AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਜੀਠੀਆ ਦੀ ਰਿਹਾਈ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਵੱਡੀ ਬੈਠਕ, ਸੁਖਬੀਰ ਬਾਦਲ ਦੀ ਅਗਵਾਈ ‘ਚ ਚੰਡੀਗੜ੍ਹ ਵਿਖੇ ਹੋਵੇਗੀ ਮੀਟਿੰਗ

ਹਾਲਾਂਕਿ, ਇਹ ਮੀਟਿੰਗ ਦਾ ਏਜੰਡਾ ਕੀ ਹੈ?... ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ। ਪਰ, ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਰਣਨੀਤੀ 'ਤੇ ਚਰਚਾ ਹੋ ਸਕਦੀ ਹੈ। ਪਾਰਟੀ ਦੇ ਸੀਨੀਅਰ ਆਗੂ ਦੀ ਰਿਹਾਈ ਤੋਂ ਬਾਅਦ ਪਾਰਟੀ ਅੱਗੇ ਦੇ ਰਾਜਨੀਤਿਕ ਕਦਮਾਂ ਬਾਰੇ ਚਰਚਾ ਕਰ ਸਕਦੀ ਹੈ। ਪੰਜਾਬ 'ਚ 2027 ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪਾਰਟੀ ਇਸ ਬਾਰੇ ਰਣਨੀਤੀ ਤੇ ਅੱਗੇ ਦੀਆਂ ਤਿਆਰੀਆਂ ਦੀ ਚਰਚਾ ਕਰ ਸਕਦੀ ਹੈ।

ਮਜੀਠੀਆ ਦੀ ਰਿਹਾਈ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਵੱਡੀ ਬੈਠਕ, ਸੁਖਬੀਰ ਬਾਦਲ ਦੀ ਅਗਵਾਈ 'ਚ ਚੰਡੀਗੜ੍ਹ ਵਿਖੇ ਹੋਵੇਗੀ ਮੀਟਿੰਗ
ਮਜੀਠੀਆ ਦੀ ਰਿਹਾਈ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਵੱਡੀ ਬੈਠਕ
tv9-punjabi
| Updated On: 04 Feb 2026 14:14 PM IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਇੱਕ ਮੀਟਿੰਗ ਸੱਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਇਹ ਬੈਠਕ ਸੱਦੀ ਹੈ। ਕੱਲ੍ਹ ਸਵੇਰੇ 11 ਵਜੇ ਇਹ ਬੈਠਕ ਚੰਡੀਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਦਫ਼ਤਰ ‘ਚ ਹੋਵੇਗੀ। ਇਸ ਬੈਠਕ ‘ਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੋ ਸਕਦੇ ਹਨ।

ਦੱਸ ਦੇਈਏ ਕਿ ਬੀਤੇ ਦਿਨ, 3 ਫਰਵਰੀ ਨੂੰ ਹੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜ਼ਮਾਨਤ ‘ਤੇ ਨਿਊ ਨਾਭਾ ਜੇਲ੍ਹ ਤੋਂ ਬਾਹਰ ਆਏ ਸਨ। ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਸਨ। ਉਨ੍ਹਾਂ ਨੂੰ 25 ਜੂਨ, 2025 ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਕੇਸ ‘ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਮੀਟਿੰਗ ਸੱਦੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੇ ਮਾਇਨੇ

ਹਾਲਾਂਕਿ, ਇਹ ਮੀਟਿੰਗ ਦਾ ਏਜੰਡਾ ਕੀ ਹੈ?… ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ। ਪਰ, ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਰਣਨੀਤੀ ‘ਤੇ ਚਰਚਾ ਹੋ ਸਕਦੀ ਹੈ। ਪਾਰਟੀ ਦੇ ਸੀਨੀਅਰ ਆਗੂ ਦੀ ਰਿਹਾਈ ਤੋਂ ਬਾਅਦ ਪਾਰਟੀ ਅੱਗੇ ਦੇ ਰਾਜਨੀਤਿਕ ਕਦਮਾਂ ਬਾਰੇ ਚਰਚਾ ਕਰ ਸਕਦੀ ਹੈ। ਪੰਜਾਬ ‘ਚ 2027 ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪਾਰਟੀ ਇਸ ਬਾਰੇ ਰਣਨੀਤੀ ਤੇ ਅੱਗੇ ਦੀਆਂ ਤਿਆਰੀਆਂ ਦੀ ਚਰਚਾ ਕਰ ਸਕਦੀ ਹੈ।

