AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਬ-ਇੰਸਪੈਕਟਰ ਗੁਲਸ਼ਨ ਕੌਰ ਦੀ ਡਿੱਗਣ ਨਾਲ ਮੌਤ, ਪਟਿਆਲਾ ਕਮਾਂਡੋ ਕੰਪਲੈਕਸ ‘ਚ ਕਰ ਰਹੀ ਸੀ ਕਸਰਤ

ਐਸਐਚਓ ਸਦਰ ਪਟਿਆਲਾ ਦੀ ਜਾਣਕਾਰੀ ਮੁਤਾਬਕ, ਉਹ ਕੰਪਲੈਕਸ ਦੇ ਅੰਦਰ ਪੌੜੀਆਂ 'ਤੇ ਚੜ੍ਹ ਕੇ ਟ੍ਰੇਨਿੰਗ ਰਹੀ ਸੀ, ਜਿੱਥੇ ਨੇੜੇ ਹੀ ਇੱਕ ਛੋਟੀ ਪਾਣੀ ਦੀ ਟੈਂਕੀ ਵੀ ਹੈ। ਐਕਸਰਸਾਈਜ਼ ਦੌਰਾਨ ਉਹ ਪੌੜੀਆਂ ਚੜ੍ਹਦੇ ਸਮੇਂ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਅਚਾਨਕ ਡਿੱਗ ਪਈ, ਜਿਸ ਕਾਰਨ ਉਸ ਦੇ ਸਿਰ 'ਚ ਗੰਭੀਰ ਸੱਟ ਲੱਗੀ। ਮੌਕੇ 'ਤੇ ਮੌਜੂਦ ਸਟਾਫ ਨੇ ਤੁਰੰਤ ਉਸ ਦੀ ਮਦਦ ਕੀਤੀ, ਪਰ ਸੱਟ ਬਹੁਤ ਗੰਭੀਰ ਸੀ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਬ-ਇੰਸਪੈਕਟਰ ਗੁਲਸ਼ਨ ਕੌਰ ਦੀ ਡਿੱਗਣ ਨਾਲ ਮੌਤ, ਪਟਿਆਲਾ ਕਮਾਂਡੋ ਕੰਪਲੈਕਸ 'ਚ ਕਰ ਰਹੀ ਸੀ ਕਸਰਤ
inderpal-singh
| Updated On: 24 Apr 2026 11:31 AM IST

ਪਟਿਆਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਸਬ-ਇੰਸਪੈਕਟਰ ਗੁਲਸ਼ਨ ਕੌਰ ਕਮਾਂਡੋ ਕੰਪਲੈਕਸ ਵਿਖੇ ਇੱਕ ਸਵੇਰੇ ਐਕਸਰਸਾਈਜ਼ ਦੌਰਾਨ ਡਿੱਗਣ ਨਾਲ ਆਪਣੀ ਜਾਨ ਗੁਆ ​​ਬੈਠੀ। ਗੁਲਸ਼ਨ ਕੌਰਨ 2023 ‘ਚ ਭਰਤੀ ਹੋਈ ਸੀ ਤੇ 15 ਮਾਰਚ, 2026 ਨੂੰ ਸਪੈਸ਼ਲ ਕਮਾਂਡੋ ਟ੍ਰੇਨਿੰਗ ਲਈ ਪਟਿਆਲਾ ਕਮਾਂਡੋ ਕੰਪਲੈਕਸ ਪਹੁੰਚੀ ਸੀ। ਸ਼ੁੱਕਰਵਾਰ ਸਵੇਰੇ, ਉਹ ਆਪਣੀ ਟੀਮ ਨਾਲ ਇੱਕ ਐਕਸਰਸਾਈਜ਼ ਸੈਸ਼ਨ ‘ਚ ਹਿੱਸਾ ਲੈ ਰਹੀ ਸੀ।

ਐਸਐਚਓ ਸਦਰ ਪਟਿਆਲਾ ਦੀ ਜਾਣਕਾਰੀ ਮੁਤਾਬਕ, ਉਹ ਕੰਪਲੈਕਸ ਦੇ ਅੰਦਰ ਪੌੜੀਆਂ ‘ਤੇ ਚੜ੍ਹ ਕੇ ਟ੍ਰੇਨਿੰਗ ਰਹੀ ਸੀ, ਜਿੱਥੇ ਨੇੜੇ ਹੀ ਇੱਕ ਛੋਟੀ ਪਾਣੀ ਦੀ ਟੈਂਕੀ ਵੀ ਹੈ। ਐਕਸਰਸਾਈਜ਼ ਦੌਰਾਨ ਉਹ ਪੌੜੀਆਂ ਚੜ੍ਹਦੇ ਸਮੇਂ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਅਚਾਨਕ ਡਿੱਗ ਪਈ, ਜਿਸ ਕਾਰਨ ਉਸ ਦੇ ਸਿਰ ‘ਚ ਗੰਭੀਰ ਸੱਟ ਲੱਗੀ। ਮੌਕੇ ‘ਤੇ ਮੌਜੂਦ ਸਟਾਫ ਨੇ ਤੁਰੰਤ ਉਸ ਦੀ ਮਦਦ ਕੀਤੀ, ਪਰ ਸੱਟ ਬਹੁਤ ਗੰਭੀਰ ਸੀ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਅਧਿਕਾਰੀਆਂ ਨੇ ਘਟਨਾ ਸਮੇਂ ਮੌਜੂਦ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਹਨ। ਸ਼ੁਰੂਆਤੀ ਜਾਂਚ ‘ਚ ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਤਰ੍ਹਾਂ ਦੀ ਦੁਰਘਟਨਾਪੂਰਨ ਸੀ। ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਘਟਨਾ ਨਾਲ ਕਿਸੇ ਵੀ ਤਰ੍ਹਾਂ ਦੀ ਗੋਲੀਬਾਰੀ ਜਾਂ ਹੋਰ ਕੋਈ ਵੀ ਸ਼ੱਕੀ ਗਤੀਵਿਧੀ ਨਾਲ ਕੋਈ ਸਬੰਧ ਨਹੀਂ ਹੈ।

ਮ੍ਰਿਤਕ ਦੇ ਇੱਕ ਸਾਥੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਕੱਠੇ ਐਕਸਰਸਾਈਜ਼ ਸੈਸ਼ਨ ‘ਚ ਸ਼ਾਮਲ ਹੋਣਾ ਸੀ, ਪਰ ਉਹ ਕੁੱਝ ਦੇਰੀ ਨਾਲ ਪਹੁੰਚੀ। ਜਦੋਂ ਤੱਕ ਉਹ ਮੌਕੇ ‘ਤੇ ਪਹੁੰਚੀ, ਗੁਲਸ਼ਨ ਕੌਰ ਪਹਿਲਾਂ ਹੀ ਡਿੱਗ ਚੁੱਕੀ ਸੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...