AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

SYL ਸਰਵੇਖਣ ‘ਤੇ ਗਰਮਾਈ ਸਿਆਸਤ, ਸੁਖਬੀਰ ਬਾਦਲ ਦਾ AAP ਸਰਕਾਰ ‘ਤੇ ਨਿਸ਼ਾਨਾ; ਮਜੀਠੀਆ ਨੇ CM ਮਾਨ ਤੋਂ ਮੰਗਿਆ ਅਸਤੀਫਾ

SYL ਨਹਿਰ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਜਲ ਸਰੋਤ ਵਿਭਾਗ ਦਾ ਸਰਕੂਲਰ ਪੋਸਟ ਕੀਤਾ ਹੈ। ਉਨ੍ਹਾਂ ਕਿਹਾ ਕਿ SYL ਸਰਵੇਖਣ ਦਾ ਆਰਡਰ ਲਿਸਟ ਵਿੱਚ ਸ਼ਾਮਲ ਹੈ। ਉੱਥੇ ਹੀ ਸੀਨੀਅਰ ਅਕਾਲੀ ਆਗੂ ਬ੍ਰਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਹ ਅਸਤੀਫਾ ਦੇ ਦੇਣ ਤਾਂ ਹੀ ਪੰਜਾਬ ਦਾ ਭਲਾ ਹੋਵੇਗਾ।

SYL ਸਰਵੇਖਣ 'ਤੇ ਗਰਮਾਈ ਸਿਆਸਤ, ਸੁਖਬੀਰ ਬਾਦਲ ਦਾ AAP ਸਰਕਾਰ 'ਤੇ ਨਿਸ਼ਾਨਾ; ਮਜੀਠੀਆ ਨੇ CM ਮਾਨ ਤੋਂ ਮੰਗਿਆ ਅਸਤੀਫਾ
ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਤਸਵੀਰ
abhishek-thakur
| Updated On: 15 Oct 2023 12:10 PM IST
Share
ਪੰਜਾਬ ਵਿੱਚ ਇੱਕ ਵਾਰ ਫਿਰ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਸੂਬੇ ਦੀਆਂ ਵਿਰੋਧੀ ਪਾਰਟੀਆਂ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੇ ਸਰਵੇ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਜਲ ਸਰੋਤ ਵਿਭਾਗ ਦਾ ਸਰਕੂਲਰ ਪੋਸਟ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ SYL ਸਰਵੇਖਣ ਦਾ ਆਰਡਰ ਲਿਸਟ ਵਿੱਚ ਸ਼ਾਮਲ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ SYL ਨਹੀਂ ਬਨਣ ਦੇਵਾਂਗੇ। ਸਾਡੀ ਲਾਸ਼ਾਂ ‘ਤੇ SYL ਬਣੇਗੀ। ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦੇ ਇਸ ਦਾਅਵੇ ਨੂੰ ਖਾਰਿਜ ਕੀਤਾ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਸਰਕੂਲਰ ਨੂੰ ਗਲਤ ਸੰਦਰਭ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਹੈ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਪੰਜਾਬੀਆਂ ਨੂੰ ਮੁਰਖ ਬਣਾਉਣ ਦੀ ਸਾਜਿਸ਼

ਸਰਕਾਰ ਨੇ ਐਸਵਾਈਐਲ ਨਹਿਰ ਦੀ ਉਸਾਰੀ ਲਈ ਸਰਵੇ ਕਰਨ ਲਈ ਲਾਈਵ ਪੋਰਟਲ ਨੂੰ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸਾਜ਼ਿਸ਼ ਨੂੰ ਛੁਪਾਉਣ ਅਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਐਸ.ਵਾਈ.ਐਲ ਦੇ ਸਰਵੇਖਣ ਵਿੱਚ ਆਈਟਮ ਨੰਬਰ 32 ਨੂੰ ਨਦੀ ਜਲ ਸਰੋਤ ਬਾਰੇ ਅਸਪੱਸ਼ਟ ਢੰਗ ਨਾਲ ਜ਼ਿਕਰ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਨੂੰ ਜਲ ਸਰੋਤ ਵਿਭਾਗ ਰਾਹੀਂ ਜਾਰੀ ਕੀਤਾ ਗਿਆ ਹੈ। ਅਜਿਹਾ ਇਸ ਲਈ ਕੀਤਾ ਜਾਂਦਾ ਹੈ ਤਾਂ ਕਿ ਇਸ ਬਾਰੇ ਕਿਸੇ ਨੂੰ ਕੋਈ ਸੁਰਾਗ ਨਾ ਲੱਗੇ ਪਰ ਪੰਜਾਬ ਜਾਗ ਰਿਹਾ ਹੈ। ਮੈਂ ਅਸਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਨੂੰ ਇਸ ਹਰਕਤ ਵਿਰੁੱਧ ਚਿਤਾਵਨੀ ਦਿੰਦਾ ਹਾਂ। ਪੰਜਾਬ ਦੇ ਲੋਕ ਅਕਾਲੀ ਦਲ ਦੀ ਅਗਵਾਈ ਹੇਠ ਇਹ ਸਰਵੇਖਣ ਕਦੇ ਵੀ ਨਹੀਂ ਹੋਣ ਦੇਣਗੇ। ਇਸ ਹੁਕਮ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਪੂਰੇ ਪੰਜਾਬ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੋ। ਸਾਡੀਆਂ ਲਾਸ਼ਾਂ ‘ਤੇ ਹੀ SYL ਬਣੇਗੀ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਨੂੰ ਫਿਰ ਤੋਂ ਕਾਲੇ ਖੂਨੀ ਦੌਰ ‘ਚ ਨਾ ਧੱਕੋ।

ਮਜੀਠੀਆ ਨੇ ਅਸਤੀਫੇ ਦੀ ਮੰਗ ਕੀਤੀ

ਇਸ ਦੇ ਨਾਲ ਹੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਬਿਕਰਮ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ। ਇਸ ਦਾ ਸਬੂਤ ਸਾਹਮਣੇ ਹੈ। ਪਹਿਲਾਂ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੱਸ਼ਟ ਕੀਤਾ ਕਿ ਉਹ ਨਹਿਰ ਬਣਾਉਣ ਲਈ ਤਿਆਰ ਹਨ ਅਤੇ ਹੁਣ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੱਤੀ ਹੈ।

SYL ਦਾ ਸਰਵੇ ਗੁਪਤ ਤਰੀਕੇ ਨਾਲ ਕੀਤਾ ਜਾ ਰਿਹਾ

ਪਰ ਇਸ ਦਰਮਿਆਨ ਐਸਵਾਈਐਲ ਨਹਿਰ ਦਾ ਗੁਪਤ ਸਰਵੇਖਣ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੰਟਰੋਲ ਹੇਠ ਹਨ ਅਤੇ ਰਿਮੋਟ ਕੰਟਰੋਲ ਵਾਂਗ ਚੱਲ ਰਿਹਾ ਹਨ। ਮਜੀਠੀਆ ਨੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਹ ਅਸਤੀਫਾ ਦੇ ਦੇਣ, ਤਾਂ ਹੀ ਪੰਜਾਬ ਦਾ ਭਲਾ ਹੋਵੇਗਾ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...