ਸੁਖਬੀਰ ਬਾਦਲ ਨੇ BJP ਤੇ ਅਕਾਲੀ ਗਠਜੋੜ ਦੇ ਦਿੱਤੇ ਸੰਕੇਤ, ਕਿਹਾ- ਪੰਜਾਬੀਆਂ ਲਈ ਲੜਦੇ ਰਹਾਂਗੇ
ਸੁਖਬੀਰ ਨੇ ਕਿਹਾ, "ਅਸੀਂ ਕਿਸੇ ਵੀ ਪਾਰਟੀ ਨਾਲ ਗੱਠਜੋੜ ਲਈ ਖੁੱਲ੍ਹੇ ਹਾਂ ਜੋ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮ ਨਾਲ ਸਹਿਮਤ ਹੈ।" ਇਸ ਤੋਂ ਪਹਿਲਾਂ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਸੀ ਕਿ 2027 ਵਿੱਚ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ।
ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਸੁਖਬੀਰ ਸਿੰਘ ਬਾਦਲ ਦੀ ਪੁਰਾਣੀ ਤਸਵੀਰ
ਅਮਿਤ ਸ਼ਾਹ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਦਾ ਸੰਕੇਤ ਦਿੱਤਾ ਹੈ। ਬਾਦਲ ਨੇ ਕਿਹਾ, “ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ। ਪੰਜਾਬ ਸਾਡੇ ਲਈ ਨੰਬਰ ਇੱਕ ਹੈ। ਸਰਕਾਰ ਆਵੇ ਜਾਂ ਨਾ ਆਵੇ, ਅਸੀਂ ਪੰਜਾਬੀਆਂ ਲਈ ਲੜਦੇ ਰਹਾਂਗੇ।”
ਅੱਜ ਜਦੋਂ ਚੰਡੀਗੜ੍ਹ ਵਿਖੇ ਮੀਡੀਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਅਮਿਤ ਸ਼ਾਹ ਦੇ ਇਸ ਬਿਆਨ ਬਾਰੇ ਸਵਾਲ ਪੁੱਛਿਆ ਗਿਆ ਕਿ, ਜਿਸ ਤਰ੍ਹਾਂ ਅਕਾਲੀ-ਭਾਜਪਾ ਰਾਜ ਦੇ ਦੌਰਾਨ ਪੰਜਾਬ ਵਿੱਚ ਵੱਡੀ ਤਰੱਕੀ ਦੀ ਗੱਲ ਕੀਤੀ ਜਾਂਦੀ ਹੈ, ਕੀ ਉਹ ਤਰੱਕੀ ਮੁੜ ਲਿਆਉਣ ਲਈ ਅਕਾਲੀ-ਭਾਜਪਾ ਗੱਠਜੋੜ ਮੁੜ ਤੋਂ ਹੋਣ ਜਾ ਰਿਹਾ ਹੈ।
ਗੱਠਜੋੜ ‘ਤੇ ਕੀ ਬੋਲੇ ਸੁੁਖਬੀਰ ਸਿੰਘ ਬਾਦਲ
ਸੁਖਬੀਰ ਨੇ ਕਿਹਾ, “ਅਸੀਂ ਕਿਸੇ ਵੀ ਪਾਰਟੀ ਨਾਲ ਗੱਠਜੋੜ ਲਈ ਖੁੱਲ੍ਹੇ ਹਾਂ ਜੋ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮ ਨਾਲ ਸਹਿਮਤ ਹੈ।” ਇਸ ਤੋਂ ਪਹਿਲਾਂ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਸੀ ਕਿ 2027 ਵਿੱਚ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਵਿੱਚ ਵੱਧ ਰਹੇ ਡਰੱਗ ਮਾਮਲਿਆਂ ਅਤੇ ਪਰਵਿੰਦਰ ਝੋਟਾ ਮਾਮਲੇ ਨੂੰ ਲੈ ਕੇ ਮੁਲਾਕਾਤ ਕੀਤੀ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਵਿਸ਼ੇਸ਼ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਅੰਦਰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਨ.ਡੀ.ਏ. (NDA) ਗੱਠਜੋੜ ਦੀ ਹੀ ਸਰਕਾਰ ਬਣੇਗੀ। ਗ੍ਰਹਿ ਮੰਤਰੀ ਦੇ ਇਸ ਬਿਆਨ ਦੇ ਬਾਅਦ ਤੋਂ ਹੀ ਪੰਜਾਬ ਵਿੱਚ ਪੁਰਾਣੇ ਅਕਾਲੀ-ਭਾਜਪਾ ਗੱਠਜੋੜ ਦੇ ਫਿਰ ਤੋਂ ਮੁੜ ਸੁਰਜੀਤ ਹੋਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ ਅਤੇ ਸਿਆਸੀ ਮਾਹਰ ਇਸ ਦੇ ਵੱਖ-ਵੱਖ ਅਰਥ ਕੱਢ ਰਹੇ ਹਨ।
