Sukhbir Badal Resignation: ਸੁਖਬੀਰ ਬਾਦਲ ਹੋਏ ਸਾਬਕਾ ਪ੍ਰਧਾਨ, ਅਸਤੀਫਾ ਹੋਇਆ ਮਨਜ਼ੂਰ

Updated On: 

10 Jan 2025 18:41 PM

Sukhbir Badal Resignation: ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਕਾਰਜਕਾਰਨੀ ਦੀ ਅਹਿਮ ਬੈਠਕ ਹੋਈ। ਕਾਰਜਕਾਰਨੀ ਨੇ ਕਾਫ਼ੀ ਵਿਚਾਰ ਚਰਚਾ ਕਰਨਾ ਮਗਰੋਂ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਸੁਖਬੀਰ ਤੋਂ ਇਲਾਵਾ ਬਾਕੀ ਲੀਡਰਾਂ ਦੇ ਅਸਤੀਫੇ ਵੀ ਮਨਜ਼ੂਰ ਹੋਣਗੇ।

Sukhbir Badal Resignation: ਸੁਖਬੀਰ ਬਾਦਲ ਹੋਏ ਸਾਬਕਾ ਪ੍ਰਧਾਨ, ਅਸਤੀਫਾ ਹੋਇਆ ਮਨਜ਼ੂਰ

ਸੁਖਬੀਰ ਬਾਦਲ ਹੋਏ ਸਾਬਕਾ ਪ੍ਰਧਾਨ, ਅਸਤੀਫਾ ਹੋਇਆ ਮਨਜ਼ੂਰ

Follow Us On

ਸੁਖਬੀਰ ਸਿੰਘ ਬਾਦਲ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਹੋ ਗਏ ਹਨ। ਪਾਰਟੀ ਦਫ਼ਤਰ ਵਿਖੇ ਹੋਈ ਕਾਰਜਕਾਰਨੀ ਦੀ ਬੈਠਕ ਵਿੱਚ ਅਸਤੀਫਾ ਮਨਜ਼ੂਰ ਕਰਨ ਸਬੰਧੀ ਕਾਫ਼ੀ ਸਮਾਂ ਚਰਚਾ ਹੋਈ। ਅਖੀਰ ਕਾਰਜਕਾਰਨੀ ਨੇ ਸੁਖਬੀਰ ਸਿੰਘ ਬਾਦਲ ਸਮੇਤ ਬਾਕੀ ਆਗੂਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ।

ਹਾਲਾਂਕਿ ਕਾਰਜਕਾਰਨੀ ਦੀ ਬੈਠਕ ਵਿੱਚ ਸੁਖਬੀਰ ਸਿੰਘ ਬਾਦਲ ਵੀ ਸ਼ਾਮਿਲ ਹੋਏ। ਇਸ ਬੈਠਕ ਵਿੱਚ ਸਾਰੇ ਕਾਰਜਕਾਰਨੀ ਮੈਂਬਰਾਂ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਸੁਖਬੀਰ ਬਾਦਲ ਨੇ 16 ਨਵੰਬਰ 2024 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

20 ਜਨਵਰੀ ਤੋਂ ਸ਼ੁਰੂ ਹੋਵੇਗੀ ਨਵੀਂ ਭਰਤੀ

ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਨਵੇਂ ਪ੍ਰਧਾਨ ਦੀ ਚੋਣ ਦੀ ਪ੍ਰੀਕ੍ਰਿਆ ਸ਼ੁਰੂ ਹੋ ਗਈ ਹੈ। 20 ਜਨਵਰੀ ਤੋਂ ਪਾਰਟੀ ਦੀ ਮੈਂਬਰਸ਼ਿਪ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ 1 ਮਾਰਚ ਨੂੰ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ। ਜਿਸ ਤੋਂ ਬਾਅਦ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ।

