AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬੇਅਦਬੀ ਕਾਂਡ ‘ਚ ਸੁਖਬੀਰ ਬਾਦਲ ਨੂੰ SIT ਦਾ ਨੋਟਿਸ, ਸੋਮਵਾਰ ਨੂੰ ਪੁੱਛਗਿੱਛ ਲਈ ਬੁਲਾਇਆ

Sukhbir Badal : ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਵਿੱਚ ਕੀਤੇ ਗਏ ਵੱਡੇ ਫੇਰਬਦਲ ਤੋਂ ਬਾਅਦ, ਡੀਆਈਜੀ ਬਠਿੰਡਾ ਹਰਜੀਤ ਸਿੰਘ ਦੀ ਅਗਵਾਈ ਹੇਠ ਇਸ ਮਾਮਲੇ ਨੂੰ ਨਵੀਂ ਰਫਤਾਰ ਦਿੱਤੀ ਜਾ ਰਹੀ ਹੈ। ਇਸੇ ਕੜੀ ਦੇ ਤਹਿਤ ਬੀਤੀ 2 ਜੂਨ ਨੂੰ ਐਸਆਈਟੀ ਨੇ ਫ਼ਰੀਦਕੋਟ ਦੇ ਉਨ੍ਹਾਂ ਤਮਾਮ ਇਤਿਹਾਸਕ ਘਟਨਾ ਸਥਾਨਾਂ ਦਾ ਦੌਰਾ ਕੀਤਾ, ਜਿੱਥੋਂ ਇਸ ਪੂਰੇ ਵਿਵਾਦ ਦੀ ਸ਼ੁਰੂਆਤ ਹੋਈ ਸੀ।

ਬੇਅਦਬੀ ਕਾਂਡ 'ਚ ਸੁਖਬੀਰ ਬਾਦਲ ਨੂੰ SIT ਦਾ ਨੋਟਿਸ, ਸੋਮਵਾਰ ਨੂੰ ਪੁੱਛਗਿੱਛ ਲਈ ਬੁਲਾਇਆ
ਸੁਖਬੀਰ ਸਿੰਘ ਬਾਦਲ
tv9-punjabi
| Updated On: 16 Jul 2026 15:42 PM IST
Share

SIT Notice to Sukhbir Badal in Bahbal Kalan Firing Case: ਪੰਜਾਬ ਵਿੱਚ ਵਾਪਰੇ ਬਹੁਚਰਚਿਤ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ- ਬਹਿਬਲ ਕਲਾਂ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਵੱਡੀ ਕਾਰਵਾਈ ਕੀਤੀ ਹੈ। SIT ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸੁਖਬੀਰ ਬਾਦਲ ਤੋਂ ਅਗਲੇ ਸੋਮਵਾਰ ਪੁੱਛਗਿੱਛ ਕੀਤੀ ਜਾਵੇਗੀ। ਇਸਤੋਂ ਪਹਿਲਾਂ ਭਾਜਪਾ ਨੇਤਾ ਵਿਜੇ ਸਾਂਪਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਬੇਅਦਬੀ ਮਾਮਲੇ ਦੀ ਜਾਂਚ ਵਿੱਚ ਹੁਣ ਤੱਕ ਕੀ-ਕੀ ਹੋਇਆ?

  • ਜੁਲਾਈ 2026 ਦੇ ਸ਼ੁਰੂ ਵਿੱਚ, DIG ਹਰਜੀਤ ਸਿੰਘ ਦੀ ਅਗਵਾਈ ਵਾਲੀ ਨਵੀਂ SIT ਨੇ ਫਰੀਦਕੋਟ ਵਿੱਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਸੀਨ ਰਿਕ੍ਰਿਏਟ ਕੀਤਾ। ਟੀਮ ਨੇ ਸਬੂਤਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਬਾਜਾਖਾਨਾ ਪੁਲਿਸ ਸਟੇਸ਼ਨ ਦਾ ਵੀ ਦੌਰਾ ਕੀਤਾ, ਜਿੱਥੇ ਕੇਸ ਡਾਇਰੀ ਅਤੇ ਹੋਰ ਦਸਤਾਵੇਜ਼ ਸੁਰੱਖਿਅਤ ਹਨ।
  • ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੂਨ 2026 ਵਿੱਚ ਐਸਆਈਟੀ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਸੀ। ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਸੰਬਰ 2024 ਵਿੱਚ ਅਕਾਲ ਤਖ਼ਤ ਸਾਹਿਬ ਅੱਗੇ ਦਿੱਤੀ ਗਈ ਬਿਨਾਂ ਸ਼ਰਤ ਮੁਆਫ਼ੀ ਦੇ ਸਬੰਧ ਵਿੱਚ ਦਰਜ ਕੀਤਾ ਗਿਆ ਸੀ।
  • ਜੂਨ ਅਤੇ ਜੁਲਾਈ 2026 ਦੌਰਾਨ, ਐਸਆਈਟੀ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਵਿਜੇ ਸਾਂਪਲਾ, ਸਾਬਕਾ ਓਐਸਡੀ ਗਗਨਦੀਪ ਸਿੰਘ ਬਰਾੜ ਅਤੇ ਤਤਕਾਲੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੂੰ ਤਲਬ ਕਰਕੇ ਪੁੱਛਗਿੱਛ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਤਾਰ ਸਿੰਘ ਬਰਾੜ ਨੂੰ ਵੀ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨਾ ਪਿਆ।

2015 ਵਿੱਚ ਦਰਜ ਮਾਮਲਿਆਂ ‘ਤੇ ਕੇਂਦ੍ਰਿਤ ਹੈ ਜਾਂਚ

ਇਹ ਸਾਰੀ ਜਾਂਚ 2015 ਵਿੱਚ ਬਾਜਾਖਾਨਾ ਪੁਲਿਸ ਸਟੇਸ਼ਨ ਵਿੱਚ ਦਰਜ ਦੋ ਵੱਖ-ਵੱਖ ਮਾਮਲਿਆਂ ਦੇ ਤਹਿਤ ਕੀਤੀ ਜਾ ਰਹੀ ਹੈ। ਇਹ ਮਾਮਲੇ 14 ਅਕਤੂਬਰ, 2015 ਅਤੇ 21 ਅਕਤੂਬਰ, 2015 ਨੂੰ ਦਰਜ ਕੀਤੇ ਗਏ ਸਨ। ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਬਹਿਬਲ ਕਲਾਂ ਗੋਲੀਬਾਰੀ ਦਾ ਪੰਜਾਬ ਦੇ ਰਾਜਨੀਤਿਕ ਅਤੇ ਸਮਾਜਿਕ ਤਾਣੇ-ਬਾਣੇ ‘ਤੇ ਡੂੰਘਾ ਪ੍ਰਭਾਵ ਪਿਆ। ਐਸਆਈਟੀ ਹੁਣ ਇਨ੍ਹਾਂ ਮੁੱਖ ਵਿਅਕਤੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਐਸਆਈਟੀ ਨੇ ਕੀਤਾ ਸੀ ਘਟਨਾ ਵਾਲੀਆਂ ਥਾਵਾਂ ਦਾ ਦੌਰਾ

ਬੀਤੀ 2 ਜੂਨ ਨੂੰ ਐਸਆਈਟੀ ਸਭ ਤੋਂ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਗੁਰਦੁਆਰਾ ਸਾਹਿਬ ਗਈ। ਇਹ ਉਹੀ ਸਥਾਨ ਹੈ ਜਿੱਥੇ 1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ ਅਤੇ ਬੇਅਦਬੀ ਦੀਆਂ ਘਟਨਾਵਾਂ ਦੀ ਸ਼ੁਰੂਆਤ ਹੋਈ ਸੀ। ਇਸ ਤੋਂ ਬਾਅਦ ਟੀਮ ਨੇ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਹੋਈ ਬੇਅਦਬੀ ਵਾਲੇ ਸਥਾਨ ਅਤੇ ਫਿਰ 14 ਅਕਤੂਬਰ 2015 ਨੂੰ ਹੋਏ ਬਹਿਬਲ ਕਲਾਂ ਗੋਲੀਕਾਂਡ ਵਾਲੀ ਥਾਂ ਦਾ ਵੀ ਬਾਰੀਕੀ ਨਾਲ ਨਿਰੀਖਣ ਕੀਤਾ, ਜਿੱਥੇ ਪੁਲਿਸ ਫਾਇਰਿੰਗ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੀ ਗਈ ਸੀ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...