ਬੀਬੀ ਜਗੀਰ ਕੌਰ ਨਾਲ ਸੁਖਬੀਰ ਬਾਦਲ ਕਰਨਗੇ ਮੁਲਾਕਾਤ! ਕੀ ਅਕਾਲੀ ਦਲ ‘ਚ ਹੋਵੇਗੀ ਵਾਪਸੀ

Updated On: 

09 Nov 2026 17:08 PM IST

2027 ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀ ਜਗੀਰ ਕੌਰ ਦੀ ਵਾਪਸੀ ਦੀਆਂ ਖ਼ਬਰਾਂ ਸਾਹਮਣੇ ਆ ਰਹਿਆਂ ਹਨ। ਦੱਸ ਦਈਏ ਕਿ 14 ਨਵੰਬਰ ਨੂੰ ਬੇਗੋਵਾਲ ਵਿਖੇ ਹੋਣ ਵਾਲੀ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਵਿਚਾਲੇ ਮੁਲਾਕਾਤ ਹੋਵੇਗੀ। ਬੀਬੀ ਜਗੀਰ ਕੌਰ ਦੀ ਵਾਪਸੀ ਨਾਲ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ।

ਬੀਬੀ ਜਗੀਰ ਕੌਰ ਨਾਲ ਸੁਖਬੀਰ ਬਾਦਲ ਕਰਨਗੇ ਮੁਲਾਕਾਤ! ਕੀ ਅਕਾਲੀ ਦਲ ਚ ਹੋਵੇਗੀ ਵਾਪਸੀ

ਬੀਬੀ ਜਗਰੀ ਕੌਰ ਅਤੇ ਸੁਖਬੀਰ ਸਿੰਘ ਬਾਦਲ ਦੀ ਪੁਰਾਣੀ ਤਸਵੀਰ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀ ਜਗੀਰ ਕੌਰ ਦੀ ਵਾਪਸੀ ਦਾ ਰਾਹ ਸਾਫ਼ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਉਹ 13 ਨਵੰਬਰ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਸਿਆਸੀ ਘਟਨਾਕ੍ਰਮ ਵਿੱਚ ਸਭ ਤੋਂ ਅਹਿਮ ਗੱਲ ਇਹ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰਨ ਲਈ ਪਹੁੰਚਣਗੇ। ਉਹ ਬੇਗੋਵਾਲ ਸਥਿਤ ਬੀਬੀ ਜਗੀਰ ਕੌਰ ਦੀ ਰਿਹਾਇਸ਼ ‘ਤੇ ਜਾ ਕੇ ਉਨ੍ਹਾਂ ਨਾਲ ਗੱਲਬਾਤ ਕਰਨਗੇ।

2027 ਚੋਣਾਂ ਤੋਂ ਪਹਿਲਾਂ ਬੀਬੀ ਜਗੀਰ ਕੌਰ ਦੀ ਘਰ ਵਾਪਸੀ

ਇਸ ਮੁਲਾਕਾਤ ਨੂੰ ਦੋਵਾਂ ਆਗੂਆਂ ਵਿਚਾਲੇ ਸਿਆਸੀ ਦੂਰੀਆਂ ਖ਼ਤਮ ਹੋਣ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਇਸ ਮੁਲਾਕਾਤ ਦੇ ਵੇਰਵਿਆਂ ਬਾਰੇ ਅਜੇ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਦੀ ਖ਼ਬਰ ਅਜਿਹੇ ਸਮੇਂ ਆਈ ਹੈ, ਜਦੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

