ਲੁਧਿਆਣਾ ਦੀ PAU ‘ਚ ਭਿੜੇ 2 ਯੂਨੀਵਰਸਿਟੀਆਂ ਦੇ ਵਿਦਿਆਰਥੀ, ਮੈਡਲ ਲਈ ਚੱਲੀਆਂ ਕੁਰਸੀਆਂ

Updated On: 

02 Dec 2024 16:24 PM

PAU Student: ਪਤਾ ਲੱਗਾ ਹੈ ਕਿ ਯੁਵਕ ਮੇਲੇ ਵਿਚ ਦਿੱਤੀ ਗਈ ਪੇਸ਼ਕਾਰੀ ਤੋਂ ਬਾਅਦ ਇਕ ਯੂਨੀਵਰਸਿਟੀ ਨੇ ਤਮਗਾ ਜਿੱਤਿਆ, ਜਿਸ ਤੋਂ ਬਾਅਦ ਦੂਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗਾਲੀ-ਗਲੋਚ ਕੀਤੀ ਅਤੇ ਅਣਉਚਿਤ ਟਿੱਪਣੀਆਂ ਕੀਤੀਆਂ। ਇਸ ਦੌਰਾਨ ਦੋਵਾਂ ਧੜਿਆਂ ਦੇ ਵਿਦਿਆਰਥੀਆਂ ਦੀ ਆਪਸ ਵਿੱਚ ਹੱਥੋਪਾਈ ਹੋ ਗਈ। ਮੌਕੇ 'ਤੇ ਹੋਈ ਲੜਾਈ ਦਾ ਵੀਡੀਓ ਵੀ ਸਾਹਮਣੇ ਆਇਆ ਹੈ।

ਲੁਧਿਆਣਾ ਦੀ PAU ਚ ਭਿੜੇ 2 ਯੂਨੀਵਰਸਿਟੀਆਂ ਦੇ ਵਿਦਿਆਰਥੀ, ਮੈਡਲ ਲਈ ਚੱਲੀਆਂ ਕੁਰਸੀਆਂ
Follow Us On

PAU Students Fight: ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਵਿਖੇ ਕਰਵਾਏ ਜਾ ਰਹੇ ਯੁਵਕ ਮੇਲੇ ਦੌਰਾਨ ਕੁਝ ਵਿਦਿਆਰਥੀ ਆਪਸ ਵਿੱਚ ਭਿੜ ਗਏ। ਵਿਦਿਆਰਥੀਆਂ ਦੀ ਲੜਾਈ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ‘ਚ 2 ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚਕਾਰ ਲੜਾਈ ਹੋਈ ਹੈ।

ਪਤਾ ਲੱਗਾ ਹੈ ਕਿ ਯੁਵਕ ਮੇਲੇ ਵਿਚ ਦਿੱਤੀ ਗਈ ਪੇਸ਼ਕਾਰੀ ਤੋਂ ਬਾਅਦ ਇਕ ਯੂਨੀਵਰਸਿਟੀ ਨੇ ਤਮਗਾ ਜਿੱਤਿਆ, ਜਿਸ ਤੋਂ ਬਾਅਦ ਦੂਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗਾਲੀ-ਗਲੋਚ ਕੀਤੀ ਅਤੇ ਅਣਉਚਿਤ ਟਿੱਪਣੀਆਂ ਕੀਤੀਆਂ। ਇਸ ਦੌਰਾਨ ਦੋਵਾਂ ਧੜਿਆਂ ਦੇ ਵਿਦਿਆਰਥੀਆਂ ਦੀ ਆਪਸ ਵਿੱਚ ਹੱਥੋਪਾਈ ਹੋ ਗਏ। ਮੌਕੇ ‘ਤੇ ਹੋਈ ਲੜਾਈ ਦਾ ਵੀਡੀਓ ਵੀ ਸਾਹਮਣੇ ਆਇਆ ਹੈ।

ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲੁਧਿਆਣਾ ਵਿੱਚ ਇਸੇ ਯੁਵਕ ਮੇਲੇ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਜਾਣ ਤੋਂ ਬਾਅਦ ਇਹ ਵਿਦਿਆਰਥੀ ਆਪਸ ਵਿੱਚ ਭਿੜ ਗਏ।

ਕੀ ਬੋਲੇ ਵੀਸੀ ?

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਬੀਤੇ ਦਿਨ ਯੁਵਕ ਮੇਲੇ ਦੌਰਾਨ ਦੋ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ ਸੀ। ਪਰ ਮਾਮਲਾ ਇੰਨਾ ਵੱਡਾ ਨਹੀਂ ਹੈ। ਇਹ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਨ।

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤਮਗਾ ਜਿੱਤਿਆ ਸੀ। ਜਿਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੁਝ ਟਿੱਪਣੀਆਂ ਕੀਤੀਆਂ, ਜਿਸ ਕਾਰਨ ਵਿਦਿਆਰਥੀਆਂ ਵਿੱਚ ਝਗੜਾ ਹੋ ਗਿਆ। ਅਸਲ ਵਿੱਚ ਯੁਵਕ ਮੇਲੇ ਦੇ ਜੱਜਾਂ ਵੱਲੋਂ ਤੈਅ ਕੀਤੇ ਅਨੁਸਾਰ ਹੀ ਮੈਡਲ ਉਸ ਵਿਅਕਤੀ ਨੂੰ ਹੀ ਦਿੱਤਾ ਜਾਣਾ ਸੀ। ਛੋਟੀ ਜਿਹੀ ਗੱਲ ਹੈ, ਯੁਵਕ ਮੇਲਿਆਂ ਵਿੱਚ ਅਜਿਹੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ।

Exit mobile version