ਮੈਂ ਸਪੈਸ਼ਲ ਆਇਆ ਹਾਂ- ਸੁਖਬੀਰ ਬਾਦਲ

ਅਸਤੀਫਾ ਮਨਜ਼ੂਰ ਹੋਣ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ 5 ਸਾਲ ਪਹਿਲਾਂ ਉਹਨਾਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਸੀ। ਜਿਸ ਤੋਂ ਬਾਅਦ ਉਹ ਅੱਜ ਸਪੈਸ਼ਲ ਇਸੇ ਕਰਕੇ ਬੇਨਤੀ ਕਰਨ ਆਏ ਸੀ ਕਿ ਉਹਨਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਜਿੰਨਾ ਸਮਾਂ ਪ੍ਰਧਾਨ ਰਹੇ ਹਨ ਉਹਨਾਂ ਨੇ ਦਿਲੋਂ ਪਾਰਟੀ ਲਈ ਕੰਮ ਕੀਤਾ ਹੈ।

ਜੱਥੇਦਾਰ ਨੇ ਦਿੱਤੇ ਸਨ ਹੁਕਮ

ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਉਂਦੇ ਹੋਏ ਪੰਜ ਸਿੰਘ ਸਹਿਬਾਨਾਂ ਨੇ ਹੁਕਮ ਦਿੱਤਾ ਸੀ ਕਿ ਪ੍ਰਧਾਨ ਸਮੇਤ ਜਿਹੜੇ ਅਕਾਲੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੱਤਾ ਹੈ। ਉਹਨਾਂ ਨੂੰ ਸਵੀਕਾਰ ਕਰ ਲਿਆ ਜਾਵੇ। ਹਾਲਾਂਕਿ ਅਕਾਲੀ ਦਲ ਦੀ ਲੀਡਰਸ਼ਿਪ ਨੇ ਅਸਤੀਫੇ ਮਨਜ਼ੂਰ ਕਰਨ ਲਈ ਸਮਾਂ ਲੈ ਲਿਆ ਸੀ।

ਜਿਸ ਤੋਂ ਬਾਅਦ ਬਾਗੀ ਧੜ੍ਹੇ ਦੇ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਿਕਾਇਤ ਕੀਤੀ ਸੀ ਕਿ ਅਕਾਲੀ ਕਾਰਜਕਾਰਨੀ ਅਸਤੀਫਿਆਂ ਨੂੰ ਮਨਜ਼ੂਰ ਕਰਨ ਵਿੱਚ ਆਨਾ-ਕਾਨੀ ਕਰ ਰਹੀ ਹੈ। ਜਿਸ ਤੋਂ ਬਾਅਦ ਜੱਥੇਦਾਰ ਨੇ ਅਕਾਲੀ ਲੀਡਰਾਂ ਨੂੰ ਹੁਕਮ ਦਿੱਤਾ ਸੀ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।

14 ਦਸੰਬਰ ਨੂੰ ਖ਼ਤਮ ਹੋ ਗਿਆ ਸੀ ਕਾਰਜਕਾਲ

ਕਾਰਜਕਾਰਨੀ ਲਈ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕਰਨਾ ਲਾਜ਼ਮੀ ਸੀ ਕਿਉਂਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤੀ ਕੀਤੇ ਜਾਣ ਮਗਰੋਂ ਅਸਤੀਫੇ ਨੂੰ ਸਵੀਕਾਰ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ। ਹਾਲਾਂਕਿ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਤੇ ਕਾਰਜਕਾਲ 14 ਦਸੰਬਰ ਨੂੰ ਖ਼ਤਮ ਹੋ ਗਿਆ ਸੀ। ਹੁਣ ਪ੍ਰਧਾਨ ਦੀ ਚੋਣ ਲਈ ਪ੍ਰੀਕ੍ਰਿਆ ਨਵੇਂ ਸਿਰੇ ਤੋਂ ਸ਼ੁਰੂ ਹੋਵੇਗੀ।