AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੁਖਬੀਰ ਬਾਦਲ ਨੇ CM ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, SYL ਮੁੱਦੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦੀ ਲੜਾਈ

1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐੱਸਵਾਈਐੱਲ ਅਤੇ ਪੰਜਾਬ ਦੇ ਹੋਰ ਮੁੱਦਿਆਂ 'ਤੇ ਬਹਿਸ ਬੁਲਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਰਿਆਣਾ ਨੂੰ ਪਾਣੀ ਦੇਣ ਦੀ ਪੈਰਵੀ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਸੁਖਬੀਰ ਬਾਦਲ ਨੇ CM ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, SYL ਮੁੱਦੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦੀ ਲੜਾਈ
ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਤਸਵੀਰ
tv9-punjabi
| Updated On: 17 Nov 2023 13:53 PM IST
Share
ਪੰਜਾਬ ਵਿੱਚ SYL ਮੁੱਦੇ ਨੂੰ ਲੈ ਕੇ ਚੱਲ ਰਿਹਾ ਸਿਆਸੀ ਹੰਗਾਮਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਦਰਅਸਲ, 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐੱਸਵਾਈਐੱਲ ਅਤੇ ਪੰਜਾਬ ਦੇ ਹੋਰ ਮੁੱਦਿਆਂ ‘ਤੇ ਬਹਿਸ ਬੁਲਾਈ ਗਈ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ‘ਤੇ ਹਰਿਆਣਾ ਨੂੰ ਪਾਣੀ ਦੇਣ ਦੀ ਪੈਰਵੀ ਕਰਨ ਦੇ ਇਲਜ਼ਾਮ ਲਗਾਏ ਹਨ।

ਸੁਖਬੀਰ ਸਿੰਘ ਬਾਦਲ ਨੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ

ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐੱਮ ਭਗਵੰਤ ਮਾਨ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਬਹਿਸ ਦੌਰਾਨ ਲਗਾਏ ਇਲਜ਼ਾਮਾਂ ਲਈ ਮੁਆਫੀ ਮੰਗਣ। ਸੁਖਬੀਰ ਸਿੰਘ ਬਾਦਲ ਨੇ ਚਿਤਾਵਨੀ ਦਿੱਤੀ ਕਿ ਨਹੀਂ ਤਾਂ ਉਹ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਨਗੇ। ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਐਸਵਾਈਐਲ ਨਹਿਰ ਦੇ ਨਿਰਮਾਣ ਰਾਹੀਂ ਹਰਿਆਣਾ ਨੂੰ ਪਾਣੀ ਦੇਣ ਦੇ ਹੱਕ ਵਿੱਚ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਝੂਠ ਬੋਲਿਆ ਹੈ ਅਤੇ ਝੂਠੇ ਤੱਥ ਪੇਸ਼ ਕੀਤੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹੀ SYL ਦਾ ਵਿਰੋਧ ਕੀਤਾ ਅਤੇ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਪਰ ਭਗਵੰਤ ਮਾਨ ਨੇ ਆਪਣੀ ਬਹਿਸ ਵਿੱਚ ਇਸ ਬਾਰੇ ਬਹੁਤ ਝੂਠ ਬੋਲਿਆ। ਪੰਜਾਬ ਵਿੱਚ ਜੋ ਵੀ ਵਿਕਾਸ ਕਾਰਜ ਹੋਏ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਹੀ ਹੋਏ ਹਨ। ਇਨਪੁੁਟ: ਮੋਹਿਤ ਮਲਹੋਤਰਾ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...