ਸੁਖਬੀਰ ਬਾਦਲ ਨੇ CM ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, SYL ਮੁੱਦੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦੀ ਲੜਾਈ | Sukhbir Badal sent legal notice to CM Mann know in Punjabi Punjabi news - TV9 Punjabi

ਸੁਖਬੀਰ ਬਾਦਲ ਨੇ CM ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, SYL ਮੁੱਦੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦੀ ਲੜਾਈ

Updated On: 

17 Nov 2023 13:53 PM

1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐੱਸਵਾਈਐੱਲ ਅਤੇ ਪੰਜਾਬ ਦੇ ਹੋਰ ਮੁੱਦਿਆਂ 'ਤੇ ਬਹਿਸ ਬੁਲਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਰਿਆਣਾ ਨੂੰ ਪਾਣੀ ਦੇਣ ਦੀ ਪੈਰਵੀ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਸੁਖਬੀਰ ਬਾਦਲ ਨੇ CM ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, SYL ਮੁੱਦੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦੀ ਲੜਾਈ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਤਸਵੀਰ

Follow Us On

ਪੰਜਾਬ ਵਿੱਚ SYL ਮੁੱਦੇ ਨੂੰ ਲੈ ਕੇ ਚੱਲ ਰਿਹਾ ਸਿਆਸੀ ਹੰਗਾਮਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਦਰਅਸਲ, 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐੱਸਵਾਈਐੱਲ ਅਤੇ ਪੰਜਾਬ ਦੇ ਹੋਰ ਮੁੱਦਿਆਂ ‘ਤੇ ਬਹਿਸ ਬੁਲਾਈ ਗਈ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ‘ਤੇ ਹਰਿਆਣਾ ਨੂੰ ਪਾਣੀ ਦੇਣ ਦੀ ਪੈਰਵੀ ਕਰਨ ਦੇ ਇਲਜ਼ਾਮ ਲਗਾਏ ਹਨ।

ਸੁਖਬੀਰ ਸਿੰਘ ਬਾਦਲ ਨੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ

ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐੱਮ ਭਗਵੰਤ ਮਾਨ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਬਹਿਸ ਦੌਰਾਨ ਲਗਾਏ ਇਲਜ਼ਾਮਾਂ ਲਈ ਮੁਆਫੀ ਮੰਗਣ। ਸੁਖਬੀਰ ਸਿੰਘ ਬਾਦਲ ਨੇ ਚਿਤਾਵਨੀ ਦਿੱਤੀ ਕਿ ਨਹੀਂ ਤਾਂ ਉਹ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਨਗੇ। ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਐਸਵਾਈਐਲ ਨਹਿਰ ਦੇ ਨਿਰਮਾਣ ਰਾਹੀਂ ਹਰਿਆਣਾ ਨੂੰ ਪਾਣੀ ਦੇਣ ਦੇ ਹੱਕ ਵਿੱਚ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਝੂਠ ਬੋਲਿਆ ਹੈ ਅਤੇ ਝੂਠੇ ਤੱਥ ਪੇਸ਼ ਕੀਤੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹੀ SYL ਦਾ ਵਿਰੋਧ ਕੀਤਾ ਅਤੇ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਪਰ ਭਗਵੰਤ ਮਾਨ ਨੇ ਆਪਣੀ ਬਹਿਸ ਵਿੱਚ ਇਸ ਬਾਰੇ ਬਹੁਤ ਝੂਠ ਬੋਲਿਆ। ਪੰਜਾਬ ਵਿੱਚ ਜੋ ਵੀ ਵਿਕਾਸ ਕਾਰਜ ਹੋਏ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਹੀ ਹੋਏ ਹਨ।

ਇਨਪੁੁਟ: ਮੋਹਿਤ ਮਲਹੋਤਰਾ

Exit mobile version