ਸ਼੍ਰੋਮਣੀ ਅਕਾਲੀ ਦਲ ਤੋਂ 2 ਵੱਡੇ ਲੀਡਰ ਹੋਏ ਲਾਂਭੇ, ਜਗਦੀਪ ਚੀਮਾ ਪਾਰਟੀ ‘ਚੋਂ ਬਾਹਰ, ਅਨਿਲ ਜੋਸ਼ੀ ਨੇ ਫੜਿਆ ਕਾਂਗਰਸ ਦਾ ‘ਹੱਥ’

Updated On: 

30 Sep 2025 16:09 PM IST

ਅਕਾਲੀ ਲੀਡਰ ਜਗਦੀਪ ਚੀਮਾ 'ਤੇ ਪਾਰਟੀ ਦਾ ਐਕਸ਼ਨ। ਸੁਖਬੀਰ ਬਾਦਲ ਨੇ ਪਾਰਟੀ ਚੋਂ ਕੱਢਿਆ ਬਾਹਰ। ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਲਿਆ ਐਕਸ਼ਨ। ਉੱਥੇ ਹੀ ਅੰਮ੍ਰਿਤਸਰ ਤੋਂ ਅਕਾਲੀ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਉਹ ਜਲਦ ਹੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

ਸ਼੍ਰੋਮਣੀ ਅਕਾਲੀ ਦਲ ਤੋਂ 2 ਵੱਡੇ ਲੀਡਰ ਹੋਏ ਲਾਂਭੇ, ਜਗਦੀਪ ਚੀਮਾ ਪਾਰਟੀ ਚੋਂ ਬਾਹਰ, ਅਨਿਲ ਜੋਸ਼ੀ ਨੇ ਫੜਿਆ ਕਾਂਗਰਸ ਦਾ ਹੱਥ
Follow Us On

ਪੰਜਾਬ ਵਿੱਚ 2027 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅੰਮ੍ਰਿਤਸਰ ਤੋਂ ਅਕਾਲੀ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਉਹ ਜਲਦ ਹੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉੱਥੇ ਹੀ ਸੁਖਬੀਰ ਬਾਦਲ ਨੇ ਐਕਸ਼ਨ ਲੈਂਦਿਆਂ ਜਗਦੀਪ ਚੀਮਾ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਇਹ ਕਾਰਵਾਈ ਕੀਤੀ ਗਈ ਹੈ।

ਜਗਦੀਪ ਚੀਮਾ ਅਕਾਲੀ ਦਲ ‘ਚੋਂ ਬਾਹਰ

ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਪੁੱਤਰ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਆਪਣੇ ‘ਐਕਸ’ ਹੈਂਡਲ ‘ਤੇ ਪੋਸਟ ਕੀਤੀ। ਡਾ. ਚੀਮਾ ਨੇ ਕਿਹਾ ਕਿ ਜਗਦੀਪ ਚੀਮਾ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੀ, ਜਿਸ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ।

ਜਗਦੀਪ ਚੀਮਾ ਪਾਰਟੀ ਦੇ ਜਨਰਲ ਸਕੱਤਰ ਸਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਫਤਿਹਗੜ੍ਹ ਸਾਹਿਬ ਤੋਂ ਲੜੀਆਂ ਸਨ। ਉਨ੍ਹਾਂ ਨੇ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਦਾ ਵੀ ਵਿਰੋਧ ਕੀਤਾ।

ਕਾਂਗਰਸ ਵਿੱਚ ਸ਼ਾਮਲ ਹੋਣਗੇ ਅਨਿਲ ਜੋਸ਼ੀ

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਣਗੇ। ਦਿੱਲੀ ਵਿੱਚ ਉਨ੍ਹਾਂ ਨੇ ਕੇਸੀ ਵੇਨੂਗੋਪਾਲ ਨਾਲ ਮੁਲਾਕਾਤ ਕੀਤਾ ਹੈ। ਅਨਿਲ ਜੋਸ਼ੀ ਇਸ ਸਮੇਂ ਅਕਾਲੀ ਦਲ ਵਿੱਚ ਵੱਡਾ ਹਿੰਦੂ ਚਿਹਰਾ ਹਨ। ਇਸ ਲਈ ਅਕਾਲੀ ਦਲ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਹ ਅਕਾਲੀ ਦਲ ਦੇ ਉਪ-ਪ੍ਰਧਾਨ ਅਹੁਦੇ ‘ਤੇ ਸਨ।

ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਨਿਲ ਜੋਸ਼ੀ ਭਾਜਪਾ ਵਿੱਚ ਸਨ। ਉਹ ਭਾਜਪਾ ਦੀ ਟਿਕਟ ‘ਤੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।

ਜੋਸ਼ੀ ਨੇ ਅਕਾਲੀ ਦਲ-ਭਾਜਪਾ ਗੱਠਜੋੜ ਦੌਰਾਨ ਅਕਾਲੀ ਦਲ-ਭਾਜਪਾ ਸਰਕਾਰ ਵਿੱਚ ਮੰਤਰੀ ਵਜੋਂ ਵੀ ਸੇਵਾ ਨਿਭਾਈ। ਕਿਸਾਨ ਅੰਦੋਲਨ ਦੇ ਸਮਰਥਨ ਨੂੰ ਲੈ ਕੇ ਆਪਣੀ ਪਾਰਟੀ (ਭਾਜਪਾ) ਨਾਲ ਮਤਭੇਦਾਂ ਕਾਰਨ ਉਹ 2021 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ।