ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਨਹੀਂ ਲੜਣਗੇ ਲੋਕ ਸਭਾ ਦੀਆਂ ਚੋਣਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਨਾ ਲੜਣ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਹਾਈਕਮਾਨ ਦੀ ਹੋਈ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਫਿਲਹਾਲ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸਾਂਸਦ ਹਨ। ਹੁਣ ਸਵਾਲ ਖੜ੍ਹਾ ਹੁੰਦਾ ਹੈ ਕਿ ਜੇਕਰ ਸੁਖਬੀਰ ਬਾਦਲ ਚੋਣ ਨਹੀਂ ਲੜਦੇ ਤਾਂ ਹੋਰ ਕੋਣ ਉਮੀਦਵਾਰ ਹੋਵੇਗਾ।
ਅਗਾਮੀ ਲੋਕ ਸਭਾ ਚੋਣਾਂ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਰਣਨੀਤੀ ਉਲੀਕੀ ਜਾ ਰਹੀ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਤਾਂ ਉੱਥੇ ਹੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਦਾ ਅਜੇ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਲੋਕ ਸਭਾ ਚੋਣਾਂ ਦੀਆਂ ਸਰਗਰਮੀ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸ਼ਾਂਸਦ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲੜਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਪਾਰਟੀ ਲੀਡਰਾਂ ਨਾਲ ਉੱਚ ਪੱਧਰੀ ਬੈਠਕ ਕਰਨ ਤੋਂ ਬਾਅਦ ਇਹ ਐਲਾਨ ਕੀਤਾ।
ਖ਼ਬਰ ਅਪਡੇਟ ਹੋ ਰਹੀ ਹੈ ਜੀ….