ਸੁਖਬੀਰ ਬਾਦਲ ਦੀ ਜੱਥੇਦਾਰ ਨੂੰ ਅਪੀਲ, ਸਜ਼ਾ ਤੇ ਲਓ ਜਲਦੀ ਫੈਸਲਾ

Updated On: 

13 Nov 2024 14:07 PM

Sukhbir Badal: ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਜ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਸਿੰਘ ਸਾਹਿਬ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਦਿੱਤੀ ਜਾਣ ਵਾਲੀ ਧਾਰਮਿਕ ਸਜ਼ਾ ਦਾ ਫੈਸਲਾ ਜਲਦੀ ਲਿਆ ਜਾਵੇ। ਬੀਤੀ 30 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ।

ਸੁਖਬੀਰ ਬਾਦਲ ਦੀ ਜੱਥੇਦਾਰ ਨੂੰ ਅਪੀਲ, ਸਜ਼ਾ ਤੇ ਲਓ ਜਲਦੀ ਫੈਸਲਾ

ਸੁਖਬੀਰ ਸਿੰਘ ਬਾਦਲ

Follow Us On

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਵੱਲੋਂ ਇੱਕ ਬੇਨਤੀ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਨਾਮ ਸੌਂਪਿਆ ਗਿਆ। ਜਿਸ ਵਿੱਚ ਉਹਨਾਂ ਨੇ ਅਪੀਲ ਕੀਤੀ ਕਿ ਉਹਨਾਂ ਨੂੰ ਦਿੱਤੀ ਜਾਣ ਵਾਲੀ ਧਾਰਮਿਕ ਸਜ਼ਾ ਤੇ ਫੈਸਲਾ ਜਲਦ ਲਿਆ ਜਾਵੇ। ਉਹਨਾਂ ਕਿਹਾ ਕਿ ਕਰੀਬ ਢਾਈ ਮਹੀਨਿਆਂ ਦਾ ਸਮਾਂ ਬੀਤ ਗਿਆ ਹੈ। ਜਿਸ ਕਾਰਨ ਹੁਣ ਸਿੰਘ ਸਾਹਿਬ ਕੋਈ ਫੈਸਲਾ ਲੈਣ।

ਅਕਾਲੀ ਦਲ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਗਾਵਤੀ ਆਗੂਆਂ ਨੇ ਅਕਾਲ ਤਖਤ ਵਿਖੇ ਸ਼ਿਕਾਇਤ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਉਹਨਾਂ ਨੇ ਸਕਤਰੇਤ ਅੱਗੇ ਬੇਨਤੀ ਕੀਤੀ ਹੈ ਕਿ ਇਹ ਸਭ ਕੁਝ ਸਿਆਸਤ ਤੋਂ ਪ੍ਰੇਰਿਤ ਹੈ, ਹਾਲਾਂਕਿ ਉਹ ਸਾਰੇ ਵੀ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਅਤੇ ਹੋਰ ਕਈ ਅਹਿਮ ਅਹੁਦਿਆਂ ਤੇ ਰਹਿ ਚੁੱਕੇ ਹਨ। ਪੰਥ ਮੁਤਾਬਕ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਸਿਰ-ਮੱਥੇ ਤੇ ਹੋਵੇਗਾ।

ਨਗਰ ਨਿਗਮ ਚੋਣਾਂ ਦੀ ਤਿਆਰੀ

ਉਨ੍ਹਾਂ ਕਿਹਾ ਹੁਣ ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ 8 ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਹੁਣ ਅਗਲੇ ਕੁਝ ਦਿਨਾਂ ਚ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਜਾਣਗੀਆਂ। ਜਿਸਨੂੰ ਲੈ ਕੇ ਅਕਾਲੀ ਦਲ ਵੀ ਆਪਣੇ ਪੱਧਰ ਤੇ ਤਿਆਰੀ ਕਰਨਾ ਚਾਹੁੰਦਾ ਹੈ। ਇਸ ਲਈ ਬੇਨਤੀ ਕੀਤੀ ਗਈ ਹੈ ਕਿ ਧਾਰਮਿਕ ਸਜ਼ਾ ਤੇ ਛੇਤੀ ਫੈਸਲਾ ਲਿਆ ਜਾਵੇ।

