AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸੁਖਬੀਰ ਬਾਦਲ ‘ਤੇ ਨਾਂਦੇੜ ਸਾਹਿਬ ‘ਚ ਜਾਨਲੇਵਾ ਹਮਲਾ, ਹਸਪਤਾਲ ‘ਚ ਭਰਤੀ

Sukhbir Badal Attacked in Nanded Sahib:ਸੁਖਬੀਰ ਸਿੰਘ ਬਾਦਲ 'ਤੇ ਦੋ ਸਾਲ ਪਹਿਲਾਂ ਵੀ ਹਮਲਾ ਹੋਇਆ ਸੀ। 4 ਦਸੰਬਰ, 2024 ਨੂੰ ਸੁਖਬੀਰ ਸਿੰਘ ਬਾਦਲ 'ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਬਾਹਰ ਹਮਲਾ ਹੋਇਆ ਸੀ। ਜਦੋਂ ਉਹ ਅਕਾਲ ਤਖ਼ਤ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਦੇ ਹਿੱਸੇ ਵਜੋਂ ਗਾਰਡ ਡਿਊਟੀ ਨਿਭਾ ਰਹੇ ਸਨ, ਤਾਂ ਨਾਰਾਇਣ ਸਿੰਘ ਚੌੜਾ ਨਾਮ ਦੇ ਇੱਕ ਹਮਲਾਵਰ ਨੇ ਉਨ੍ਹਾਂ ਤੇ ਗੋਲੀ ਚਲਾ ਦਿੱਤੀ। ਸੁਰੱਖਿਆ ਕਰਮਚਾਰੀਆਂ ਅਤੇ ਰਾਹਗੀਰਾਂ ਨੇ ਹਮਲਾਵਰ ਨੂੰ ਤੁਰੰਤ ਕਾਬੂ ਕਰ ਲਿਆ ਸੀ।

ਸੁਖਬੀਰ ਬਾਦਲ 'ਤੇ ਨਾਂਦੇੜ ਸਾਹਿਬ 'ਚ ਜਾਨਲੇਵਾ ਹਮਲਾ, ਹਸਪਤਾਲ 'ਚ ਭਰਤੀ
tv9-punjabi
| Updated On: 13 Aug 2026 15:19 PM IST
Share

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਹਮਲੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ‘ਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਗੁਰਦੁਆਰੇ ਵਿੱਚ ਮੱਥਾ ਟੇਕ ਰਹੇ ਸਨ।।

ਮੁੱਢਲੀ ਜਾਣਕਾਰੀ ਅਨੁਸਾਰ, ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਨਿਹੰਗ ਨੇ ਕਿਰਪਾਨ ਨਾਲ ਉਨ੍ਹਾਂ ‘ਤੇ ਹਮਲਾ ਕੀਤਾ। ਹਮਲੇ ਵਿੱਚ ਬਾਦਲ ਦੇ ਹੱਥ ਤੇ ਸੱਟ ਲੱਗੀ ਹੈ, ਜਦੋਂ ਕਿ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋਇਆ ਹੈ।

ਹੱਥ ਤੇ ਲੱਗੀ ਸੱਟ

ਦੱਸਿਆ ਗਿਆ ਹੈ ਕਿ ਹਮਲੇ ਦੌਰਾਨ ਬਾਦਲ ਦੇ ਹੱਥ ਵਿੱਚ ਸੱਟਾਂ ਲੱਗੀਆਂ। ਉਨ੍ਹਾਂ ਦੇ ਨਾਲ ਆਏ ਇੱਕ ਸੁਰੱਖਿਆ ਗਾਰਡ ਨੇ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਉਸਨੂੰ ਵੀ ਸੱਟ ਲੱਗੀ ਹੈ। ਘਟਨਾ ਤੋਂ ਬਾਅਦ, ਸੁਖਬੀਰ ਬਾਦਲ ਨੂੰ ਇਲਾਜ ਲਈ ਨਿੱਜੀ ਯਸ਼ੋਸਾਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਬਾਰੇ ਵਿਸਤ੍ਰਿਤ ਡਾਕਟਰੀ ਅਪਡੇਟ ਦੀ ਫਿਲਹਾਲ ਉਡੀਕ ਕੀਤੀ ਜਾ ਹੈ।

ਪੁਲਿਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕੀਤਾ

ਘਟਨਾ ਤੋਂ ਬਾਅਦ, ਸੁਰੱਖਿਆ ਕਰਮਚਾਰੀਆਂ ਅਤੇ ਮੌਕੇ ‘ਤੇ ਮੌਜੂਦ ਹੋਰਾਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਮਲੇ ਦੇ ਪਿੱਛੇ ਦਾ ਉਦੇਸ਼ ਅਜੇ ਸਪੱਸ਼ਟ ਨਹੀਂ ਹੈ।

ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ

ਸੁਖਬੀਰ ਸਿੰਘ ਬਾਦਲ ਵਰਗੇ ਪ੍ਰਮੁੱਖ ਸਿਆਸੀ ਆਗੂ ‘ਤੇ ਧਾਰਮਿਕ ਸਥਾਨ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦਾਂ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ।

ਨਾਂਦੇੜ ਕਿਉਂ ਗਏ ਸਨ ਸੁਖਬੀਰ ਸਿੰਘ ਬਾਦਲ?

ਰਿਪੋਰਟਾਂ ਅਨੁਸਾਰ, ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਦੇ ਨਾਲ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਗਏ ਸਨ। ਜਦੋਂ ਉਹ ਗੁਰਦੁਆਰਾ ਮਾਤਾ ਸਾਹਿਬ ਕੌਰ ਪਹੁੰਚੇ ਤਾਂ ਇੱਕ ਅਣਪਛਾਤੇ ਹਮਲਾਵਰ ਨੇ ਉਨ੍ਹਾਂ ‘ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਨਾਂਦੇੜ ਦੇ ਸ੍ਰੀ ਹਜ਼ੂਰ ਸਾਹਿਬ ਨੂੰ ਸਿੱਖਾਂ ਦੇ ਪੰਜ ਸਭ ਤੋਂ ਪਵਿੱਤਰ ਅਤੇ ਉੱਚੇ ਤਖ਼ਤਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਸੁਖਬੀਰ ਸਿੰਘ ਬਾਦਲ ਉੱਥੇ ਗੁਰਦੁਆਰੇ ਵਿੱਚ ਸੇਵਾ ਕਰਨ ਅਤੇ ਮੱਥਾ ਟੇਕਣ ਗਏ ਸਨ।

ਨਾਂਦੇੜ ਸਾਹਿਬ ਤੋਂ ਵਿਨੋਦ ਜਗਦਾਲੇ ਦੀ ਰਿਪੋਰਟ

Follow Us
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO...
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ...
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ...
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ...