SYL ਸਰਵੇਖਣ ‘ਤੇ ਗਰਮਾਈ ਸਿਆਸਤ, ਸੁਖਬੀਰ ਬਾਦਲ ਦਾ AAP ਸਰਕਾਰ ‘ਤੇ ਨਿਸ਼ਾਨਾ; ਮਜੀਠੀਆ ਨੇ CM ਮਾਨ ਤੋਂ ਮੰਗਿਆ ਅਸਤੀਫਾ

Updated On: 

15 Oct 2023 12:10 PM

SYL ਨਹਿਰ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਜਲ ਸਰੋਤ ਵਿਭਾਗ ਦਾ ਸਰਕੂਲਰ ਪੋਸਟ ਕੀਤਾ ਹੈ। ਉਨ੍ਹਾਂ ਕਿਹਾ ਕਿ SYL ਸਰਵੇਖਣ ਦਾ ਆਰਡਰ ਲਿਸਟ ਵਿੱਚ ਸ਼ਾਮਲ ਹੈ। ਉੱਥੇ ਹੀ ਸੀਨੀਅਰ ਅਕਾਲੀ ਆਗੂ ਬ੍ਰਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਹ ਅਸਤੀਫਾ ਦੇ ਦੇਣ ਤਾਂ ਹੀ ਪੰਜਾਬ ਦਾ ਭਲਾ ਹੋਵੇਗਾ।

SYL ਸਰਵੇਖਣ ਤੇ ਗਰਮਾਈ ਸਿਆਸਤ, ਸੁਖਬੀਰ ਬਾਦਲ ਦਾ AAP ਸਰਕਾਰ ਤੇ ਨਿਸ਼ਾਨਾ; ਮਜੀਠੀਆ ਨੇ CM ਮਾਨ ਤੋਂ ਮੰਗਿਆ ਅਸਤੀਫਾ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਤਸਵੀਰ

Follow Us On

ਪੰਜਾਬ ਵਿੱਚ ਇੱਕ ਵਾਰ ਫਿਰ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਸੂਬੇ ਦੀਆਂ ਵਿਰੋਧੀ ਪਾਰਟੀਆਂ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੇ ਸਰਵੇ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਜਲ ਸਰੋਤ ਵਿਭਾਗ ਦਾ ਸਰਕੂਲਰ ਪੋਸਟ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ
SYL ਸਰਵੇਖਣ ਦਾ ਆਰਡਰ ਲਿਸਟ ਵਿੱਚ ਸ਼ਾਮਲ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ SYL ਨਹੀਂ ਬਨਣ ਦੇਵਾਂਗੇ। ਸਾਡੀ ਲਾਸ਼ਾਂ ‘ਤੇ SYL ਬਣੇਗੀ।

ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦੇ ਇਸ ਦਾਅਵੇ ਨੂੰ ਖਾਰਿਜ ਕੀਤਾ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਸਰਕੂਲਰ ਨੂੰ ਗਲਤ ਸੰਦਰਭ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਹੈ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਪੰਜਾਬੀਆਂ ਨੂੰ ਮੁਰਖ ਬਣਾਉਣ ਦੀ ਸਾਜਿਸ਼

ਸਰਕਾਰ ਨੇ ਐਸਵਾਈਐਲ ਨਹਿਰ ਦੀ ਉਸਾਰੀ ਲਈ ਸਰਵੇ ਕਰਨ ਲਈ ਲਾਈਵ ਪੋਰਟਲ ਨੂੰ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸਾਜ਼ਿਸ਼ ਨੂੰ ਛੁਪਾਉਣ ਅਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਐਸ.ਵਾਈ.ਐਲ ਦੇ ਸਰਵੇਖਣ ਵਿੱਚ ਆਈਟਮ ਨੰਬਰ 32 ਨੂੰ ਨਦੀ ਜਲ ਸਰੋਤ ਬਾਰੇ ਅਸਪੱਸ਼ਟ ਢੰਗ ਨਾਲ ਜ਼ਿਕਰ ਕੀਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਨੂੰ ਜਲ ਸਰੋਤ ਵਿਭਾਗ ਰਾਹੀਂ ਜਾਰੀ ਕੀਤਾ ਗਿਆ ਹੈ। ਅਜਿਹਾ ਇਸ ਲਈ ਕੀਤਾ ਜਾਂਦਾ ਹੈ ਤਾਂ ਕਿ ਇਸ ਬਾਰੇ ਕਿਸੇ ਨੂੰ ਕੋਈ ਸੁਰਾਗ ਨਾ ਲੱਗੇ ਪਰ ਪੰਜਾਬ ਜਾਗ ਰਿਹਾ ਹੈ। ਮੈਂ ਅਸਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਨੂੰ ਇਸ ਹਰਕਤ ਵਿਰੁੱਧ ਚਿਤਾਵਨੀ ਦਿੰਦਾ ਹਾਂ। ਪੰਜਾਬ ਦੇ ਲੋਕ ਅਕਾਲੀ ਦਲ ਦੀ ਅਗਵਾਈ ਹੇਠ ਇਹ ਸਰਵੇਖਣ ਕਦੇ ਵੀ ਨਹੀਂ ਹੋਣ ਦੇਣਗੇ।

ਇਸ ਹੁਕਮ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਪੂਰੇ ਪੰਜਾਬ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੋ। ਸਾਡੀਆਂ ਲਾਸ਼ਾਂ ‘ਤੇ ਹੀ SYL ਬਣੇਗੀ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਨੂੰ ਫਿਰ ਤੋਂ ਕਾਲੇ ਖੂਨੀ ਦੌਰ ‘ਚ ਨਾ ਧੱਕੋ।

ਮਜੀਠੀਆ ਨੇ ਅਸਤੀਫੇ ਦੀ ਮੰਗ ਕੀਤੀ

ਇਸ ਦੇ ਨਾਲ ਹੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਬਿਕਰਮ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ। ਇਸ ਦਾ ਸਬੂਤ ਸਾਹਮਣੇ ਹੈ। ਪਹਿਲਾਂ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੱਸ਼ਟ ਕੀਤਾ ਕਿ ਉਹ ਨਹਿਰ ਬਣਾਉਣ ਲਈ ਤਿਆਰ ਹਨ ਅਤੇ ਹੁਣ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੱਤੀ ਹੈ।

SYL ਦਾ ਸਰਵੇ ਗੁਪਤ ਤਰੀਕੇ ਨਾਲ ਕੀਤਾ ਜਾ ਰਿਹਾ

ਪਰ ਇਸ ਦਰਮਿਆਨ ਐਸਵਾਈਐਲ ਨਹਿਰ ਦਾ ਗੁਪਤ ਸਰਵੇਖਣ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੰਟਰੋਲ ਹੇਠ ਹਨ ਅਤੇ ਰਿਮੋਟ ਕੰਟਰੋਲ ਵਾਂਗ ਚੱਲ ਰਿਹਾ ਹਨ। ਮਜੀਠੀਆ ਨੇ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਹ ਅਸਤੀਫਾ ਦੇ ਦੇਣ, ਤਾਂ ਹੀ ਪੰਜਾਬ ਦਾ ਭਲਾ ਹੋਵੇਗਾ।

Exit mobile version