀ ਗਗਨਦੀਪ ਉਰਫ਼ ਕੋਠਾ ਅਤੇ ਫਗਵਾੜਾ ਦੇ ਹੀ ਸਵਾਮੀ ਪਰਮ ਨਗਰ ਵਾਸੀ ਜਸਮੀਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਪੰਜਵੇਂ ਆਰੋਪੀ ਵਜੋਂ ਸਾਹਿਲ ਨਾਮ ਦੇ ਨੌਜਵਾਨ ਨੂੰ ਵੀ ਕਾਬੂ ਕੀਤਾ ਹੈ। ਉਹ ਜੰਮੂ ਦੇ ਡੋਡਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਯੂਨੀਵਰਸਿਟੀ ਦਾ ਹੀ ਵਿਦਿਆਰਥੀ ਹੈ। ਪੁਲਿਸ ਨੇ ਉਸ ਨੂੰ ਉਸ ਦੇ ਘਰ ਤੋਂ ਹੀ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਕੁਝ ਹੋਰ ਲੋਕਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੋਇਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।

ਕਿਵੇਂ ਫੜਿਆ ਗਿਆ ਮਿਗ-23 ‘ਤੇ ਚੜ੍ਹਿਆ ਆਰੋਪੀ?

ਸੋਸ਼ਲ ਮੀਡੀਆ ‘ਤੇ ਬਣਿਆ ਗੁਮਨਾਮ ਸਟਾਰ: ਯੂਨੀਵਰਸਿਟੀ ਵਿੱਚ ਹਿੰਸਾ ਦੌਰਾਨ ਐਂਟਰੀ ‘ਤੇ ਲੱਗੇ ਮਿਗ ਫਾਈਟਰ ਜੈੱਟ ‘ਤੇ ਇੱਕ ਲੜਕਾ ਚੜ੍ਹ ਗਿਆ ਸੀ। ਉਸ ਦੀ ਤਸਵੀਰ ਆਕਰਸ਼ਕ ਲੱਗਣ ਅਤੇ ਵਾਇਰਲ ਹੋਣ ਕਾਰਨ ਉਹ ਰਾਤੋ-ਰਾਤ ਸੋਸ਼ਲ ਮੀਡੀਆ ‘ਤੇ ਸਟਾਰ ਬਣ ਗਿਆ, ਪਰ ਕੋਈ ਵੀ ਉਸ ਦੀ ਪਛਾਣ ਨਹੀਂ ਕਰ ਪਾ ਰਿਹਾ ਸੀ।

CCTV ਤੋਂ ਹੋਈ ਪਛਾਣ: ਇਸ ਦੌਰਾਨ ਪੁਲਿਸ ਦੀ ਇੱਕ ਟੀਮ ਸਿਰਫ਼ CCTV ਕੈਮਰੇ ਲੱਭਣ ਵਿੱਚ ਲੱਗੀ ਹੋਈ ਸੀ। ਐਂਟਰੀ ‘ਤੇ ਲੱਗੇ ਕੈਮਰੇ ਵਿੱਚ ਉਸ ਲੜਕੇ ਦੀ ਤਸਵੀਰ ਸਾਫ਼ ਨਜ਼ਰ ਆਈ। ਇਸ ਤੋਂ ਬਾਅਦ ਪੁਲਿਸ ਨੇ ਯੂਨੀਵਰਸਿਟੀ ਦੇ ਡਾਟਾ ਨਾਲ ਉਸ ਦੀ ਜਾਣਕਾਰੀ ਮਿਲਾਈ ਤਾਂ ਪਤਾ ਲੱਗਾ ਕਿ ਉਹ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ B.Tech Electrical and Electronics Engineering ਦੀ ਪੜ੍ਹਾਈ ਕਰ ਰਿਹਾ ਹੈ।

ਛਾਪੇ ਦੌਰਾਨ ਘਰੋਂ ਹੀ ਮਿਲਿਆ ਵਿਦਿਆਰਥੀ: ਪਛਾਣ ਹੋਣ ਤੋਂ ਬਾਅਦ ਪੁਲਿਸ ਨੇ ਆਰੋਪੀ ਦੇ ਘਰ ‘ਤੇ ਛਾਪਾ ਮਾਰਿਆ ਤਾਂ ਵਿਦਿਆਰਥੀ ਘਰ ਵਿੱਚ ਹੀ ਆਰਾਮ ਨਾਲ ਬੈਠਾ ਮਿਲਿਆ। ਉਸ ਨੇ ਆਪਣੀ ਵਾਇਰਲ ਤਸਵੀਰ ਨੂੰ ਮੋਬਾਈਲ ਦੇ ਵਾਲਪੇਪਰ ਵਜੋਂ ਲਗਾਇਆ ਹੋਇਆ ਸੀ। ਪੁਲਿਸ ਨੇ ਉਸ ਨੂੰ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ MacBook M5 ਅਤੇ iPhone 14 Pro ਵੀ ਬਰਾਮਦ ਕੀਤੇ ਗਏ ਹਨ।

ਲੁੱਟ ਦੇ ਇਰਾਦੇ ਨਾਲ ਪਹੁੰਚੇ ਸਨ ਦੋਵੇਂ ਡਿਲਿਵਰੀ ਬੁਆਏ

ਪੁਲਿਸ ਨੇ ਮਾਮਲੇ ਵਿੱਚ ਵੀਰਵਾਰ, 1 ਅਕਤੂਬਰ ਨੂੰ ਫਗਵਾੜਾ ਵਾਸੀ ਗਗਨਦੀਪ ਅਤੇ ਜਸਮੀਤ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਜਾਂਚ ਦੌਰਾਨ ਦੋਵਾਂ ਨੂੰ ਟ੍ਰੇਸ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਡੋਮਿਨੋਜ਼ ਵਿੱਚ ਪਿਜ਼ਜ਼ਾ ਡਿਲਿਵਰੀ ਬੁਆਏ ਵਜੋਂ ਕੰਮ ਕਰਦੇ ਹਨ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਯੂਨੀਵਰਸਿਟੀ ਵਿੱਚ ਹਿੰਸਾ ਹੋਈ ਹੈ। ਇਸ ਤੋਂ ਬਾਅਦ ਦੋਵੇਂ ਲੁੱਟ ਦੇ ਇਰਾਦੇ ਨਾਲ ਉੱਥੇ ਪਹੁੰਚੇ ਸਨ।

ਪੁਲਿਸ ਨੇ CCTV ਕੈਮਰਿਆਂ ਦੇ ਆਧਾਰ ‘ਤੇ ਦੋਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਆਰੋਪੀ ਗਗਨਦੀਪ ਦੇ ਮਾਮੇ ਨੇ ਦੱਸਿਆ ਕਿ ਗਗਨ ਡੋਮਿਨੋਜ਼ ਵਿੱਚ ਪਿਜ਼ਜ਼ਾ ਡਿਲਿਵਰੀ ਦਾ ਕੰਮ ਕਰਦਾ ਹੈ ਅਤੇ ਡੇਢ ਮਹੀਨਾ ਪਹਿਲਾਂ ਹੀ ਉਸ ਦੀ ਨੌਕਰੀ ਲੱਗੀ ਸੀ। ਗਗਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਕਾਫ਼ੀ ਚਿੰਤਤ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...