ਦਰਬਾਰ ਸਾਹਿਬ ਪਹੁੰਚੇ ਸੁੱਚਾ ਸਿੰਘ ਲੰਗਾਹ ਤੇ ਮਨਪ੍ਰੀਤ ਬਾਦਲ, ਅਕਾਲ ਤਖ਼ਤ ਤੇ ਦਿੱਤਾ ਸਪੱਸ਼ਟੀਕਰਨ
Shri Akal Takhat Sahib: ਬੀਤੇ ਦਿਨ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਵੀ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਏ। ਉਹਨਾਂ ਵੱਲੋਂ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਗਿਆ ਸੀ।
Shri Akal Takhat Sahib: ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾ ਅਤੇ ਵਿੱਤ ਮੰਤਰੀ ਰਹਿ ਚੁੱਕੇ ਮਨਪ੍ਰੀਤ ਸਿੰਘ ਬਾਦਲ ਵੀ ਸ਼੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋਏ ਹਨ। ਜਥੇਦਾਰ ਨੂੰ ਦਿੱਤੇ ਆਪਣੇ ਸਪਸ਼ਟੀਕਰਨ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ 2007 ਤੋਂ ਲੈ ਕੇ 2017 ਤੱਕ ਵਜ਼ੀਰ ਰਹੇ ਹਨ। ਇਸ ਮੌਕੇ ਹੋਈਆਂ ਘਟਨਾਵਾਂ ‘ਤੇ ਆਪਣਾ ਸਪਸ਼ਟੀਕਰਨ ਲਿਖਿਆ ਹੈ।
ਲੰਗਾਹ ਨੇ ਕਿਹਾ ਕਿ ਡੇਰਿਆਂ ਨਾਲ ਅਕਸਰ ਸੰਪਰਕ ਰਹਿੰਦਾ, ਪੰਜਾਬ ‘ਚ ਰਾਮ ਰਹੀਮ ਦਾ ਕੋਈ ਡੇਰਾ ਨਹੀਂ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਹਰ ਇੱਕ ਮੁੱਦੇ ‘ਤੇ ਸਪਸ਼ਟੀਕਰਨ ਦੇ ਆਏ ਹਨ। ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਹੁਕਮ ਆਏਗਾ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਵਿੱਚ 2007 ਤੋਂ ਲੈ ਕੇ 2017 ਤੱਕ ਅਕਾਲੀ ਦਲ ਸਰਕਾਰ ਦੌਰਾਨ ਹੋਇਆਂ ਬੇਨਿਅਮੀਆਂ ਨੂੰ ਲੈ ਕੇ ਸਵਾਲ ਚੁੱਕੇ ਗਏ ਸਨ। ਇਸ ਤੋਂ ਬਾਅਦ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੇ ਨਾਲ ਪੰਜ ਹੋਰ ਸਾਬਕਾ ਕੈਬਨਟ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਏ ਸਨ ਅਤੇ ਆਪਣਾ ਸਪਸ਼ਟੀਕਰਨ ਦੇ ਦਿੱਤਾ ਗਿਆ ਹੈ।
ਬੀਤੇ ਦਿਨ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਵੀ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਏ। ਉਹਨਾਂ ਵੱਲੋਂ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਗਿਆ ਸੀ।