ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਮੀਟਿੰਗ, ਮਜੀਠੀਆ ਦੀ ਰਿਹਾਈ ਤੋਂ ਬਾਅਦ ਸੁਖਬੀਰ ਬਾਦਲ ਨੇ ਸੱਦੀ ਅਹਿਮ ਬੈਠਕ

3 ਫਰਵਰੀ ਨੂੰ ਹੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਤੇ ਨਿਊ ਨਾਭਾ ਜੇਲ੍ਹ ਤੋਂ ਬਾਹਰ ਆਏ ਸਨ। ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਜੇਲ੍ਹ ਚ ਬੰਦ ਸਨ। ਉਨ੍ਹਾਂ ਨੂੰ 25 ਜੂਨ, 2025 ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਕੇਸ ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਮੀਟਿੰਗ, ਮਜੀਠੀਆ ਦੀ ਰਿਹਾਈ ਤੋਂ ਬਾਅਦ ਸੁਖਬੀਰ ਬਾਦਲ ਨੇ ਸੱਦੀ ਅਹਿਮ ਬੈਠਕ
ਸੁਖਬੀਰ ਬਾਦਲ ਨੇ ਸੱਦੀ ਅਹਿਮ ਬੈਠਕ
Follow Us
tv9-punjabi
| Updated On: 05 Feb 2026 10:35 AM IST

ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਮੀਟਿੰਗ ਸੱਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਇਹ ਬੈਠਕ ਸੱਦੀ ਹੈ। ਅੱਜ ਸਵੇਰੇ 11 ਵਜੇ ਇਹ ਬੈਠਕ ਚੰਡੀਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਦਫ਼ਤਰ ਚ ਹੋਵੇਗੀ। ਇਸ ਬੈਠਕ ਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੋ ਸਕਦੇ ਹਨ।

ਦੱਸ ਦੇਈਏ ਕਿ 3 ਫਰਵਰੀ ਨੂੰ ਹੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਤੇ ਨਿਊ ਨਾਭਾ ਜੇਲ੍ਹ ਤੋਂ ਬਾਹਰ ਆਏ ਸਨ। ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਜੇਲ੍ਹ ਚ ਬੰਦ ਸਨ। ਉਨ੍ਹਾਂ ਨੂੰ 25 ਜੂਨ, 2025 ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਕੇਸ ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੇ ਮਾਇਨੇ

ਹਾਲਾਂਕਿ, ਇਹ ਮੀਟਿੰਗ ਦਾ ਏਜੰਡਾ ਕੀ ਹੈ? ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ। ਪਰ, ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਰਣਨੀਤੀ ਤੇ ਚਰਚਾ ਹੋ ਸਕਦੀ ਹੈ। ਪਾਰਟੀ ਦੇ ਸੀਨੀਅਰ ਆਗੂ ਦੀ ਰਿਹਾਈ ਤੋਂ ਬਾਅਦ ਪਾਰਟੀ ਅੱਗੇ ਦੇ ਰਾਜਨੀਤਿਕ ਕਦਮਾਂ ਬਾਰੇ ਚਰਚਾ ਕਰ ਸਕਦੀ ਹੈ। ਪੰਜਾਬ ਚ 2027 ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪਾਰਟੀ ਇਸ ਬਾਰੇ ਰਣਨੀਤੀ ਤੇ ਅੱਗੇ ਦੀਆਂ ਤਿਆਰੀਆਂ ਦੀ ਚਰਚਾ ਕਰ ਸਕਦੀ ਹੈ।

