ਸੰਗਰੂਰ ਮੈਰੀਟੋਰੀਅਸ ਸਕੂਲ ਦੇ ਬੱਚੇ ਹੋਏ ਬਿਮਾਰ, ਉਲਟੀਆਂ ਆਉਣ 'ਤੇ ਹਸਪਤਾਲ ਕੀਤਾ ਸ਼ਿਫਟ; ਸਿੱਖਿਆ ਮੰਤਰੀ ਨੇ ਕੰਟੀਨ ਦਾ ਠੇਕਾ ਕੀਤਾ ਰੱਦ | Students admitted in civil hospital of Sangrur after consuming the hostel food Punjabi news - TV9 Punjabi

ਸੰਗਰੂਰ ਮੈਰੀਟੋਰੀਅਸ ਸਕੂਲ ਦੇ ਬੱਚੇ ਹੋਏ ਬਿਮਾਰ, ਉਲਟੀਆਂ ਆਉਣ ‘ਤੇ ਹਸਪਤਾਲ ਕੀਤਾ ਸ਼ਿਫਟ; ਸਿੱਖਿਆ ਮੰਤਰੀ ਨੇ ਕੰਟੀਨ ਦਾ ਠੇਕਾ ਕੀਤਾ ਰੱਦ

Updated On: 

02 Dec 2023 14:35 PM

ਸੰਗਰੂਰ ਦੇ ਘਾਵਦਾ 'ਚ ਬਣੇ ਮੈਰੀਟੋਰੀਅਸ ਸਕੂਲ 'ਚ ਬੱਚਿਆਂ ਦੀ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 53 ਦੇ ਕਰੀਬ ਬੱਚੇ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ। ਇਸ ਘਟਨਾ ਤੋਂ ਬਾਅਦ ਬੱਚਿਆਂ ਦੇ ਮਾਪੇ ਸਕੂਲ ਅੱਗੇ ਰੋ ਰਹੇ ਹਨ ਅਤੇ ਉਹ ਕਾਫੀ ਪ੍ਰੇਸ਼ਾਨ ਹਨ। ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਹਨ। ਇਸ ਘਟਨਾ ਤੋਂ ਬਾਅਦ ਸੰਗਰੂਰ ਦੇ ਐਸਡੀਐਮ ਤੇ ਵਿਧਾਇਕ ਨਰੇਂਦਰ ਕੌਰ ਭਰਾਜ ਪਹੁੰਚੇ ਹਨ।

ਸੰਗਰੂਰ ਮੈਰੀਟੋਰੀਅਸ ਸਕੂਲ ਦੇ ਬੱਚੇ ਹੋਏ ਬਿਮਾਰ, ਉਲਟੀਆਂ ਆਉਣ ਤੇ ਹਸਪਤਾਲ ਕੀਤਾ ਸ਼ਿਫਟ; ਸਿੱਖਿਆ ਮੰਤਰੀ ਨੇ ਕੰਟੀਨ ਦਾ ਠੇਕਾ ਕੀਤਾ ਰੱਦ
Follow Us On

ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਕਰੀਬ 53 ਬੱਚਿਆਂ ਦੀ ਹਾਲਤ ਵਿਗੜ ਗਈ ਹੈ। ਬੱਚਿਆਂ ਨੂੰ ਰਾਤ ਨੂੰ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੁਣ ਬੱਚਿਆਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਬੱਚਿਆਂ ਦੀ ਹਾਲਤ ਵਿਗੜਨ ਤੋਂ ਬਾਅਦ ਮਾਪਿਆਂ ਨੇ ਸਕੂਲ ਪ੍ਰਸ਼ਾਸਨ ‘ਤੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਹਰਜੋਤ ਬੈਂਸ ਨੇ ਕੰਟੀਨ ਦਾ ਠੇਕਾ ਵੀ ਰੱਦ ਕਰ ਦਿੱਤਾ ਹੈ।