13 ਨਵੰਬਰ ਨੂੰ ਸੁਖਬੀਰ ਬਾਦਲ ਕਰਨਗੇ ਜਗੀਰ ਕੌਰ ਨਾਲ ਮੁਲਾਕਾਤ

13 ਨਵੰਬਰ ਦੀ ਤਰੀਕ ਇਸ ਮਾਮਲੇ ਵਿੱਚ ਖ਼ਾਸ ਮਹੱਤਵ ਰੱਖਦੀ ਹੈ, ਕਿਉਂਕਿ ਇਸੇ ਦਿਨ ਉਨ੍ਹਾਂ ਦੇ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਨਾਲ ਅਕਾਲੀ ਦਲ ਦੇ ਸਿਆਸੀ ਸਮੀਕਰਨਾਂ ਵਿੱਚ ਵੀ ਨਵੀਂ ਚਰਚਾ ਸ਼ੁਰੂ ਹੋ ਸਕਦੀ ਹੈ। ਬੇਗੋਵਾਲ ਵਿਖੇ ਹੋਣ ਵਾਲੀ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਦੀ ਮੁਲਾਕਾਤ ‘ਤੇ ਹੁਣ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੁਲਾਕਾਤ ਤੋਂ ਬਾਅਦ ਦੋਵਾਂ ਆਗੂਆਂ ਵੱਲੋਂ ਕੀ ਐਲਾਨ ਕੀਤਾ ਜਾਂਦਾ ਹੈ, ਇਹ ਦੇਖਣਾ ਅਹਿਮ ਹੋਵੇਗਾ।

ਅਕਾਲੀ ਦਲ ਨੂੰ ਮਿਲੇਗੀ ਮਜ਼ਬੂਤੀ

ਅਕਾਲੀ ਦਲ ਲਈ ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਇੱਕ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੀ ਪਾਰਟੀ ਵਿੱਚ ਮੁੜ ਸ਼ਮੂਲੀਅਤ ਨਾਲ ਪਾਰਟੀ ਨੂੰ ਕਿਹੜਾ ਸਿਆਸੀ ਲਾਭ ਮਿਲਦਾ ਹੈ, ਇਸ ਬਾਰੇ ਆਉਣ ਵਾਲੇ ਦਿਨਾਂ ਵਿੱਚ ਤਸਵੀਰ ਹੋਰ ਸਪੱਸ਼ਟ ਹੋਵੇਗੀ। ਫਿਲਹਾਲ, 13 ਨਵੰਬਰ ਨੂੰ ਹੋਣ ਵਾਲੀ ਸੰਭਾਵਿਤ ਘਰ ਵਾਪਸੀ ਅਤੇ ਬੇਗੋਵਾਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣੀ ਹੋਈ ਹੈ।

Loading...
Unable to load recommendations.
Follow Us
Related Stories
ਫਿਰੋਜ਼ਪੁਰ ਦੇ ਪਿੰਡ ਝੋਕ ਮੋਹੜੇ ‘ਚ ਘਰ ਬਾਹਰ ਅੰਨ੍ਹੇਵਾਹ ਫਾਇਰਿੰਗ, ਹਮਲਾਵਰਾਂ ਨੇ ਚਲਾਈਆਂ 7 ਗੋਲਿਆਂ; ਨਹੀਂ ਹੋਇਆ ਕੋਈ ਜਾਨੀ ਨੁਕਸਾਨ
ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ, ਅਸਥੀਆਂ ਦਫ਼ਨਾ ਕੇ ਲਗਾਇਆ ਰੁੱਖ; ਪਿਤਾ ਬੋਲੇ-ਰੋਜ਼ਾਨਾ ਕਰਨਗੇ ਦੇਖਭਾਲ
ਬੁੜੈਲ ਜੇਲ੍ਹ ‘ਚ ਗੈਂਗਸਟਰਾਂ ਲਈ ਬਣੇਗੀ ਵੱਖਰੀ High-Security ਬੈਰਕ, 8 ਸ਼੍ਰੇਣੀਆਂ ‘ਚ ਵੰਡੇ ਜਾਣਗੇ ਕੈਦੀ
ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ, ਅੰਤਿਮ ਸੰਸਕਾਰ ਤੇ ਧਾਰਮਿਕ ਰਸਮਾਂ ਲਈ ਪੈਰੋਲ ਵਾਸਤੇ ਅਦਾਲਤ ਪਹੁੰਚੇ ਵਕੀਲ
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ! ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਗੈਂਗ ਦਾ ਮੁੱਖ ਸਰਗਨਾ ਅਫਰੀਦੀ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ
ਦੀਵਾਲੀ ਦੀ ਰਾਤ ਅੰਮ੍ਰਿਤਸਰ ‘ਚ ਗੋਲੀਆਂ ਦੀ ਗੂੰਜ, ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਫਾਇਰਿੰਗ, ਇੱਕ ਦੀ ਮੌਤ