ਜ਼ਿਕਰਯੋਗ ਹੈ ਕਿਇਸੀ ਸਾਲ 30 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਉਹਨਾਂ ਤੇ ਇਲਜ਼ਾਮ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿੰਦਿਆਂ ਅਤੇ ਪੰਜਾਬ ਸਰਕਾਰ ਵਿੱਚ ਰਹਿੰਦਿਆਂ ਉਹਨਾਂ ਵੱਲੋਂ ਕੁੱਝ ਅਜਿਹੇ ਕੰਮ ਕੀਤੇ ਗਏ ਸਨ। ਜੋ ਸਿੱਖੀ ਰਹਿਤ ਮਰਿਯਾਦਾ ਦੇ ਖਿਲਾਫ਼ ਸਨ।

ਸੁਖਬੀਰ ਸਿੰਘ ਬਾਦਲ ਵੱਲੋਂ ਲਿਖੀ ਗਈ ਚਿੱਠੀ

ਸੁਧਾਰ ਲਹਿਰ ਦੇ ਆਗੂਆਂ ਨੂੰ ਕੀਤੀ ਸੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਲੀਡਰਾਂ ਨੇ ਇੱਕ ਲਿਖਤੀ ਸ਼ਿਕਾਇਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸੀ। ਜਿਸ ਵਿੱਚ ਕਈ ਘਟਨਾਵਾਂ ਨੂੰ ਅਧਾਰ ਬਣਾਇਆ ਗਿਆ ਸੀ। ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਸੀ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਅਧੀਨ ਆਪਣੇ ਮੁੱਖ ਉਦੇਸ਼ ਤੋਂ ਭੜਕ ਗਿਆ ਹੈ।

ਬਾਗੀ ਲੀਡਰਾਂ ਨੇ ਕਈ ਹੋਰ ਮੁੱਦੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦੇ ਗਏ ਸਨ। ਜਿਸ ਤੋਂ ਬਾਅਦ ਸਿੰਘ ਸਹਿਬਾਨਾਂ ਵੱਲੋਂ ਸੁਖਬੀਰ ਬਾਦਲ ਅਤੇ ਅਕਾਲੀ ਸਰਕਾਰ ਸਮੇਂ ਮੰਤਰੀ ਰਹੇ ਲੀਡਰਾਂ ਤੋਂ ਸਪੱਸ਼ਟੀਕਰਨ ਮੰਗਿਆ ਸੀ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਫੈਸਲੇ ਦਾ ਸਨਮਾਨ ਕਰਨਗੇ।

ਰਾਮ ਰਹੀਮ ਦੀ ਮੁਆਫ਼ੀ ਬਣੀ ਵੱਡਾ ਮੁੱਦਾ

ਦਰਅਸਲ ਡੇਰਾ ਮੁੱਖੀ ਰਾਮ ਰਹੀਮ ਵੱਲੋਂ ਬਠਿੰਡਾ ਦੇ ਸਲਾਵਤਪੁਰਾ ਨਾਮ ਚਰਚਾ ਘਰ ਵਿੱਚ ਹੋਏ ਸਮਾਗਮ ਵਿੱਚ ਦਸਮ ਪਿਤਾ ਵਾਂਗ ਆਪਣਾ ਪਹਿਰਾਵਾ ਪਹਿਨਿਆ ਸੀ। ਜਿਸ ਤੋਂ ਬਾਅਦ ਪੰਜਾਬ ਵਿੱਚ ਕਾਫੀ ਵਿਵਾਦ ਹੋਇਆ ਸੀ। ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਰਾਮ ਰਹੀਮ ਤੇ ਸਖ਼ਤ ਐਕਸ਼ਨ ਲਿਆ ਸੀ। ਜਿਸ ਤੋਂ ਬਾਅਦ ਇਲਜ਼ਾਮ ਇਹ ਲੱਗਦਾ ਹੈ ਕਿ ਸੁਖਬੀਰ ਬਾਦਲ ਅਤੇ ਉਹਨਾਂ ਦੀ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਰਾਮ ਰਹੀਮ ਨੂੰ ਮੁਆਫ਼ੀ ਦਵਾ ਦਿੱਤੀ ਸੀ। ਜਿਸ ਦਾ ਸਿੱਖ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ।