ਬੇਅਦਬੀ ਕਾਂਡ ‘ਚ ਸੁਖਬੀਰ ਬਾਦਲ ਨੂੰ SIT ਦਾ ਨੋਟਿਸ, ਸੋਮਵਾਰ ਨੂੰ ਪੁੱਛਗਿੱਛ ਲਈ ਬੁਲਾਇਆ
Sukhbir Badal : ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਵਿੱਚ ਕੀਤੇ ਗਏ ਵੱਡੇ ਫੇਰਬਦਲ ਤੋਂ ਬਾਅਦ, ਡੀਆਈਜੀ ਬਠਿੰਡਾ ਹਰਜੀਤ ਸਿੰਘ ਦੀ ਅਗਵਾਈ ਹੇਠ ਇਸ ਮਾਮਲੇ ਨੂੰ ਨਵੀਂ ਰਫਤਾਰ ਦਿੱਤੀ ਜਾ ਰਹੀ ਹੈ। ਇਸੇ ਕੜੀ ਦੇ ਤਹਿਤ ਬੀਤੀ 2 ਜੂਨ ਨੂੰ ਐਸਆਈਟੀ ਨੇ ਫ਼ਰੀਦਕੋਟ ਦੇ ਉਨ੍ਹਾਂ ਤਮਾਮ ਇਤਿਹਾਸਕ ਘਟਨਾ ਸਥਾਨਾਂ ਦਾ ਦੌਰਾ ਕੀਤਾ, ਜਿੱਥੋਂ ਇਸ ਪੂਰੇ ਵਿਵਾਦ ਦੀ ਸ਼ੁਰੂਆਤ ਹੋਈ ਸੀ।
ਸੁਖਬੀਰ ਸਿੰਘ ਬਾਦਲ
SIT Notice to Sukhbir Badal in Bahbal Kalan Firing Case: ਪੰਜਾਬ ਵਿੱਚ ਵਾਪਰੇ ਬਹੁਚਰਚਿਤ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ- ਬਹਿਬਲ ਕਲਾਂ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਵੱਡੀ ਕਾਰਵਾਈ ਕੀਤੀ ਹੈ। SIT ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸੁਖਬੀਰ ਬਾਦਲ ਤੋਂ ਅਗਲੇ ਸੋਮਵਾਰ ਪੁੱਛਗਿੱਛ ਕੀਤੀ ਜਾਵੇਗੀ। ਇਸਤੋਂ ਪਹਿਲਾਂ ਭਾਜਪਾ ਨੇਤਾ ਵਿਜੇ ਸਾਂਪਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਬੇਅਦਬੀ ਮਾਮਲੇ ਦੀ ਜਾਂਚ ਵਿੱਚ ਹੁਣ ਤੱਕ ਕੀ-ਕੀ ਹੋਇਆ?
- ਜੁਲਾਈ 2026 ਦੇ ਸ਼ੁਰੂ ਵਿੱਚ, DIG ਹਰਜੀਤ ਸਿੰਘ ਦੀ ਅਗਵਾਈ ਵਾਲੀ ਨਵੀਂ SIT ਨੇ ਫਰੀਦਕੋਟ ਵਿੱਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਸੀਨ ਰਿਕ੍ਰਿਏਟ ਕੀਤਾ। ਟੀਮ ਨੇ ਸਬੂਤਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਬਾਜਾਖਾਨਾ ਪੁਲਿਸ ਸਟੇਸ਼ਨ ਦਾ ਵੀ ਦੌਰਾ ਕੀਤਾ, ਜਿੱਥੇ ਕੇਸ ਡਾਇਰੀ ਅਤੇ ਹੋਰ ਦਸਤਾਵੇਜ਼ ਸੁਰੱਖਿਅਤ ਹਨ।
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੂਨ 2026 ਵਿੱਚ ਐਸਆਈਟੀ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਸੀ। ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਸੰਬਰ 2024 ਵਿੱਚ ਅਕਾਲ ਤਖ਼ਤ ਸਾਹਿਬ ਅੱਗੇ ਦਿੱਤੀ ਗਈ ਬਿਨਾਂ ਸ਼ਰਤ ਮੁਆਫ਼ੀ ਦੇ ਸਬੰਧ ਵਿੱਚ ਦਰਜ ਕੀਤਾ ਗਿਆ ਸੀ।
- ਜੂਨ ਅਤੇ ਜੁਲਾਈ 2026 ਦੌਰਾਨ, ਐਸਆਈਟੀ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਵਿਜੇ ਸਾਂਪਲਾ, ਸਾਬਕਾ ਓਐਸਡੀ ਗਗਨਦੀਪ ਸਿੰਘ ਬਰਾੜ ਅਤੇ ਤਤਕਾਲੀ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੂੰ ਤਲਬ ਕਰਕੇ ਪੁੱਛਗਿੱਛ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਤਾਰ ਸਿੰਘ ਬਰਾੜ ਨੂੰ ਵੀ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨਾ ਪਿਆ।
2015 ਵਿੱਚ ਦਰਜ ਮਾਮਲਿਆਂ ‘ਤੇ ਕੇਂਦ੍ਰਿਤ ਹੈ ਜਾਂਚ
ਇਹ ਸਾਰੀ ਜਾਂਚ 2015 ਵਿੱਚ ਬਾਜਾਖਾਨਾ ਪੁਲਿਸ ਸਟੇਸ਼ਨ ਵਿੱਚ ਦਰਜ ਦੋ ਵੱਖ-ਵੱਖ ਮਾਮਲਿਆਂ ਦੇ ਤਹਿਤ ਕੀਤੀ ਜਾ ਰਹੀ ਹੈ। ਇਹ ਮਾਮਲੇ 14 ਅਕਤੂਬਰ, 2015 ਅਤੇ 21 ਅਕਤੂਬਰ, 2015 ਨੂੰ ਦਰਜ ਕੀਤੇ ਗਏ ਸਨ। ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਬਹਿਬਲ ਕਲਾਂ ਗੋਲੀਬਾਰੀ ਦਾ ਪੰਜਾਬ ਦੇ ਰਾਜਨੀਤਿਕ ਅਤੇ ਸਮਾਜਿਕ ਤਾਣੇ-ਬਾਣੇ ‘ਤੇ ਡੂੰਘਾ ਪ੍ਰਭਾਵ ਪਿਆ। ਐਸਆਈਟੀ ਹੁਣ ਇਨ੍ਹਾਂ ਮੁੱਖ ਵਿਅਕਤੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ
ਐਸਆਈਟੀ ਨੇ ਕੀਤਾ ਸੀ ਘਟਨਾ ਵਾਲੀਆਂ ਥਾਵਾਂ ਦਾ ਦੌਰਾ
ਬੀਤੀ 2 ਜੂਨ ਨੂੰ ਐਸਆਈਟੀ ਸਭ ਤੋਂ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਗੁਰਦੁਆਰਾ ਸਾਹਿਬ ਗਈ। ਇਹ ਉਹੀ ਸਥਾਨ ਹੈ ਜਿੱਥੇ 1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ ਅਤੇ ਬੇਅਦਬੀ ਦੀਆਂ ਘਟਨਾਵਾਂ ਦੀ ਸ਼ੁਰੂਆਤ ਹੋਈ ਸੀ। ਇਸ ਤੋਂ ਬਾਅਦ ਟੀਮ ਨੇ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਹੋਈ ਬੇਅਦਬੀ ਵਾਲੇ ਸਥਾਨ ਅਤੇ ਫਿਰ 14 ਅਕਤੂਬਰ 2015 ਨੂੰ ਹੋਏ ਬਹਿਬਲ ਕਲਾਂ ਗੋਲੀਕਾਂਡ ਵਾਲੀ ਥਾਂ ਦਾ ਵੀ ਬਾਰੀਕੀ ਨਾਲ ਨਿਰੀਖਣ ਕੀਤਾ, ਜਿੱਥੇ ਪੁਲਿਸ ਫਾਇਰਿੰਗ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੀ ਗਈ ਸੀ।