ਮਾਪਿਆਂ ਦਾ ਇਲਜ਼ਾਮ ਹੈ ਕਿ ਬੱਚਿਆਂ ਨੂੰ ਮਿਲਾਵਟੀ ‘ਤੇ ਖਰਾਬ ਖਾਣਾ ਖੁਆਇਆ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਇਹ ਹਾਲਤ ਹੋਈ ਹੈ। ਬੱਚੇ ਪਿਛਲੇ 5 ਦਿਨਾਂ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ। ਰਾਤ ਨੂੰ ਕੁਝ ਬੱਚਿਆਂ ਦੀ ਹਾਲਤ ਖਰਾਬ ਹੋਣ ਲੱਗੀ। ਉਲਟੀਆਂ ਅਤੇ ਪੇਟ ਵਿੱਚ ਤੇਜ਼ ਦਰਦ ਹੋਣ ‘ਤੇ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਤੱਕ ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ।

ਜ਼ਿਲ੍ਹਾ ਅਧਿਕਾਰੀ ਹਸਪਤਾਲ ਪੁੱਜੇ

ਬੱਚਿਆਂ ਦੇ ਬਿਮਾਰ ਹੋਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਅਧਿਕਾਰੀ ਵੀ ਸਰਕਾਰੀ ਹਸਪਤਾਲ ਪੁੱਜਣ ਲੱਗੇ ਹਨ। ਫਿਲਹਾਲ ਸਾਰੇ ਬੱਚਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਸਾਰੇ ਬੱਚੇ ਖਤਰੇ ਤੋਂ ਬਾਹਰ ਹਨ। ਜਦੋਂ ਬੱਚੇ ਉਸ ਕੋਲ ਆਏ ਤਾਂ ਉਨ੍ਹਾਂ ਨੇ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਕੀਤੀ। ਕਰੀਬ 40 ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਇਸ ਘਟਨਾ ਤੋਂ ਬਾਅਦ ਸੰਗਰੂਰ ਦੇ ਐਸਡੀਐਮ ਤੇ ਵਿਧਾਇਕ ਨਰੇਂਦਰ ਕੌਰ ਭਰਾਜ ਪਹੁੰਚੇ ਹਨ।

ਐਕਸ਼ਨ ਮੋਡ ‘ਚ ਆਏ ਸਿੱਖਿਆ ਮੰਤਰੀ

ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਕਤ ਵਿੱਚ ਆ ਗਏ। ਉਨ੍ਹਾਂ ਹੋਸਟਲ ਮੈੱਸ ਕੰਟੀਨ ਦਾ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹਾ ਪੱਧਰ ਤੇ ਜਾਂਚ ਕਮੇਟੀ ਬਣਾਈ ਗਈ ਹੈ। ਜਿਸ ਨੂੰ 24 ਘੰਟਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਸਿੱਖਿਆ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਠੇਕੇਦਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ ਡਾਕਟਰਾਂ ਦੀ ਟੀਮ ਵੀ ਹੋਸਟਲ ਵਿੱਚ ਭੇਜੀ ਗਈ ਹੈ, ਤਾਂ ਜੋ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਉਸ ਦਾ ਤੁਰੰਤ ਇਲਾਜ ਕੀਤਾ ਜਾ ਸਕੇ। ਇਸ ਦੇ ਨਾਲ ਹੀ ਪਿਛਲੇ ਪੰਜ ਦਿਨਾਂ ਤੋਂ ਬੱਚਿਆਂ ਦੀਆਂ ਸ਼ਿਕਾਇਤਾਂ ਦੇ ਮੁੱਦੇ ‘ਤੇ ਮੰਤਰੀ ਬੈਂਸ ਨੇ ਕਿਹਾ ਹੈ ਕਿ ਪੜਤਾਲ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਮੈਰੀਟੋਰੀਅਸ ਸਕੂਲ ਮਾਮਲੇ ‘ਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Exit mobile version