AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sukhbir Badal Appeal: ਸੁਖਬੀਰ ਬਾਦਲ ਨੇ ਅਕਾਲੀ ਦਲ ਛੱਡਣ ਵਾਲਿਆਂ ਨੂੰ ਕੀਤੀ ਅਪੀਲ; ਕਿਹਾ, ਜੋ ਪਾਰਟੀ ਛੱਡ ਗਏ ਉਹ ਵਾਪਿਸ ਆ ਜਾਣ

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਛੱਡਣ ਵਾਲੇ ਆਗੂਆਂ ਨੂੰ ਪਾਰਟੀ ਵਿੱਚ ਵਾਪਸੀ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਕੋਈ ਗਲਤੀ ਹੋਈ ਹੈ ਤਾਂ ਉਹ ਮੁਆਫੀ ਮੰਗਣ ਲਈ ਤਿਆਰ ਹਨ।

Sukhbir Badal Appeal: ਸੁਖਬੀਰ ਬਾਦਲ ਨੇ ਅਕਾਲੀ ਦਲ ਛੱਡਣ ਵਾਲਿਆਂ ਨੂੰ ਕੀਤੀ ਅਪੀਲ; ਕਿਹਾ, ਜੋ ਪਾਰਟੀ ਛੱਡ ਗਏ ਉਹ ਵਾਪਿਸ ਆ ਜਾਣ
Photo Credit: Twitter
abhishek-thakur
| Updated On: 09 Jun 2023 09:56 AM IST
Share
Sukhbir Badal Appeal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅਕਾਲੀ ਦਲ ਛੱਡਣ ਵਾਲੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਵਾਪਸੀ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਤੋਂ ਕੋਈ ਗਲਤੀ ਹੋਈ ਹੈ ਤਾਂ ਉਹ ਮੁਆਫੀ ਮੰਗਣ ਲਈ ਤਿਆਰ ਹਨ। ਸੁਖਬੀਰ ਸਿੰਘ ਬਾਦਲ ਨੇ ਇਹ ਬਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਮੈਂਬਰਾਂ ਦਾ ਅਕਾਲੀ ਦਲ ਵਿੱਚ ਸਵਾਗਤ ਕਰਨ ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਨੇ ਪਿਛਲੇ ਸਾਲ ਨਵੰਬਰ ਵਿੱਚ ਸਰਵਉੱਚ ਗੁਰਦੁਆਰਾ ਸੰਸਥਾ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦਾ ਸਮਰਥਨ ਕੀਤਾ ਸੀ।

SGPC ਮੈਂਬਰ ਮੁੜ SAD ‘ਚ ਹੋਣਗੇ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਹਰਪਾਲ ਸਿੰਘ ਜੱਲਾ ਅਤੇ ਅਮਰੀਕ ਸਿੰਘ ਜੈਨੀਤਪੁਰ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਲੇ 10 ਤੋਂ 15 ਐਸਜੀਪੀਸੀ ਮੈਂਬਰ ਆਉਣ ਵਾਲੇ ਦਿਨਾਂ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਈ ਲੋਕ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੇ ਇਨ੍ਹਾਂ ਪੰਥ ਵਿਰੋਧੀ ਤਾਕਤਾਂ ਵਿਰੁੱਧ ਇਕਜੁੱਟ ਹੋਣ ਦਾ ਫੈਸਲਾ ਕੀਤਾ ਹੈ।

‘ਪੰਥ ਵਿਰੋਧੀ ਤਾਕਤਾਂ ਖਿਲਾਫ ਇਕਜੁੱਟ ਹੋਣਾ ਚਾਹੀਦਾ’

ਸੁਖਬੀਰ ਸਿੰਘ ਬਾਦਲ ਨੇ ਪਿਛਲੇ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਛੱਡ ਚੁੱਕੇ ਸਾਰੇ ਆਗੂਆਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ, “ਜੇ ਮੈਂ ਗਲਤ ਹਾਂ ਤਾਂ ਮੈਂ ਮੁਆਫੀ ਚਾਹੁੰਦਾ ਹਾਂ, ਪਰ ਸਾਨੂੰ ਸਾਰਿਆਂ ਨੂੰ ਉਨ੍ਹਾਂ ਤਾਕਤਾਂ ਨੂੰ ਹਰਾਉਣ ਲਈ ਇਕਜੁੱਟ ਹੋਣਾ ਚਾਹੀਦਾ ਹੈ ਜੋ ‘ਪੰਥ’ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ।” ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...