Sucha Singh Langah: ਮੁੜ 'ਸੁੱਚਾ' ਅਕਾਲੀ ਬਣਿਆ ਲੰਗਾਹ, ਹੋਈ ਘਰ ਵਾਪਸੀ | Sucha Singh Langah re join akali dal dhariwal dera baba nanak gurdaspur know full in punjabi Punjabi news - TV9 Punjabi

Sucha Singh Langah: ਮੁੜ ‘ਸੁੱਚਾ’ ਅਕਾਲੀ ਬਣਿਆ ਲੰਗਾਹ, ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਵਿੱਚ ਹੋ ਸਕਦੇ ਨੇ ਉਮੀਦਵਾਰ

Updated On: 

04 Oct 2024 07:48 AM

Sucha Singh Langah Re Join Akali Dal: ਲੰਗਾਹ ਖਿਲਾਫ 29 ਸਤੰਬਰ 2017 ਨੂੰ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਔਰਤ ਨੇ ਇਲਜ਼ਾਮ ਲਾਇਆ ਸੀ ਕਿ ਲੰਗਾਹ 2009 ਤੋਂ ਉਸ ਨਾਲ ਜਬਰ-ਜਨਾਹ ਕਰ ਰਿਹਾ ਸੀ। ਇਸ ਔਰਤ ਨੇ ਇੱਕ ਵੀਡੀਓ ਕਲਿੱਪ ਵੀ ਬਣਾਈ ਸੀ, ਜਿਸ ਨੂੰ ਉਸ ਨੇ ਪੁਲਿਸ ਹਵਾਲੇ ਕਰ ਦਿੱਤਾ ਸੀ।

Sucha Singh Langah: ਮੁੜ ਸੁੱਚਾ ਅਕਾਲੀ ਬਣਿਆ ਲੰਗਾਹ, ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਵਿੱਚ ਹੋ ਸਕਦੇ ਨੇ ਉਮੀਦਵਾਰ

ਸੁੱਚਾ ਸਿੰਘ ਲੰਗਾਹ ਦੀ ਹੋਈ ਘਰ ਵਾਪਸੀ

Follow Us On

ਜਬਰ- ਜਨਾਹ ਦੇ ਮਾਮਲੇ ਕਾਰਨ ਵਿਵਾਦਾਂ ਵਿੱਚ ਰਹਿਣ ਵਾਲੇ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਵਾਪਸੀ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।

ਲੰਗਾਹ ਕਰੀਬ ਸੱਤ ਸਾਲ ਪਾਰਟੀ ਤੋਂ ਦੂਰ ਸਨ। ਇਸ ਦੇ ਨਾਲ ਹੀ ਚਰਚਾ ਸ਼ੁਰੂ ਹੋ ਗਈ ਹੈ ਕਿ ਪਾਰਟੀ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਸੀਟ ‘ਤੇ ਹੋਣ ਵਾਲੀ ਵਿਧਾਨ ਸਭਾ ਉਪ ਚੋਣ ‘ਚ ਉਮੀਦਵਾਰ ਬਣਾਇਆ ਜਾ ਸਕਦਾ ਹੈ।

ਪਾਰਟੀ ਨੇ ਦਿੱਤੀ ਦਲੀਲ

ਪਾਰਟੀ ਨੇ ਆਪਣੇ ਪੋਸਟ ਵਿੱਚ ਕਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਵੱਲੋਂ ਇੱਕ ਮੰਗ ਪੱਤਰ ਪ੍ਰਾਪਤ ਹੋਇਆ ਹੈ। ਜਿਸ ਵਿਚ ਉਹਨਾਂ ਨੇ ਪਾਰਟੀ ਦੇ ਸਾਹਮਣੇ ਇਹ ਨੁਕਤਾ ਰੱਖਿਆ ਹੈ ਕਿ ਅਦਾਲਤ ਨੇ ਉਹਨਾਂ ‘ਤੇ ਲੱਗੇ ਸਾਰੇ ਦੋਸ਼ਾਂ ਤੋਂ ਲੰਗਾਹ ਨੂੰ ਬਰੀ ਕਰ ਦਿੱਤਾ ਹੈ।

ਉਨ੍ਹਾਂ ਇਹ ਵੀ ਲਿਖਿਆ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਜਾਇਆ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੀ ਕਾਰਵਾਈ ਤੋਂ ਬਾਅਦ ਹੁਣ ਉਨ੍ਹਾਂ ਨੂੰ ਮੁੜ ਖ਼ਾਲਸਾ ਪੰਥ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ।

ਜਦੋਂ ਉਨ੍ਹਾਂ ‘ਤੇ ਇਲਜ਼ਾਮ ਲੱਗੇ ਸਨ ਤਾਂ ਉਨ੍ਹਾਂ ਤੁਰੰਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਉਨ੍ਹਾਂ ਨੇ ਆਪਣੇ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਹ ਜਨਮ ਤੋਂ ਹੀ ਅਕਾਲੀ ਸਨ ਅਤੇ ਆਖਰੀ ਸਾਹ ਤੱਕ ਅਕਾਲੀ ਹੀ ਰਹਿਣਗੇ। ਉਨ੍ਹਾਂ ਨੇ ਮੁੜ ਤੋਂ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਸੰਭਾਲਣ ਦੀ ਸਾਰਥਿਕ ਬੇਨਤੀ ਵੀ ਕੀਤੀ ਹੈ।

ਲੰਗਾਹ ਵੱਲੋਂ ਪਾਰਟੀ ਨੂੰ ਕੀਤੀ ਗਈ ਬੇਨਤੀ ਨੂੰ ਉਨ੍ਹਾਂ ਵੱਲੋਂ ਪੇਸ਼ ਤੱਥਾਂ ਦੀ ਰੌਸ਼ਨੀ ਵਿੱਚ ਵਿਚਾਰਨ ਉਪਰੰਤ ਉਨ੍ਹਾਂ ਨੂੰ ਮੁੜ ਇੱਕ ਆਮ ਵਰਕਰ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਸਾਰਾ ਮਾਮਲਾ ਸੀ

ਲੰਗਾਹ ਖਿਲਾਫ 29 ਸਤੰਬਰ 2017 ਨੂੰ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਔਰਤ ਨੇ ਇਲਜ਼ਾਮ ਲਾਇਆ ਸੀ ਕਿ ਲੰਗਾਹ 2009 ਤੋਂ ਉਸ ਨਾਲ ਜਬਰ-ਜਨਾਹ ਕਰ ਰਿਹਾ ਸੀ। ਇਸ ਔਰਤ ਨੇ ਇੱਕ ਵੀਡੀਓ ਕਲਿੱਪ ਵੀ ਬਣਾਈ ਸੀ, ਜਿਸ ਨੂੰ ਉਸ ਨੇ ਪੁਲਿਸ ਹਵਾਲੇ ਕਰ ਦਿੱਤਾ ਸੀ। ਬਾਅਦ ਵਿੱਚ ਗੁਰਦਾਸਪੁਰ ਪੁਲਿਸ ਨੇ ਉਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। 5 ਅਕਤੂਬਰ 2017 ਨੂੰ ਲੰਗਾਹ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅਦਾਲਤ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਵਾਪਸ ਲੈਣ ਤੋਂ ਬਾਅਦ ਲੰਗਾਹ ਨੂੰ ਬਰੀ ਕਰ ਦਿੱਤਾ ਗਿਆ ਸੀ।

ਕੌਣ ਹੈ ਲੰਗਾਹ ?

ਸੁੱਚਾ ਸਿੰਘ ਲੰਗਾਹ 1997 ਵਿਚ ਅਕਾਲੀ ਦਲ ਦੀ ਟਿਕਟ ‘ਤੇ ਧਾਰੀਵਾਲ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਹ 1997-2002 ਦੌਰਾਨ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਬਣੇ। 2007 ਵਿੱਚ ਉਹ ਧਾਰੀਵਾਲ ਤੋਂ ਮੁੜ ਚੁਣੇ ਗਏ। ਇਸ ਦੌਰਾਨ ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਦਿੱਤਾ ਗਿਆ ਸੀ। ਹਾਲਾਂਕਿ ਉਹ 2012 ਅਤੇ 2017 ਵਿੱਚ ਡੇਰਾ ਬਾਬਾ ਨਾਨਕ ਤੋਂ ਚੋਣ ਹਾਰ ਗਏ ਸਨ।

Related Stories
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਦੇ ਹਲਕਾ ਖੰਨਾ ‘ਚ ਹਾਈਵੇ ਜਾਮ, NOC ਨਾ ਦੇਣ ‘ਤੇ ਅਕਾਲੀ-ਕਾਂਗਰਸੀ ਵਰਕਰ ਨਾਰਾਜ਼, ਬੀਡੀਪੀਓ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣ ਲਈ BJP ਨੇ ਇੰਚਾਰਜ ਤੇ ਸਹਿ-ਇੰਚਾਰਜ , ਅਵਿਨਾਸ਼ ਰਾਏ ਖੰਨਾ ਤੇ ਮਨੋਰੰਜਨ ਕਾਲੀਆ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
Stubble Burning: AQI 100 ਤੋਂ ਪਾਰ, ਪੰਜਾਬ ‘ਚ ਪ੍ਰਦੂਸ਼ਣ ਹੌਟਸਪੌਟ 9 ਸ਼ਹਿਰਾਂ ‘ਤੇ ਡਰੋਨ ਨਾਲ ਰੱਖੀ ਜਾਵੇਗੀ ਨਜ਼ਰ
Panchayat Election Nomination Last Day: ਨਾਮਜ਼ਦਗੀਆਂ ਦੇ ਆਖਰੀ ਦਿਨ ਹੰਗਾਮਾ, ਮਜੀਠੀਆ ਨੇ ਚੁੱਕੇ ਸਵਾਲ
Drug Smugglers Arrest: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ
Kang Slams Kangana: ਲੱਗਦਾ ਹੈ ਕਿ ਉਹ ਖੁਦ ਨਸ਼ੇ ਦੀ ਆਦੀ ਹੈ, ਪੰਜਾਬ ਨੂੰ ਲੈ ਕੇ ਕੰਗਨਾ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰ
Exit mobile version