ਦੱਸ ਦੇਈਏ ਕਿ ਮਜੀਠੀਆ ਦੀ ਮਾਝੇ ਦੇ ਖੇਤਰ ‘ਚ ਚੰਗੀ ਪਕੜ ਹੈ। ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਅਕਾਲੀ ਦਲ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੀ ਤਿੱਖੀ ਬਿਆਨਬਾਜ਼ੀ ਅਕਸਰ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਉਹ ਵਿਰੋਧੀ ਪਾਰਟੀਆਂ ‘ਤੇ ਸਿੱਧੇ ਹਮਲੇ ਤੇ ਖੁਲ੍ਹ ਕੇ ਗੱਲ ਕਰਨ ਲਈ ਆਪਣੇ ਸਮਰਥਕਾਂ ‘ਚ ਕਾਫ਼ੀ ਮਸ਼ਹੂਰ ਹਨ। ਹੁਣ, ਪਾਰਟੀ ਦਾ ਵੱਡਾ ਆਗੂ ਜਦੋਂ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ ਤਾਂ ਪਾਰਟੀ ਇਸ ਦਾ ਪੂਰਾ ਫਾਇਦਾ ਲੈਣਾ ਚਾਵੇਗੀ। ਇਸ ਦੇ ਨਾਲ ਹੀ ਮਜੀਠੀਆ ਲਈ ਵੀ ਇਹ ਵੱਡਾ ਮੌਕਾ ਹੈ ਕਿ ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਉਹ ਆਪਣੀ ਰਾਜਨੀਤੀ ਨੂੰ ਚਮਕਾਉਣ।

ਆਮਦਨ ਤੋਂ ਵੱਧ ਜਾਇਦਾਦ ਕੇਸ ‘ਚ ਸਨ ਬੰਦ

ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਨਿਊ ਨਾਭਾ ਜੇਲ੍ਹ ਚ ਬੰਦ ਸਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ ਚ ਬੰਦ ਸਨ। ਇਸ ਦੌਰਾਨ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਮਜੀਠੀਆ ਦੇ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਤੇ ਕਈ ਅਹਿਮ ਸਬੂਤ ਇਕੱਠੇ ਕੀਤੇ।

700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ

ਵਿਜੀਲੈਂਸ ਨੇ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਪ੍ਰਾਪਰਟੀ ਦਾ ਖੁਲਾਸਾ ਚਾਰਜਸ਼ੀਟ ਚ ਕੀਤਾ ਸੀ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਹੋਰ ਟਿਕਾਣਿਆਂ ਤੇ ਛਾਪੇਮਾਰੀ ਕਰਦੇ ਹੋਏ ਚਾਰਜਸ਼ੀਟ ਤਿਆਰ ਕੀਤੀ ਗਈ। ਚਾਰਜਸ਼ੀਟ ਚ ਕਈ ਪਾਰਟੀਆਂ ਦੇ ਆਗੂਆਂ ਤੇ ਪੁਲਿਸ ਅਫ਼ਸਰਾਂ ਦੇ ਬਿਆਨ ਵੀ ਦਰਜ ਕੀਤੇ ਗਏ ਸਨ। ਵਿਜੀਲੈਂਸ ਬਿਊਰੋ ਦਾ ਕਹਿਣਾ ਸੀ ਕਿ ਚਾਰਜਸ਼ੀਟ ਤੈਅ ਸਮੇਂ ਚ ਦਾਖਲ ਕੀਤੀ ਗਈ ਸੀ।

Follow Us
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...