ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਦੇ ਵਿਖੇ ਤਿੱਖੇ ਤੇਵਰ
Sukhbir Badal Met Bikram Majithia: ਜੂਨ 2025 ਵਿੱਚ, ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਹਨਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਉਹਨਾਂ 'ਤੇ ਸ਼ੈੱਲ ਕੰਪਨੀਆਂ ਅਤੇ ਬੇਨਾਮੀ ਲੈਣ-ਦੇਣ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਅਤੇ ਲਗਭਗ 540 ਕਰੋੜ ਰੁਪਏ ਦੇ ਡਰੱਗ ਮਨੀ ਨੂੰ ਲਾਂਡਰਿੰਗ ਕਰਨ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਹੈ।
Sukhbir Badal Meet Majithia: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਪਹਿਲੀ ਵਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ, ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਸੂਬਾ ਸਰਕਾਰ ਤੇ ਵੀ ਤਿੱਖੇ ਹਮਲੇ ਬੋਲੇ।
ਉਹਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਹਨਾਂ ਕੋਲ ਪਾਸਪੋਰਟ ਨਹੀਂ ਹੈ ਤਾਂ ਬਣਵਾ ਲੈਣ, ਕਿਉਂਕਿ ਅਕਾਲੀ ਸਰਕਾਰ ਆਉਣ ਤੇ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਆਮਦਨ ਤੋਂ ਜ਼ਿਆਦਾ ਜਾਇਦਾਦ ਦਾ ਮਾਮਲਾ ਦਰਜ
ਜੂਨ 2025 ਵਿੱਚ, ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਹਨਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਉਹਨਾਂ ‘ਤੇ ਸ਼ੈੱਲ ਕੰਪਨੀਆਂ ਅਤੇ ਬੇਨਾਮੀ ਲੈਣ-ਦੇਣ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਅਤੇ ਲਗਭਗ 540 ਕਰੋੜ ਰੁਪਏ ਦੇ ਡਰੱਗ ਮਨੀ ਨੂੰ ਲਾਂਡਰਿੰਗ ਕਰਨ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਤਿੰਨ ਮਹੀਨੇ ਕੈਦ ਕੀਤਾ ਗਿਆ ਹੈ। ਇਹ ਲੋਕ ਸੋਚਦੇ ਹਨ ਕਿ ਉਹ ਦਬਾਅ ਪਾ ਕੇ ਅਕਾਲੀ ਆਗੂਆਂ ਦਾ ਮਨੋਬਲ ਤੋੜ ਸਕਦੇ ਹਨ, ਪਰ ਉਨ੍ਹਾਂ ਨੂੰ ਇਹ ਅਹਿਸਾਸ ਨਹੀਂ ਹੈ ਕਿ ਜਿੰਨਾ ਜ਼ਿਆਦਾ ਦਬਾਅ ਉਹ ਪਾਉਣਗੇ, ਅਸੀਂ ਓਨੇ ਹੀ ਮਜ਼ਬੂਤ ਹੋਵਾਂਗੇ। ਪ੍ਰਕਾਸ਼ ਸਿੰਘ ਬਾਦਲ ਨੇ ਵੀ 16 ਸਾਲ ਜੇਲ੍ਹ ਵਿੱਚ ਬਿਤਾਏ, ਪਰ ਕਦੇ ਝੁਕੇ ਨਹੀਂ।
ਹਰਸਿਮਰਤ ਨੇ ਬੰਨ੍ਹੀ ਰੱਖੜੀ
ਸੁਖਬੀਰ ਨੇ ਕਿਹਾ ਕਿ ਮਜੀਠੀਆ ਨੂੰ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਗੁਨੀਵ ਕੌਰ ਨੇ ਮਿਲਣ ਦੀ ਕੋਸ਼ਿਸ਼ ਕੀਤੀ, ਪਰ ਤਿੰਨ ਦਿਨਾਂ ਵਿੱਚ ਵਕੀਲ ਨੂੰ ਸਿਰਫ ਦੋ ਵਾਰ ਅਤੇ ਗਨੀਵ ਨੂੰ ਇੱਕ ਵਾਰ ਮਿਲਣ ਦੀ ਆਗਿਆ ਦਿੱਤੀ ਗਈ। ਹਰਸਿਮਰਤ ਨੂੰ ਵੀ ਸਿਰਫ ਰੱਖੜੀ ਦੌਰਾਨ ਹੀ ਮਿਲਣ ਦੀ ਆਗਿਆ ਦਿੱਤੀ ਗਈ।
ਇਹ ਵੀ ਪੜ੍ਹੋ
ਬਿਆਸ ਮੁਖੀ ਨੇ ਵੀ ਕੀਤੀ ਸੀ ਮੁਲਾਕਾਤ
ਇਸ ਤੋਂ ਕੁੱਝ ਦਿਨ ਪਹਿਲਾਂ ਡੇਰਾ ਬਿਆਸ ਦੇ ਮੁੱਖੀ ਗੁਰਿੰਦਰ ਸਿੰਘ ਢਿੱਲੋਂ ਨੇ ਵੀ ਜੇਲ੍ਹ ਵਿੱਚ ਜਾ ਕੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਇਸ ਤਰੀਕੇ ਨਾਲ ਸੂਬਾ ਸਰਕਾਰ ਤੇ ਦਬਾਅ ਬਣਾਉਣ ਦੀ ਕੋਸ਼ਿਸ ਹੋ ਰਹੀ ਹੈ। ਇਹ ਮਾਮਲਾ ਹਾਈਕੋਰਟ ਵਿੱਚ ਵੀ ਚੱਲ ਰਿਹਾ ਹੈ।