ਦੱਸ ਦੇਈਏ ਕਿ ਮਜੀਠੀਆ ਦੀ ਮਾਝੇ ਦੇ ਖੇਤਰ ਚ ਚੰਗੀ ਪਕੜ ਹੈ। ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਅਕਾਲੀ ਦਲ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੀ ਤਿੱਖੀ ਬਿਆਨਬਾਜ਼ੀ ਅਕਸਰ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਉਹ ਵਿਰੋਧੀ ਪਾਰਟੀਆਂ ਤੇ ਸਿੱਧੇ ਹਮਲੇ ਤੇ ਖੁਲ੍ਹ ਕੇ ਗੱਲ ਕਰਨ ਲਈ ਆਪਣੇ ਸਮਰਥਕਾਂ ਚ ਕਾਫ਼ੀ ਮਸ਼ਹੂਰ ਹਨ। ਹੁਣ, ਪਾਰਟੀ ਦਾ ਵੱਡਾ ਆਗੂ ਜਦੋਂ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ ਤਾਂ ਪਾਰਟੀ ਇਸ ਦਾ ਪੂਰਾ ਫਾਇਦਾ ਲੈਣਾ ਚਾਵੇਗੀ। ਇਸ ਦੇ ਨਾਲ ਹੀ ਮਜੀਠੀਆ ਲਈ ਵੀ ਇਹ ਵੱਡਾ ਮੌਕਾ ਹੈ ਕਿ ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਉਹ ਆਪਣੀ ਰਾਜਨੀਤੀ ਨੂੰ ਚਮਕਾਉਣ।

India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ...
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ...
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ...
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ...
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ...
Union Budget 2026: ਨਿਰਮਲਾ ਸੀਤਾਰਮਨ ਦੇ ਬਜਟ 'ਤੇ ਆਗੂਆਂ ਦੀ ਪ੍ਰਤੀਕਿਰਿਆ, ਟੈਕਸਾਂ ਤੇ ਮੱਧ ਵਰਗ ਬਾਰੇ ਕਹੀਆਂ ਇਹ ਗੱਲਾਂ
Union Budget 2026: ਨਿਰਮਲਾ ਸੀਤਾਰਮਨ ਦੇ ਬਜਟ 'ਤੇ ਆਗੂਆਂ ਦੀ ਪ੍ਰਤੀਕਿਰਿਆ, ਟੈਕਸਾਂ ਤੇ ਮੱਧ ਵਰਗ ਬਾਰੇ ਕਹੀਆਂ ਇਹ ਗੱਲਾਂ...
Budget 2026: ਬਜਟ ਦਾ ਅਸਲ ਮਕਸਦ ਆਮਦਨ ਖਰਚ ਤੇ ਵਿਕਾਸ ਦੀ ਦਿਸ਼ਾ ਤੈਅ ਕਰਨਾ- ਬਜਟ ਵਿਸ਼ਲੇਸ਼ਕ ਇੰਜੀਨੀਅਰ ਪਵਨ ਸ਼ਰਮਾ
Budget 2026: ਬਜਟ ਦਾ ਅਸਲ ਮਕਸਦ ਆਮਦਨ ਖਰਚ ਤੇ ਵਿਕਾਸ ਦੀ ਦਿਸ਼ਾ ਤੈਅ ਕਰਨਾ- ਬਜਟ ਵਿਸ਼ਲੇਸ਼ਕ ਇੰਜੀਨੀਅਰ ਪਵਨ ਸ਼ਰਮਾ...
Budget 2026: ਬੈਂਕਿੰਗ ਖੇਤਰ 'ਚ ਸੁਧਾਰ, ਬਾਂਡ ਬਾਜ਼ਾਰ ਨੂੰ ਉਤਸ਼ਾਹਿਤ ਕਰਨਾ ਤੇ ਵਿਦੇਸ਼ੀ ਨਿਵੇਸ਼ ਲਈ ਨਵੇਂ ਪ੍ਰਬੰਧ
Budget 2026: ਬੈਂਕਿੰਗ ਖੇਤਰ 'ਚ ਸੁਧਾਰ, ਬਾਂਡ ਬਾਜ਼ਾਰ ਨੂੰ ਉਤਸ਼ਾਹਿਤ ਕਰਨਾ ਤੇ ਵਿਦੇਸ਼ੀ ਨਿਵੇਸ਼ ਲਈ ਨਵੇਂ ਪ੍ਰਬੰਧ...