ਕਿਸੇ ਸਿੱਖ ‘ਤੇ ਹਮਲਾ ਕਰਨ ਵਾਲਾ ਸਿੱਖ ਨਹੀਂ ਹੋ ਸਕਦਾ- ਜਥੇਦਾਰ, ਸੁਖਬੀਰ ਬਾਦਲ ‘ਤੇ ਹਮਲੇ ਦੀ ਧਾਰਮਿਕ ਅਤੇ ਸਿਆਸੀ ਆਗੂਆਂ ਵੱਲੋਂ ਨਿੰਦਾ
ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਨਿਹੰਗ ਜਸਪਾਲ ਸਿੰਘ ਵੱਲੋਂ ਹਮਲਾ ਕੀਤਾ ਗਿਆ। ਜਿਸ ਦੀ ਸਿਆਸੀ ਅਤੇ ਧਾਰਮਿਕ ਆਗੂਆਂ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਦੀ ਸ਼ਰਨ ਵਿੱਚ ਆਏ ਕਿਸੇ ਵੀ ਵਿਅਕਤੀ ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਅਸਵੀਕਾਰਯੋਗ ਹੈ।
ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਨਿਹੰਗ ਜਸਪਾਲ ਸਿੰਘ ਵੱਲੋਂ ਹਮਲਾ ਕੀਤਾ ਗਿਆ। ਜਿਸ ਦੀ ਸਿਆਸੀ ਆਗੂਆਂ ਵੱਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਇਸ ਘਟਨਾ ਵਿੱਚ ਹੱਥ ‘ਤੇ ਸੱਟ ਲੱਗਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਮਲਾਵਰ ਨਿਹੰਗ ਜਸਪਾਲ ਸਿੰਘ ਨੂੰ ਪੁਲਿਸ ਨੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।
AAP ਵੱਲੋਂ ਹਮਲੇ ਦੀ ਨਿਖੇਧੀ
ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬਲਤੇਜ ਪੰਨੂ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਗੁਰਦੁਆਰਾ ਸਾਹਿਬ ਵਿੱਚ ਕਿਸੇ ‘ਤੇ ਹਮਲਾ ਨਹੀਂ ਹੋਣਾ ਚਾਹਿਦਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਬੇਅਦਬੀਆਂ ਹੋਈਆਂ। ਜਿਸ ਨੂੰ ਲੈ ਕੇ ਸਿੱਖਾਂ ਵਿੱਚ ਕਾਫੀ ਰੋਸ ਹੈ।
ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਆਮ ਆਦਮੀ ਪਾਰਟੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੀ ਹੈ, ਪਰ ਇੱਥੇ ਇਹ ਗੱਲ ਜ਼ਰੂਰ ਵਿਚਾਰਨ ਵਾਲ਼ੀ ਹੈ ਕਿ ਅਕਾਲੀ ਦਲ ਬਾਦਲ ਦੀ ਅਗਵਾਈ ਵਾਲ਼ੀ ਸਰਕਾਰ ਵੇਲ਼ੇ ਹੋਈਆਂ ਬੇਅਦਬੀਆਂ, ਸੰਗਤ ਨਾਲ਼ ਹੋਏ ਦੁਰਵਿਹਾਰ ਅਤੇ ਨਾਇਨਸਾਫ਼ੀ ਵਿਰੁੱਧ ਸੰਗਤ ਦੇ ਹਿਰਦਿਆਂ ‘ਚ ਅੱਜ ਤੱਕ ਭਾਰੀ ਰੋਸ ਹੈ ਅਤੇ ਅਕਾਲੀ ਦਲ ਬਾਦਲ ਨੂੰ ਇਸ pic.twitter.com/yIBxr2HDYt
— AAP Punjab (@AAPPunjab) August 13, 2026
ਰਵਨੀਤ ਬਿੱਟੂ ਵੱਲੋਂ ਹਮਲੇ ਦੀ ਸਖ਼ਤ ਨਿੰਦਾ
ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਰਾਹੀਂ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੀ ਜਾਨ ‘ਤੇ ਕੀਤਾ ਗਿਆ ਕਾਇਰਤਾਪੂਰਨ ਹਮਲਾ ਬੇਹੱਦ ਨਿੰਦਣਯੋਗ ਹੈ ਅਤੇ ਇਹ ਪੰਜਾਬ ਦੀ ਸ਼ਾਂਤੀ ਤੇ ਸੁਰੱਖਿਆ ਲਈ ਸਿੱਧਾ ਖਤਰਾ ਹੈ।ਸਾਡੇ ਪਵਿੱਤਰ ਅਸਥਾਨਾਂ ਵਿੱਚ ਹਿੰਸਾ ਅਤੇ ਡਰਾਉਣ-ਧਮਕਾਉਣ ਦੀ ਕੋਈ ਥਾਂ ਨਹੀਂ ਹੈ। ਦੋਸ਼ੀਆਂ ਨੂੰ ਬੇਨਕਾਬ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸੇਵਾ, ਹਿੰਮਤ ਅਤੇ ਸ਼ਾਂਤੀ ਦਾ ਪ੍ਰਤੀਕ ਹੈ—ਹਿੰਸਾ ਦਾ ਨਹੀਂ।
The cowardly attempt on Sardar Sukhbir Singh Badal Jis life is deeply condemnable and a direct threat to Punjabs peace and security.
