Sukhbir Badal Appeal: ਸੁਖਬੀਰ ਬਾਦਲ ਨੇ ਅਕਾਲੀ ਦਲ ਛੱਡਣ ਵਾਲਿਆਂ ਨੂੰ ਕੀਤੀ ਅਪੀਲ; ਕਿਹਾ, ਜੋ ਪਾਰਟੀ ਛੱਡ ਗਏ ਉਹ ਵਾਪਿਸ ਆ ਜਾਣ | Sukhbir Badal Appeals to all the leaders who left SAD to return to the Party in punjabi Punjabi news - TV9 Punjabi

Sukhbir Badal Appeal: ਸੁਖਬੀਰ ਬਾਦਲ ਨੇ ਅਕਾਲੀ ਦਲ ਛੱਡਣ ਵਾਲਿਆਂ ਨੂੰ ਕੀਤੀ ਅਪੀਲ; ਕਿਹਾ, ਜੋ ਪਾਰਟੀ ਛੱਡ ਗਏ ਉਹ ਵਾਪਿਸ ਆ ਜਾਣ

Updated On: 

09 Jun 2023 09:56 AM

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਛੱਡਣ ਵਾਲੇ ਆਗੂਆਂ ਨੂੰ ਪਾਰਟੀ ਵਿੱਚ ਵਾਪਸੀ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਕੋਈ ਗਲਤੀ ਹੋਈ ਹੈ ਤਾਂ ਉਹ ਮੁਆਫੀ ਮੰਗਣ ਲਈ ਤਿਆਰ ਹਨ।

Sukhbir Badal Appeal: ਸੁਖਬੀਰ ਬਾਦਲ ਨੇ ਅਕਾਲੀ ਦਲ ਛੱਡਣ ਵਾਲਿਆਂ ਨੂੰ ਕੀਤੀ ਅਪੀਲ; ਕਿਹਾ, ਜੋ ਪਾਰਟੀ ਛੱਡ ਗਏ ਉਹ ਵਾਪਿਸ ਆ ਜਾਣ

Photo Credit: Twitter

Follow Us On

Sukhbir Badal Appeal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅਕਾਲੀ ਦਲ ਛੱਡਣ ਵਾਲੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਵਾਪਸੀ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਤੋਂ ਕੋਈ ਗਲਤੀ ਹੋਈ ਹੈ ਤਾਂ ਉਹ ਮੁਆਫੀ ਮੰਗਣ ਲਈ ਤਿਆਰ ਹਨ।

ਸੁਖਬੀਰ ਸਿੰਘ ਬਾਦਲ ਨੇ ਇਹ ਬਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਮੈਂਬਰਾਂ ਦਾ ਅਕਾਲੀ ਦਲ ਵਿੱਚ ਸਵਾਗਤ ਕਰਨ ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਨੇ ਪਿਛਲੇ ਸਾਲ ਨਵੰਬਰ ਵਿੱਚ ਸਰਵਉੱਚ ਗੁਰਦੁਆਰਾ ਸੰਸਥਾ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦਾ ਸਮਰਥਨ ਕੀਤਾ ਸੀ।

SGPC ਮੈਂਬਰ ਮੁੜ SAD ‘ਚ ਹੋਣਗੇ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਹਰਪਾਲ ਸਿੰਘ ਜੱਲਾ ਅਤੇ ਅਮਰੀਕ ਸਿੰਘ ਜੈਨੀਤਪੁਰ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਲੇ 10 ਤੋਂ 15 ਐਸਜੀਪੀਸੀ ਮੈਂਬਰ ਆਉਣ ਵਾਲੇ ਦਿਨਾਂ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਈ ਲੋਕ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰਾਂ ਨੇ ਇਨ੍ਹਾਂ ਪੰਥ ਵਿਰੋਧੀ ਤਾਕਤਾਂ ਵਿਰੁੱਧ ਇਕਜੁੱਟ ਹੋਣ ਦਾ ਫੈਸਲਾ ਕੀਤਾ ਹੈ।

‘ਪੰਥ ਵਿਰੋਧੀ ਤਾਕਤਾਂ ਖਿਲਾਫ ਇਕਜੁੱਟ ਹੋਣਾ ਚਾਹੀਦਾ’

ਸੁਖਬੀਰ ਸਿੰਘ ਬਾਦਲ ਨੇ ਪਿਛਲੇ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਛੱਡ ਚੁੱਕੇ ਸਾਰੇ ਆਗੂਆਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ, “ਜੇ ਮੈਂ ਗਲਤ ਹਾਂ ਤਾਂ ਮੈਂ ਮੁਆਫੀ ਚਾਹੁੰਦਾ ਹਾਂ, ਪਰ ਸਾਨੂੰ ਸਾਰਿਆਂ ਨੂੰ ਉਨ੍ਹਾਂ ਤਾਕਤਾਂ ਨੂੰ ਹਰਾਉਣ ਲਈ ਇਕਜੁੱਟ ਹੋਣਾ ਚਾਹੀਦਾ ਹੈ ਜੋ ‘ਪੰਥ’ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ।”

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version