Violence and intimidation have no place in our holy shrines. The perpetrators must be exposed and punished, and those responsible for the — Ravneet Singh Bittu (@RavneetBittu) August 13, 2026ਇਹ ਵੀ ਪੜ੍ਹੋ
ਪਵਿੱਤਰ ਸਥਾਨ ‘ਤੇ ਹਿੰਸਾ ਲਈ ਕੋਈ ਥਾਂ ਨਹੀਂ- ਸੁਖਜਿੰਦਰ ਰੰਧਾਵਾ
ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਗੁਰੂ ਦੀ ਸ਼ਰਨ ਵਿੱਚ ਆਏ ਕਿਸੇ ਵੀ ਵਿਅਕਤੀ ‘ਤੇ ਹਮਲਾ ਕਰਨਾ ਪੂਰੀ ਤਰ੍ਹਾਂ ਨਿੰਦਣਯੋਗ ਅਤੇ ਅਸਵੀਕਾਰਨਯੋਗ ਹੈ। ਮੈਂ ਸਰਦਾਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਗੁਰੂ ਦਾ ਘਰ ਸਾਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਸਾਰੀ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ, ਅਜਿਹੇ ਪਵਿੱਤਰ ਸਥਾਨ ‘ਤੇ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਵਾਹਿਗੁਰੂ ਜੀ ਅੱਗੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ।
ਗੁਰੂ ਦੀ ਸ਼ਰਨ ਵਿੱਚ ਆਏ ਕਿਸੇ ਵੀ ਵਿਅਕਤੀ ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਅਸਵੀਕਾਰਯੋਗ ਹੈ।
ਸ. ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਗੁਰੂ ਘਰ ਸਾਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਅਜਿਹੇ ਪਵਿੱਤਰ ਅਸਥਾਨ ਨਾਲ ਜੁੜੀ ਥਾਂ ਤੇ ਹਿੰਸਾ ਦੀ ਕੋਈ ਥਾਂ — Sukhjinder Singh Randhawa (@Sukhjinder_INC) August 13, 2026
ਕਿਸੇ ਸਿੱਖ ‘ਤੇ ਹਮਲਾ ਕਰਨ ਵਾਲਾ ਸਿੱਖ ਨਹੀਂ ਹੋ ਸਕਦਾ- ਜਥੇਦਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ। ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।
ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ‘ਤੇ ਤੌਹੀਨ- ਧਾਮੀ
ਇਸ ਦੌਰਾਨ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੁਖਬੀਰ ‘ਤੇ ਹੋਏ ਹਮਲੇ ਨੂੰ ਦੁਖਦਾਈ ਅਤੇ ਮੰਦਭਾਗ ਦੱਸਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ‘ਤੇ ਤੌਹੀਨ ਹੈ। ਉਨ੍ਹਾਂ ਕਿਹਾ ਕਿ ਕਿਸੇ ਸ਼ਰਧਾਲੂ ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।
